08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

10 ਗ੍ਰਾਮ ਹੈਰੋਇਨ, ਨਸ਼ੇ ਦੀਆਂ ਗੋਲੀਆਂ, ਡਰੱਗ ਮਨੀ ਸਮੇਤ ਦੋ ਵੱਖ-ਵੱਖ ਥਾਵਾਂ ਤੋਂ ਦੋ ਨਸ਼ਾ ਤਸਕਰ ਕਾਬੂ <br/>

ਅਜੀਤ ਡੈਸਕ 20-06-2025
ਬਠਿੰਡਾ, 19 ਜੂਨ (ਵੀਰਪਾਲ ਸਿੰਘ)-ਦੋ ਵੱਖ-ਵੱਖ ਥਾਵਾਂ ਤੋਂ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ, ਜਿਨ੍ਹਾਂ ਪਾਸੋਂ 10 ਗ੍ਰਾਮ ਹੈਰੋਇਨ 100 ਨਸ਼ੀਲੀਆਂ ਗੋਲੀਆਂ, 15000 ਡਰੱਗ ਮਨੀ ਬਰਾਮਦ ਕੀਤੀ ਗਈ ਹੈ | ਜਾਂਚ ਅਧਿਕਾਰੀ ਗੁਰਪ੍ਰੀਤ ਸਿੰਘ ਸੀ. ਆਈ. ਏ.-2 ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਦੀ ਪਾਰਟੀ ਨੇ ਬੀੜ ਤਲਾਬ ਤੋਂ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ | ਜਿਸ ਪਾਸੋਂ 10 ਗ੍ਰਾਮ ਹੈਰੋਇਨ 15 ਹਜ਼ਾਰ ਡਰੱਗ ਮਨੀ ਬਰਾਮਦ ਕਰ ਲਈ ਗਈ | ਗਿ੍ਫ਼ਤਾਰ ਕੀਤੇ ਗਏ ਵਿਅਕਤੀ ਦੀ ਪਹਿਚਾਣ ਕਰਨੈਲ ਸਿੰਘ ਵਾਸੀ ਬੀੜ ਤਲਾਬ ਵਜੋਂ ਹੋਈ ਹੈ | ਜਿਸ 'ਤੇ ਥਾਣਾ ਸਦਰ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਦੂਸਰੇ ਮਾਮਲੇ ਵਿਚ ਜਾਂਚ ਅਧਿਕਾਰੀ ਪਰਦੀਪ ਕੁਮਾਰ ਨੇ ਦੱਸਿਆ ਕਿ ਥਾਣਾ ਸਦਰ ਪੁਲਿਸ ਵਲੋਂ ਬੱਲੂਆਣਾ ਤੋਂ 1 ਸ਼ੱਕੀ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਤਲਾਸ਼ੀ ਲਈ ਗਈ | ਤਲਾਸ਼ੀ ਦੌਰਾਨ ਉਕਤ ਵਿਅਕਤੀ ਪਾਸੋਂ 100 ਨਸ਼ੀਲੀਆਂ ਗੋਲੀਆਂ ਬਰਾਮਦ ਕਰ ਲਈਆਂ ਹਨ | ਪੁਲਿਸ ਅਨੁਸਾਰ ਗਿ੍ਫ਼ਤਾਰ ਕੀਤੇ ਵਿਅਕਤੀ ਦੀ ਪਹਿਚਾਣ ਰਾਜੂ ਸਿੰਘ ਵਾਸੀ ਬੀੜ ਤਲਾਬ ਵਜੋਂ ਹੋਈ ਹੈ | ਜਿਸ 'ਤੇ ਥਾਣਾ ਸਦਰ ਵਿਖੇ ਨਸ਼ਾ ਰੋਕੂ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ |

ਪਿਛਲੀ ਖ਼ਬਰ ਸੁਸਾਇਟੀ ਵਲੋਂ ਤੁਲਸੀ ਦੇ ਬੂਟੇ ਤੇ ਪੰਛੀਆਂ ਲਈ ਪਾਣੀ ਵਾਲੇ ਬਰਤਨ ਵੰਡੇ ਅਗਲੀ ਖ਼ਬਰ ਐੱਸ.ਐੱਸ.ਪੀ. ਵਲੋਂ ਚੌਂਕੀ ਇੰਚਾਰਜ ਨਵਯੁੱਗਦੀਪ ਸਿੰਘ ਦੋ ਪ੍ਰਸ਼ੰਸਾ ਪੱਤਰਾਂ ਅਤੇ ਦੋ ਨਗਦ ਇਨਾਮਾਂ ਨਾਲ ਸਨਮਾਨਿਤ <br/...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।