08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਗਹਿਲ ਕਾਲਜ ਵਲੋਂ ਐੱਨ.ਐੱਸ.ਐੱਸ. ਵਿਭਾਗ ਅਤੇ ਰੈੱਡ ਰਿਬਨ ਕਲੱਬ ਦੀ ਮੁਹਿੰਮ ਤਹਿਤ ਵਿਸ਼ਵ ਵਾਤਾਵਰਨ ਦਿਵਸ ਮਨਾਇਆ

ਅਜੀਤ ਡੈਸਕ 20-06-2025
ਟੱਲੇਵਾਲ, 19 ਮਈ (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ/ਸੀਨੀ: ਸੈਕੰ: ਸਕੂਲ ਗਹਿਲ ਵਿਖੇ ਪਿ੍ੰਸੀਪਲ ਪ੍ਰੋ: ਮਲਵਿੰਦਰ ਸਿੰਘ ਦੀ ਅਗਵਾਈ ਹੇਠ ਐੱਨ.ਐੱਸ.ਐੱਸ. ਵਿਭਾਗ ਤੇ ਰੈਡ ਰਿਬਨ ਕਲੱਬ ਦੀ ਮੁਹਿੰਮ ਤਹਿਤ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ | ਰੈੱਡ ਰਿਬਨ ਕਲੱਬ ਦੇ ਪ੍ਰੋਗਰਾਮ ਅਫ਼ਸਰ ਡਾ: ਜਨਮੀਤ ਸਿੰਘ, ਐੱਨ.ਐੱਸ.ਐੱਸ. ਵਿਭਾਗ ਦੇ ਪ੍ਰੋਗਰਾਮ ਅਫ਼ਸਰ ਡਾ: ਹਰਮੀਤ ਕੌਰ ਸਿੱਧੂ, ਪ੍ਰੋ: ਗੁਰਪ੍ਰੀਤ ਕੌਰ, ਸਾਇੰਸ ਵਿਭਾਗ ਦੇ ਲੈਕਚਰਾਰ ਦਿਲਰਾਜ ਕੌਰ ਨੇ ਪਲਾਸਟਿਕ ਪ੍ਰਦੂਸ਼ਣ ਅਤੇ ਇਸ ਦੇ ਸਿਹਤ 'ਤੇ ਪੈਂਦੇ ਬੁਰੇ ਪ੍ਰਭਾਵਾਂ ਬਾਰੇ ਵਲੰਟੀਅਰਜ਼ ਨੂੰ ਜਾਣਕਾਰੀ ਦਿੱਤੀ | ਇਸ ਮੁਹਿੰਮ ਦੇ ਸਬੰਧ ਵਿਚ ਪੋਸਟਰ ਮੇਕਿੰਗ ਅਤੇ ਲੇਖ ਮੁਕਾਬਲੇ ਵੀ ਕਰਵਾਏ ਗਏ | ਇਸ ਸਮੇਂ ਵਾਤਾਵਰਨ ਦਾ ਖ਼ਿਆਲ ਰੱਖਦਿਆਂ ਹੋਇਆਂ ਰੋਜ਼ਾਨਾ ਵਰਤੋਂ ਲਈ ਕੱਪੜੇ ਦੇ ਥੈਲੇ ਦੀ ਵਰਤੋਂ ਨੂੰ ਯਕੀਨੀ ਬਣਾਇਆ ਗਿਆ | ਵਲੰਟੀਅਰਜ਼ ਵਲੋਂ ਵਾਤਾਵਰਨ ਦੇ ਸਬੰਧ ਵਿਚ ਨੁੱਕੜ ਨਾਟਕ ਵੀ ਖੇਡਿਆ ਗਿਆ | ਇਸ ਮੌਕੇ 'ਤੇ ਸੰਸਥਾ ਵਿਖੇ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਬੂਟਾ ਲਗਾਇਆ ਗਿਆ | ਇਸ ਮੌਕੇ ਕਾਲਜ ਸਟਾਫ਼ ਤੇ ਐੱਨ.ਐੱਸ.ਐੱਸ. ਦੇ ਵਲੰਟੀਅਰ ਹਾਜ਼ਰ ਸਨ |
ਪਿਛਲੀ ਖ਼ਬਰ ਮਹਿਲ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ 40 ਲੱਖ ਦੀ ਲਾਗਤ ਨਾਲ ਵਿਦਿਆਰਥੀਆਂ ਲਈ ਹਰ ਸਹੂਲਤ ਦਾ ਕੀਤਾ ਜਾ ਰਿਹਾ ਪ੍ਰਬ... ਅਗਲੀ ਖ਼ਬਰ ਮੀਟਿੰਗ ਵਿਚ ਸਿਵਲ ਹਸਪਤਾਲ ਦੇ ਪ੍ਰਬੰਧਾਂ ਬਾਰੇ ਹੋਇਆ ਵਿਚਾਰ-ਵਟਾਂਦਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।