08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2025

ਮਹਿਲ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ 40 ਲੱਖ ਦੀ ਲਾਗਤ ਨਾਲ ਵਿਦਿਆਰਥੀਆਂ ਲਈ ਹਰ ਸਹੂਲਤ ਦਾ ਕੀਤਾ ਜਾ ਰਿਹਾ ਪ੍ਰਬੰਧ

ਅਜੀਤ ਡੈਸਕ 20-06-2025
ਮਹਿਲ ਕਲਾਂ, 19 ਜੂਨ (ਅਵਤਾਰ ਸਿੰਘ ਅਣਖੀ)-ਸਰਕਾਰੀ ਪ੍ਰਾਇਮਰੀ ਸਕੂਲ ਆਫ਼ ਹੈਪੀਨੈਸ ਮਹਿਲ ਕਲਾਂ 'ਚ 40 ਲੱਖ ਰੁਪਏ ਦੀ ਗਰਾਂਟ ਅਧੀਨ ਨਬਾਰਡ 29-ਏ ਤਹਿਤ ਮੁੱਖ ਦਫ਼ਤਰ, ਲਾਇਬ੍ਰੇਰੀ ਅਤੇ ਐਡੀਸ਼ਨਲ ਕਲਾਸ ਰੂਮ ਲਈ ਨਵੇਂ ਕਮਰਿਆਂ ਦੇ ਲੈਂਟਰ ਪਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ | ਇਸ ਮੌਕੇ ਸਕੂਲ ਦੀ ਮੁੱਖ ਅਧਿਆਪਕਾ ਮੈਡਮ ਸ਼ਿੰਦਰ ਕੌਰ ਨੇ ਦੱਸਿਆ ਕਿ ਇਸ ਗਰਾਂਟ ਰਾਹੀਂ ਸਕੂਲ ਵਿਚ ਦੋ ਪਾਰਕ, ਇੱਕ ਨਵੀਂ ਸਟੇਜ, ਮੇਨ ਗੇਟ, ਡਾਈਨਿੰਗ ਸ਼ੈੱਡ ਅਤੇ ਦੋ ਖੇਡ ਮੈਦਾਨਾਂ ਦਾ ਨਿਰਮਾਣ ਕਰਵਾਉਣ ਦੇ ਨਾਲ-ਨਾਲ ਕਲਾਸ-ਰੂਮ ਕਮਰੇ ਬਣਾਏ ਜਾ ਰਹੇ ਹਨ | ਉਨ੍ਹਾਂ ਕਿਹਾ ਕਿ ਇਹ ਸਾਰਾ ਕੰਮ ਸਕੂਲ ਮੈਨੇਜਮੈਂਟ ਕਮੇਟੀ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਤੇਜ਼ੀ ਨਾਲ ਜਾਰੀ ਹੈ | ਮੈਡਮ ਸ਼ਿੰਦਰ ਕੌਰ ਨੇ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਸਰਕਾਰੀ ਸਕੂਲਾਂ ਦੀ ਰੂਪ-ਰੇਖਾ ਬਦਲ ਰਹੀ ਹੈ ਅਤੇ ਵਿਦਿਆਰਥੀਆਂ ਨੂੰ ਹਰ ਸਹੂਲਤ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ | ਇਸ ਮੌਕੇ ਚੇਅਰਮੈਨ ਭਾਈ ਜਗਸੀਰ ਸਿੰਘ ਖ਼ਾਲਸਾ, ਸਰਪੰਚ ਸਰਬਜੀਤ ਸਿੰਘ ਸ਼ੰਭੂ, ਅਰੁਣ ਕੁਮਾਰ ਬਾਂਸਲ ਨੇ ਸਕੂਲ 'ਚ ਚੱਲ ਰਹੇ ਨਿਰਮਾਣ ਕਾਰਜਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅੱਜ ਸਰਕਾਰੀ ਸਕੂਲਾਂ 'ਚ ਚੱਲ ਰਹੇ ਵਿਕਾਸ ਕਾਰਜਾਂ ਨਾਲ ਨਕਸ਼ਾ ਬਦਲਿਆ ਜਾ ਰਿਹਾ ਹੈ | ਵਿਦਿਆਰਥੀਆਂ ਨੂੰ ਮਿਲ ਰਹੀਆਂ ਸਹੂਲਤਾਂ ਸਦਕਾ ਨਤੀਜੇ ਵਧੀਆ ਆ ਰਹੇ ਹਨ | ਇਸ ਮੌਕੇ ਮਾ: ਸੁਖਵਿੰਦਰ ਸਿੰਘ, ਚੇਅਰਮੈਨ ਵਿਲੀਅਮ ਭੱਟੀ, ਮਨਜੀਤ ਸਿੰਘ, ਰਾਜੂ ਸਿੰਘ, ਸਮੂਹ ਮੈਨੇਜਮੈਂਟ ਕਮੇਟੀ, ਸਟਾਫ਼ ਮੈਂਬਰ ਸਨ |
ਪਿਛਲੀ ਖ਼ਬਰ ਟੰਡਨ ਇੰਟਰਨੈਸ਼ਨਲ ਸਕੂਲ ਦਾ ਕਰੋਨਿਕ ਨਿਊਜ਼ ਲੈਟਰ ਡਿਪਟੀ ਕਮਿਸ਼ਨਰ ਨੇ ਕੀਤਾ ਜਾਰੀ ਅਗਲੀ ਖ਼ਬਰ ਗਹਿਲ ਕਾਲਜ ਵਲੋਂ ਐੱਨ.ਐੱਸ.ਐੱਸ. ਵਿਭਾਗ ਅਤੇ ਰੈੱਡ ਰਿਬਨ ਕਲੱਬ ਦੀ ਮੁਹਿੰਮ ਤਹਿਤ ਵਿਸ਼ਵ ਵਾਤਾਵਰਨ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।