21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਰੇਲਵੇ ਸਟੇਸ਼ਨ ਸੇਖਾ ਦੀ ਪਲੇਟੀ 'ਤੇ ਇਕ ਅਣਪਛਾਤੇ ਵਿਅਕਤੀ ਦੀ ਮੌਤ

ਅਜੀਤ ਡੈਸਕ 22-06-2025
ਬਰਨਾਲਾ, 21 ਜੂਨ (ਗੁਰਪ੍ਰੀਤ ਸਿੰਘ ਲਾਡੀ)-ਰੇਲਵੇ ਸਟੇਸ਼ਨ ਸੇਖਾ ਦੀ ਪਲੇਟੀ 'ਤੇ ਸਾਧੂ ਦੇ ਭੇਸ ਵਿਚ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ | ਜਾਣਕਾਰੀ ਦਿੰਦੇ ਹੋਏ ਜੀ.ਆਰ.ਪੀ ਚੌਕੀ ਬਰਨਾਲਾ ਦੇ ਇੰਚਾਰਜ ਸੁਖਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਬੀਤੀ ਰਾਤ ਰੇਲਵੇ ਸਟੇਸ਼ਨ ਸੇਖਾ ਦੀ ਪਲੇਟੀ 'ਤੇ ਸਾਧੂ ਦੇ ਭੇਸ ਵਿਚ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ | ਮਿ੍ਤਕ ਦੀ ਉਮਰ ਲਗਭਗ 55-60 ਸਾਲ, ਕੱਦ 5 ਫੁੱਟ 7 ਇੰਚ, ਉਸ ਨੇ ਭਗਵਾ ਰੰਗ ਦੀ ਧੋਤੀ, ਕਰੀਮ ਰੰਗ ਦੀ ਕਮੀਜ਼ ਪਾਈ ਹੋਈ, ਚਿੱਟੀ ਦਾੜ੍ਹੀ, ਕਾਲੇ ਵਾਲ ਅਤੇ ਰੰਗ ਕਣਕ ਭਿੰਨਾ ਸੀ | ਉਨ੍ਹਾਂ ਦੱਸਿਆ ਕਿ ਮਿ੍ਤਕ ਦੀ ਅਜੇ ਪਹਿਚਾਣ ਨਹੀਂ ਹੋ ਸਕੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਫ਼ਤੀਸ਼ੀ ਅਫ਼ਸਰ ਹੌਲਦਾਰ ਹਰਬੰਸ ਸਿੰਘ ਨੇ ਦੱਸਿਆ ਕਿ ਲਾਸ਼ ਦੀ ਪਹਿਚਾਣ ਨਾ ਹੋਣ ਕਾਰਨ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਬਰਨਾਲਾ ਦੀ ਮੋਰਚਰੀ ਵਿਚ ਰੱਖਿਆ ਗਿਆ ਹੈ |
ਪਿਛਲੀ ਖ਼ਬਰ ਜ਼ਿਲ੍ਹਾ ਬਰਨਾਲਾ ਵਿਖੇ ਵੱਖ-ਵੱਖ ਥਾਵਾਂ 'ਤੇ ਮਨਾਇਆ ਗਿਆ 'ਅੰਤਰਰਾਸ਼ਟਰੀ ਯੋਗਾ ਦਿਵਸ' <br/> ਅਗਲੀ ਖ਼ਬਰ ਕਾਰ ਸਵਾਰਾਂ ਨੇ ਲਿਫ਼ਟ ਦੇ ਕੇ ਬਜ਼ੁਰਗ ਅÏਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਲਾਹੀ, ਹੋਏ ਫ਼ਰਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।