ਬਰਨਾਲਾ, 21 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਅਤੇ ਜ਼ਿਲ੍ਹਾ ਆਯੁਰਵੈਦਿਕ ਤੇ ਯੂਨਾਨੀ ਵਿਭਾਗ ਵਲੋਂ ਸੀ.ਐੱਮ. ਦੀ ਯੋਗਸ਼ਾਲਾ ਤਹਿਤ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਚ ਮਨਾਇਆ ਗਿਆ | ਜਿਸ ਵਿਚ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ, ਐੱਸ.ਐੱਸ.ਪੀ. ਮੁਹੰਮਦ ਸਰਫ਼ਰਾਜ਼ ਆਲਮ, ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਅਮਨ ਕੌਸ਼ਲ ਸਮੇਤ ਵੱਡੀ ਗਿਣਤੀ ਸ਼ਹਿਰ ਵਾਸੀਆਂ ਨੇ ਭਾਗ ਲਿਆ | ਡਿਪਟੀ ਕਮਿਸ਼ਨਰ ਨੇ ਬਰਨਾਲਾ ਵਾਸੀਆਂ ਨੂੰ ਸੀ.ਐਮ. ਦੀ ਯੋਗਸ਼ਾਲਾ ਸਕੀਮ ਦਾ ਲਾਹਾ ਲੈਣ ਦਾ ਸੱਦਾ ਦਿੱਤਾ | ਜਿਸ ਤਹਿਤ ਜ਼ਿਲ੍ਹੇ ਵਿਚ ਮੁਫ਼ਤ ਕਲਾਸਾਂ 138 ਥਾਵਾਂ 'ਤੇ ਲਾਈਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਅੱਜ ਦੇ ਦੌਰ ਵਿਚ ਜਿੱਥੇ ਹਰ ਇੱਕ ਵਿਅਕਤੀ ਸਰੀਰਕ ਜਾਂ ਮਾਨਸਿਕ ਤਣਾਅ ਵਿਚ ਹੈ ਤਾਂ ਯੋਗ ਅਜਿਹਾ ਸਾਧਨ ਹੈ ਜਿਸ ਨਾਲ ਜੁੜ ਕੇ ਨਿਰੋਗ ਜੀਵਨ ਬਤੀਤ ਕੀਤਾ ਜਾ ਸਕਦਾ ਹੈ | ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਅਮਨ ਕੌਸ਼ਲ ਨੇ ਕਿਹਾ ਕਿ ਯੋਗ ਕਰਨ ਨਾਲ ਇਨਸਾਨ ਸਰੀਰਕ ਪੱਖੋਂ ਸਿਹਤਮੰਦ ਤਾਂ ਹੁੰਦਾ ਹੀ ਹੈ ਬਲਕਿ ਮਾਨਸਿਕ ਤੌਰ 'ਤੇ ਵੀ ਮਜ਼ਬੂਤ ਹੁੰਦਾ ਹੈ | ਯੋਗ ਅਭਿਆਸ ਨਾਲ ਮਨ ਸਥਿਰ ਰਹਿੰਦਾ ਹੈ ਤੇ ਸਰੀਰ ਦੀਆਂ ਅੰਦਰੂਨੀ ਬਿਮਾਰੀਆਂ ਦਾ ਖ਼ਾਤਮਾ ਵੀ ਹੁੰਦਾ ਹੈ | ਉਨ੍ਹਾਂ ਕਿਹਾ ਕਿ ਯੋਗ ਅਭਿਆਸ ਹਰ ਉਮਰ ਦੇ ਵਿਅਕਤੀ ਬੱਚੇ, ਨੌਜਵਾਨ ਅਤੇ ਬਜ਼ੁਰਗਾਂ ਲਈ ਫ਼ਾਇਦੇਮੰਦ ਸਾਬਤ ਹੋਇਆ ਹੈ | ਸੀ.ਐਮ ਦੀ ਯੋਗਸ਼ਾਲਾ ਪ੍ਰੋਗਰਾਮ ਦੀ ਜ਼ਿਲ੍ਹਾ ਕੋ-ਆਰਡੀਨੇਟਰ ਰਸ਼ਪਿੰਦਰ ਕੌਰ ਕਿ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੀਤੀ ਨਿਵੇਕਲੀ ਪਹਿਲ ਸੀ.ਐਮ ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿਚ ਵੱਖ-ਵੱਖ ਥਾਵਾਂ 'ਤੇ ਲਾਏ ਜਾ ਰਹੇ ਰੋਜ਼ਾਨਾ ਯੋਗਾ ਸੈਸ਼ਨਾਂ ਵਿਚ ਸ਼ਾਮਿਲ ਹੋ ਕੇ ਹਜ਼ਾਰਾਂ ਵਸਨੀਕ ਲਾਭ ਉਠਾ ਰਹੇ ਹਨ | ਇਸ ਮੌਕੇ ਡਿਪਟੀ ਕਮਿਸ਼ਨਰ ਦੇ ਮਾਤਾ ਡਾ. ਗੌਰੀ ਦੇਵੀ ਤੋਂ ਇਲਾਵਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਰਾਮ ਤੀਰਥ ਮੰਨਾ, ਮਾਰਕੀਟ ਕਮੇਟੀ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ, ਐੱਸ.ਪੀ. (ਡੀ.) ਅਸ਼ੋਕ ਕੁਮਾਰ, ਸਹਾਇਕ ਕਮਿਸ਼ਨਰ (ਜ) ਜੁਗਰਾਜ ਸਿੰਘ ਕਾਹਲੋਂ, ਡੀ.ਐੱਸ.ਪੀ. ਸਤਵੀਰ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਉਮੇਸ਼ਵਰੀ ਸ਼ਰਮਾ, ਪਿ੍ੰਸੀਪਲ ਬਾਬਾ ਗਾਂਧਾ ਸਿੰਘ ਸਕੂਲ ਡਾ. ਸੰਦੀਪ ਕੁਮਾਰ, ਆਯੁਰਵੈਦਿਕ ਅਤੇ ਯੂਨਾਨੀ ਵਿਭਾਗ ਤੋਂ ਗੁਰਜੀਤ ਸਿੰਘ ਸੁਪਰਡੈਂਟ, ਪ੍ਰੀਤੀ ਸ਼ਰਮਾ ਸੀਨੀਅਰ ਸਹਾਇਕ, ਡਾਕਟਰ ਰਾਕੇਸ਼ ਕੁਮਾਰ, ਡਾਕਟਰ ਸ਼ੀਤੂ ਢੀਂਗਰਾ ਤੇ ਡਾਕਟਰ ਹਰਜੋਤ ਕੁਮਾਰ ਸ਼ਰਮਾ, ਉਪ ਵੈਦ ਸੁਖਵਿੰਦਰ ਸਿੰਘ, ਲਲਿਤ ਸ਼ਰਮਾ, ਹਰਵਿੰਦਰ ਸਿੰਘ, ਕੁਲਦੀਪ ਸਿੰਘ, ਆਰਤੀ ਸ਼ਰਮਾ, ਦਲਜੀਤ ਕੌਰ, ਯਾਦਵਿੰਦਰ ਸਿੰਘ ਤੇ ਸਰਬਜੀਤ ਕੌਰ ਉਪ ਵੈਦ ਆਦਿ ਹਾਜ਼ਰ ਸਨ |
ਬਰਨਾਲਾ, (ਗੁਰਪ੍ਰੀਤ ਸਿੰਘ ਲਾਡੀ)-ਟਰਾਈਡੈਂਟ ਗਰੁੱਪ ਵਲੋਂ ਚੇਅਰਮੈਨ ਪਦਮਸ੍ਰੀ ਰਾਜਿੰਦਰ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਆਪਣੀਆਂ ਸੰਘੇੜਾ ਅਤੇ ਧੌਲਾ ਸਥਿਤ ਫ਼ੈਕਟਰੀਆਂ ਵਿਚ 'ਅੰਤਰਰਾਸ਼ਟਰੀ ਯੋਗਾ ਦਿਵਸ' ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਜਿਸ ਵਿਚ 500 ਤੋਂ ਵੱਧ ਕਰਮਚਾਰੀਆਂ ਅਤੇ ਸਟਾਫ਼ ਨੇ ਭਾਗ ਲਿਆ | ਟਰਾਈਡੈਂਟ ਅਧਿਕਾਰੀ ਸ੍ਰੀ ਰੁਪਿੰਦਰ ਗੁਪਤਾ ਅਤੇ ਸ੍ਰੀ ਦੀਪਕ ਗਰਗ ਨੇ ਦੱਸਿਆ ਕਿ ਇਸ ਦੌਰਾਨ ਅਨੁਭਵੀ ਯੋਗ ਅਧਿਆਪਕਾਂ ਵਲੋਂ ਸਟਾਫ਼ ਅਤੇ ਕਰਮਚਾਰੀਆਂ ਨੂੰ ਵੱਖ-ਵੱਖ ਯੋਗ ਆਸਨ ਕਰਵਾਏ ਗਏ ਉੱਥੇ ਯੋਗ ਕਰਨ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਯੋਗ ਅਧਿਆਪਕਾਂ ਵਲੋਂ ਦੱਸਿਆ ਗਿਆ ਕਿ ਸਾਨੂੰ ਆਪਣੇ ਜੀਵਨ ਵਿਚ ਸਵੇਰੇ ਜਲਦੀ ਉੱਠ ਕੇ ਯੋਗਾ ਕਰਨ ਦਾ ਨਿਯਮ ਬਣਾਉਣਾ ਚਾਹੀਦਾ ਹੈ ਤਾਂ ਜੋ ਸਾਰਾ ਦਿਨ ਮਨ ਸ਼ਾਂਤ ਰਹੇ ਅਤੇ ਸਰੀਰ ਤੰਦਰੁਸਤ ਤੇ ਕਿਰਿਆਸ਼ੀਲ ਰਹੇ ਕਿਉਂਕਿ ਯੋਗਾ ਸਰੀਰ, ਮਨ ਅਤੇ ਆਤਮਾ ਨੂੰ ਇਕਸਾਰ ਕਰਕੇ ਇੱਕ ਸੰਤੁਲਿਤ ਜੀਵਨਸ਼ੈਲੀ ਨੂੰ ਉਤਸ਼ਾਹਿਤ ਕਰਦਾ ਹੈ | ਯੋਗ ਕਰਨ ਨਾਲ ਇਨਸਾਨ ਵਿਚ ਕੰਮ ਕਰਨ ਪ੍ਰਤੀ ਆਤਮ ਵਿਸ਼ਵਾਸ ਵਧਦਾ ਹੈ ਅਤੇ ਉਸ ਦੇ ਅੰਦਰੋਂ ਹੀ ਰੋਗਾਂ ਨਾਲ ਲੜਨ ਦੀ ਸ਼ਕਤੀ ਪੈਦਾ ਹੁੰਦੀ ਹੈ | ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਛੁਟਕਾਰਾ ਤਾਂ ਮਿਲਦਾ ਹੀ ਹੈ ਨਾਲ ਮਨੁੱਖ ਆਪਣੀਆਂ ਇੰਦਰੀਆਂ 'ਤੇ ਵੀ ਕਾਬੂ ਰੱਖ ਸਕਦਾ ਹੈ | ਯੋਗਾ ਰਾਹੀ ਕੀਤੇ ਗਏ ਵੱਖ-ਵੱਖ ਆਸਨ ਸਾਡੀ ਸਮੁੱਚੀ ਤੰਦਰੁਸਤੀ 'ਤੇ ਧਿਆਨ ਕੇਂਦਰਿਤ ਕਰਨ ਦੀ ਯਾਦ ਦਿਵਾਉਂਦੇ ਹਨ | ਟਰਾਈਡੈਂਟ ਅਧਿਕਾਰੀਆਂ ਨੇ ਯੋਗ ਦਿਵਸ ਵਿਚ ਭਾਗ ਲੈਣ ਵਾਲੇ ਸਾਰੇ ਕਰਮਚਾਰੀਆਂ ਦਾ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਨੂੰ ਸਿਹਤਮੰਦ ਸਰੀਰ ਲਈ ਯੋਗ ਨੂੰ ਆਪਣੀ ਜੀਵਨਸ਼ੈਲੀ ਦਾ ਹਿੱਸਾ ਜ਼ਰੂਰ ਬਣਾਉਣਾ ਚਾਹੀਦਾ ਹੈ |
ਬਰਨਾਲਾ, (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਭੋਲਾ ਸਿੰਘ ਵਿਰਕ ਦੀ ਰਹਿਨੁਮਾਈ ਹੇਠ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਦੀ ਅਗਵਾਈ ਵਿਚ ਐੱਨ.ਐੱਸ.ਐੱਸ ਪ੍ਰੋਗਰਾਮ ਅਫ਼ਸਰ ਪ੍ਰੋ: ਮਨਦੀਪ ਕੌਰ, ਪ੍ਰੋ: ਮਿੱਠੂ ਪਾਠਕ, ਪ੍ਰੋ: ਮਨਪ੍ਰੀਤ ਕੌਰ ਦੀ ਦੇਖ ਰੇਖ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਪ੍ਰੋਗਰਾਮ ਅਫ਼ਸਰ ਪ੍ਰੋ: ਮਨਦੀਪ ਕੌਰ ਨੇ ਵਲੰਟੀਅਰਜ਼ ਨੂੰ ਯੋਗ ਦੀ ਮਹੱਤਤਾ ਦੱਸਦੇ ਹੋਏ ਯੋਗ ਦੇ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਫ਼ਾਇਦੇ ਦੱਸੇ | ਉੱਥੇ ਹੀ ਯੋਗ ਦੇ ਵੱਖ-ਵੱਖ ਆਸਣਾਂ ਰਾਹੀਂ ਵਲੰਟੀਅਰਜ਼ ਨੂੰ ਯੋਗ ਨਾਲ ਜੋੜਿਆ ਅਤੇ ਵਲੰਟੀਅਰਜ਼ ਨੂੰ ਇਸ ਯੋਗ ਪ੍ਰਕਿਰਿਆ ਨੂੰ ਆਪਣੇ ਜੀਵਨ ਦਾ ਸਦੀਵੀ ਹਿੱਸਾ ਬਣਾਉਣ ਲਈ ਪ੍ਰੇਰਿਆ | ਇਸ ਮੌਕੇ ਸਮੂਹ ਕਾਲਜ ਸਟਾਫ਼ ਤੇ ਵਲੰਟੀਅਰਜ਼ ਹਾਜ਼ਰ ਸਨ |
ਹੰਡਿਆਇਆ, (ਗੁਰਜੀਤ ਸਿੰਘ ਖੱੁਡੀ)-ਆਯੂਸ਼ ਅਰੋਗਿਆ ਕੇਂਦਰ ਖੱੁਡੀ ਖ਼ੁਰਦ ਵਿਖੇ ਜ਼ਿਲ੍ਹਾ ਆਯੁਰਵੈਦਿਕ/ਯੂਨਾਨੀ ਅਫ਼ਸਰ ਬਰਨਾਲਾ ਡਾ: ਅਮਨ ਕੌਸ਼ਲ ਦੇ ਆਦੇਸ਼ਾਂ ਅਨੁਸਾਰ ਡਾ: ਰਾਕੇਸ਼ ਏ.ਐਮ.ਓ. ਦੀ ਅਗਵਾਈ ਵਿਚ ਕੌਮਾਂਤਰੀ ਯੋਗਾ ਦਿਵਸ ਮਨਾਇਆ ਗਿਆ | ਜਿਸ ਵਿਚ ਡਾ: ਰਾਕੇਸ਼ ਕੁਮਾਰ ਨੇ ਯੋਗ ਆਸਣ ਸਬੰਧੀ ਜਾਣਕਾਰੀ ਦਿੱਤੀ ਤੇ ਯੋਗਾ ਕਰਵਾਇਆ | ਇਸ ਮੌਕੇ ਯੋਗਾ ਟਰੇਨਰ ਕੁਲਦੀਪ ਸਿੰਘ, ਆਰਤੀ ਸ਼ਰਮਾ, ਭੋਲਾ ਸਿੰਘ ਗੁਰੂ, ਭਗਵਾਨ ਦਾਸ, ਜਸਕਰਨ ਸਿੰਘ ਚੂੰਘ, ਕੇਸਰ ਸਿੰਘ, ਬਿੱਕਰ ਸਿੰਘ, ਭੁਪਿੰਦਰ ਸਿੰਘ, ਹਰਪ੍ਰੀਤ ਸ਼ਰਮਾ, ਮੋਹਨ ਸਿੰਘ ਤੇ ਪਿੰਡ ਵਾਸੀ ਹਾਜ਼ਰ ਸਨ |
ਤਪਾ ਮੰਡੀ, (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਵਲ ਸਰਜਨ ਡਾ: ਬਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਬਲਾਕ ਤਪਾ ਅਧੀਨ ਵੱਖ-ਵੱਖ ਸਿਹਤ ਸੰਸਥਾਵਾਂ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਐੱਸ.ਡੀ.ਐਚ. ਤਪਾ ਡਾ: ਇੰਦੂ ਬਾਂਸਲ ਨੇ ਕਿਹਾ ਕਿ ਅੱਜ ਕੱਲ੍ਹ ਦੀ ਭੱਜ-ਦੌੜ ਵਾਲੀ ਜ਼ਿੰਦਗੀ ਕਾਰਨ ਸਿਹਤ ਦੇ ਖੇਤਰ ਵਿਚ ਕਈ ਨਵੀਆਂ ਚੁਨੌਤੀਆਂ ਸਾਡੇ ਸਾਹਮਣੇ ਹਨ | ਗੈਰ ਸੰਚਾਰੀ ਰੋਗ ਜਿਵੇਂ ਹਾਈ ਬਲੱਡ ਪ੍ਰਰੈਸ਼ਰ, ਸ਼ੂਗਰ, ਦਿਲ ਦਾ ਦੌਰਾ, ਲਕਵਾ, ਕੈਂਸਰ, ਦਮਾ, ਸਾਹ ਦੀਆਂ ਬਿਮਾਰੀਆਂ, ਪੇਟ ਦੀਆਂ ਬਿਮਾਰੀਆਂ ਤੇ ਮਾਨਸਿਕ ਰੋਗਾਂ ਨਾਲ ਵੱਡੀ ਗਿਣਤੀ ਵਿਚ ਲੋਕ ਪ੍ਰਭਾਵਿਤ ਹੋ ਰਹੇ ਹਨ | ਉਨ੍ਹਾਂ ਕਿਹਾ ਕਿ ਆਧੁਨਿਕ ਸਮਾਜ ਵਿਚ ਸਰੀਰਕ ਘੱਟ ਤੇ ਦਿਮਾਗ਼ੀ ਗਤੀਵਿਧੀਆਂ ਵਧ ਗਈਆਂ ਹਨ, ਜੋ ਕਿ ਤਣਾਅ ਦਾ ਇਕ ਵੱਡਾ ਕਾਰਨ ਹਨ | ਇਸ ਤੋਂ ਮੁਕਤੀ ਲਈ ਸਭ ਤੋਂ ਵੱਧ ਜ਼ਰੂਰੀ ਹੈ, ਸਰੀਰਕ ਗਤੀਵਿਧੀਆਂ ਵਿਚ ਵਾਧਾ ਕਰਨਾ | ਉਨ੍ਹਾਂ ਕਿਹਾ ਕਿ ਇਨ੍ਹਾਂ ਸਭ ਲਈ ਯੋਗਾ ਕਰਨਾ ਸਭ ਤੋਂ ਵੱਧ ਲਾਹੇਵੰਦ ਹੈ | ਇਸ ਮੌਕੇ ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਨੇ ਦੱਸਿਆ ਕਿ ਯੋਗ ਕਸਰਤ ਕਰਨ ਦਾ ਪ੍ਰਾਚੀਨ ਅਤੇ ਲੋਕਪਿ੍ਆ ਤਰੀਕਾ ਹੈ ਜੋ ਕਿ ਆਸਣਾਂ, ਸਾਹ ਲੈਣ ਦੀ ਪ੍ਰਕਿਰਿਆ ਅਤੇ ਆਤਮਿਕ ਧਿਆਨ ਲਾਉਣ ਵਰਗੀਆਂ ਪ੍ਰਕਿਰਿਆਵਾਂ ਉੱਪਰ ਆਧਾਰਤ ਹੈ ਜੋ ਕਿ ਸ਼ੂਗਰ, ਹਾਈ ਬੀ.ਪੀ, ਦਿਲ ਦੇ ਰੋਗ ਆਦਿ ਬਿਮਾਰੀਆਂ ਨੂੰ ਕਾਬੂ ਵਿਚ ਰੱਖਣ ਲਈ ਸਹਾਈ ਹੁੰਦਾ ਹੈ | ਇਹ ਨਿਰਾਸ਼ਾ, ਥਕਾਵਟ, ਮਾਨਸਿਕ ਪਰੇਸ਼ਾਨੀ ਅਤੇ ਤਣਾਅ ਵਰਗੀਆਂ ਹਾਲਤਾਂ ਵਿਚ ਵੀ ਸਹਾਈ ਹੁੰਦਾ ਹੈ | ਇਸ ਮੌਕੇ ਸੀ.ਐਚ.ਓ ਸੰਦੀਪ ਕੌਰ, ਅਮਿਤ, ਵਰਿੰਦਰ ਸ਼ਰਮਾ, ਮਨਜਿੰਦਰ ਕੌਰ, ਮਨੀਸ਼ਾ, ਸਿਮਰਜੀਤ ਕੌਰ, ਨਵਦੀਪ ਕੌਰ, ਸੰਗੀਤਾ, ਵਿੱਕੀ, ਬੇਅੰਤ ਕੌਰ ਏ.ਐਨ.ਐਮ. ਸਵਰਨਦੀਪ ਕੌਰ, ਸਤਪਾਲ ਕੌਰ, ਮਨਦੀਪ ਕੌਰ, ਪੁਸ਼ਪਾ, ਗੁਰਸੇਵਕ ਸਿੰਘ ਤੇ ਕੁਲਦੀਪ ਸਿੰਘ ਆਦਿ ਹਾਜ਼ਰ ਸਨ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਗਹਿਲ)-ਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਜ਼ਿਲ੍ਹਾ ਬਰਨਾਲਾ ਟੀ ਬੈਨਥ ਦੀਆਂ ਹਦਾਇਤਾਂ ਅਨੁਸਾਰ, ਹਲਕਾ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਅਤੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ: ਅਮਨ ਕੌਸ਼ਲ ਦੀ ਅਗਵਾਈ ਹੇਠ ਜੀ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਬ-ਡਵੀਜ਼ਨ ਪੱਧਰ 'ਤੇ 11ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਨੋਡਲ ਅਫ਼ਸਰ ਡਾ: ਨਵਨੀਤ ਬਾਂਸਲ ਨੇ ਦੱਸਿਆ ਕਿ 11ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਦਾ ਵਿਸ਼ਾ ਹੈ ਇਕ ਧਰਤੀ, ਇਕ ਸਿਹਤ ਲਈ ਯੋਗਾ ਭਾਵ ਚੰਗੀ ਸਿਹਤ ਅਤੇ ਟਿਕਾਊ ਭਵਿੱਖ ਲਈ ਸਾਡਾ ਗ੍ਰਹਿ ਅਤੇ ਸਾਡੀ ਸਿਹਤ ਆਪਸ ਵਿਚ ਜੁੜੇ ਹੋਏ ਹਨ | ਇਸ ਮੌਕੇ ਆਪਣੇ ਬੱਚਿਆਂ ਸਮੇਤ ਭਾਗ ਲੈਂਦਿਆਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਸੀ.ਐਮ ਦੀ ਯੋਗਸ਼ਾਲਾ ਰਾਹੀਂ ਲੋਕਾਂ ਤੱਕ ਚੰਗੀ ਸਿਹਤ ਦਾ ਸੰਦੇਸ਼ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਯੋਗ ਇਕ ਪ੍ਰਾਚੀਨ ਕਲਾ ਹੈ ਜੋ ਕਿ ਸਰੀਰ, ਮਨ ਅਤੇ ਆਤਮਾ ਵਿਚ ਸੰਤੁਲਨ ਕਾਇਮ ਕਰਦੀ ਹੈ | ਜਿਸ ਨਾਲ ਸਰੀਰਕ ਲਚਕੀਲਾਪਣ ਅਤੇ ਮਾਨਸਿਕ ਸ਼ਾਂਤੀ ਪ੍ਰਾਪਤ ਹੁੰਦੀ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਲੋਕਾਂ ਵਲੋਂ ਯੋਗ ਕਿਰਿਆਵਾਂ ਦਾ ਅਭਿਆਸ ਕੀਤਾ ਗਿਆ | ਇਸ ਮੌਕੇ ਐੱਸ.ਡੀ.ਐਮ ਸਿਮਰਪ੍ਰੀਤ ਕੌਰ, ਨਾਇਬ ਤਹਿਸੀਲਦਾਰ ਪਵਨ ਕੁਮਾਰ, ਡੀ.ਐੱਸ.ਪੀ ਜਤਿੰਦਰਪਾਲ ਸਿੰਘ, ਡਾ: ਸੀਮਾ ਬਾਂਸਲ, ਪਿ੍ੰਸੀਪਲ ਰਜਿੰਦਰਪਾਲ ਸਿੰਘ, ਹੈਡ ਮਾਸਟਰ ਕੁਲਦੀਪ ਸਿੰਘ ਕਮਲ, ਸੀ.ਐਮ ਦੀ ਯੋਗਸ਼ਾਲਾ ਤੋਂ ਪ੍ਰਵੀਨ ਸ਼ਰਮਾ, ਐੱਸ.ਐੱਚ.ਓ ਕਿਰਨਜੀਤ ਕੌਰ, ਸਰਪੰਚ ਸਰਬਜੀਤ ਸਿੰਘ ਸ਼ੰਭੂ, ਸਰਪੰਚ ਕਿਰਨ ਰਾਣੀ ਬਾਂਸਲ, ਸਿਹਤ ਵਿਭਾਗ ਮਹਿਲ ਕਲਾਂ ਤੋਂ ਜਸਵੀਰ ਸਿੰਘ, ਬੂਟਾ ਸਿੰਘ, ਵਾਈਸ ਪਿ੍ੰਸੀਪਲ ਪ੍ਰਦੀਪ ਕੌਰ ਗਰੇਵਾਲ, ਵਾਤਾਵਰਨ ਪ੍ਰੇਮੀ ਗੁਰਪ੍ਰੀਤ ਸਿੰਘ ਗਰੇਵਾਲ, ਹਰਮਨਜੀਤ ਸਿੰਘ ਰਾਏ ਅਤੇ ਸਮੂਹ ਟੀਮ, ਸਮੂਹ ਆਯੁਰਵੈਦਿਕ, ਸਿਹਤ ਅਤੇ ਸਿੱਖਿਆ ਵਿਭਾਗ ਮਹਿਲ ਕਲਾਂ ਦੇ ਨੁਮਾਇੰਦੇ ਵੀ ਹਾਜ਼ਰ ਸਨ | ਇਸ ਮੌਕੇ ਜੀ ਹੋਲੀ ਹਾਰਟ ਪਬਲਿਕ ਸਕੂਲ ਮਹਿਲ ਕਲਾਂ ਦੇ ਮੈਨੇਜਿੰਗ ਡਾਇਰੈਕਟਰ ਸੁਸ਼ੀਲ ਗੋਇਲ ਵਲੋਂ ਮੁੱਖ ਮਹਿਮਾਨ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ |
ਤਪਾ ਮੰਡੀ, (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਤਪਾ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਜਿਸ ਵਿਚ ਵਿੱਦਿਆ ਮੰਦਰ ਦੇ ਸਮੂਹ ਅਧਿਆਪਕ, ਪ੍ਰਬੰਧਕ ਕਮੇਟੀ ਦੇ ਮੈਂਬਰ, ਸੰਸਕਾਰ ਕੇਂਦਰ ਦੀਆਂ ਭੈਣਾਂ ਅਤੇ ਤਪਾ ਨਿਵਾਸੀਆਂ ਨੇ ਭਾਗ ਲਿਆ | ਪ੍ਰਬੰਧਕ ਕਮੇਟੀ ਦੇ ਮੈਂਬਰ ਵਿਪਨ ਗੁਪਤਾ ਵਲੋਂ ਸਾਰਿਆਂ ਨੂੰ ਯੋਗਾ ਕਰਵਾਇਆ ਗਿਆ | ਆਰ.ਐੱਸ.ਐੱਸ ਸਕੂਲ ਦੇ ਮੁਖੀ ਵਿਜੇ ਅਗਰਵਾਲ ਨੇ ਸਭ ਨੂੰ ਸੂਰਜ ਨਮਸਕਾਰ ਅਤੇ ਇਸ ਦੀ ਮਹੱਤਤਾ ਬਾਰੇ ਵਿਸਥਾਰ ਨਾਲ ਦੱਸਿਆ, ਉਪਰੰਤ ਪ੍ਰਣ ਲਿਆ ਗਿਆ | ਪਿ੍ੰਸੀਪਲ ਅਨੁਪਮਾ ਸ਼ਰਮਾ ਵਲੋਂ ਯੋਗਾ ਦੇ ਫ਼ਾਇਦੇ ਦੱਸੇ ਗਏ ਅਤੇ ਸਾਰਿਆਂ ਨੂੰ ਆਪਣੇ-ਆਪਣੇ ਸਮੇਂ ਵਿਚੋਂ ਕੁੱਝ ਸਮਾਂ ਕੱਢ ਕੇ ਯੋਗ ਕਰਨ ਲਈ ਪ੍ਰੇਰਿਤ ਕੀਤਾ | ਅਖੀਰ ਵਿਚ ਸੁਖਨਾ ਮੰਤਰ ਨਾਲ ਯੋਗ ਦਿਵਸ ਦੀ ਸਮਾਪਤੀ ਕੀਤੀ ਗਈ |
ਮਹਿਲ ਕਲਾਂ, (ਤਰਸੇਮ ਸਿੰਘ ਗਹਿਲ)-ਐੱਸ.ਬੀ.ਐੱਸ.ਗਰੁੱਪ ਆਫ਼ ਕਾਲਜ ਮਹਿਲ ਕਲਾਂ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਸਮੇਂ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਸੁਸ਼ੀਲ ਕੁਮਾਰ ਬਾਂਸਲ ਨੇ ਕਿਹਾ ਕਿ ਅੰਤਰਰਾਸ਼ਟਰੀ ਯੋਗ ਦਿਵਸ ਮਨਾਉਣ ਲਈ 21 ਜੂਨ ਨੂੰ ਦਿਵਸ ਵਜੋਂ ਚੁਣਨ ਦਾ ਇਕ ਖ਼ਾਸ ਕਾਰਨ ਹੈ, ਕਿਉਂਕਿ 21 ਜੂਨ ਉੱਤਰੀ ਗੋਲਿਸਫਾਇਰ 'ਚ ਸਭ ਤੋਂ ਲੰਬਾ ਦਿਨ ਹੁੰਦਾ ਹੈ, ਜਿਸ ਨੂੰ ਗਰਮੀਆਂ ਦਾ ਸੰਕ੍ਰਮਣ ਵੀ ਕਿਹਾ ਜਾਂਦਾ ਹੈ | ਇਸ ਦਿਨ ਨੂੰ ਸਾਲ ਦੇ ਸਭ ਤੋਂ ਲੰਬੇ ਦਿਨ ਵਜੋਂ ਮਨਾਇਆ ਜਾਂਦਾ ਹੈ | ਜੋਤਿਸ਼ ਮੁਤਾਬਕ ਗਰਮੀਆਂ ਦੇ ਸੰਕ੍ਰਮਣ ਤੋਂ ਬਾਅਦ, ਸੂਰਜ ਦਕਸ਼ਣਯਨ 'ਚ ਪ੍ਰਵੇਸ਼ ਕਰਦਾ ਹੈ, ਜੋ ਯੋਗ ਅਤੇ ਅਧਿਆਤਮਿਕਤਾ ਲਈ ਮਹੱਤਵਪੂਰਨ ਮੰਨਿਆ ਜਾਂਦਾ ਹੈ | ਅੱਜ ਦੇ ਸਮੇਂ 'ਚ ਯੋਗਾ ਦੇ ਮਾਮਲੇ 'ਚ ਭਾਰਤ ਪੂਰੀ ਦੁਨੀਆ 'ਚ ਮੋਹਰੀ ਹੈ | ਮਾਹਿਰਾਂ ਮੁਤਾਬਿਕ ਯੋਗਾ ਸਰੀਰਕ ਅਤੇ ਮਾਨਸਿਕ ਸਿਹਤ ਲਈ ਫ਼ਾਇਦੇਮੰਦ ਹੈ | ਇਹ ਸਰੀਰ ਨੂੰ ਰੋਗਾਂ ਤੋਂ ਮੁਕਤ ਰੱਖਦਾ ਹੈ ਅਤੇ ਮਨ ਨੂੰ ਸ਼ਾਂਤੀ ਪ੍ਰਦਾਨ ਕਰਦਾ ਹੈ | ਭਾਰਤੀ ਸੰਸਕਿ੍ਤੀ ਨਾਲ ਜੁੜੀ ਇਹ ਗਤੀਵਿਧੀ ਹੁਣ ਵਿਦੇਸ਼ਾਂ ਵਿਚ ਵੀ ਫੈਲ ਚੁੱਕੀ ਹੈ | ਅੰਤਰਰਾਸ਼ਟਰੀ ਯੋਗਾ ਦਿਵਸ ਹਰ ਸਾਲ ਮਨਾਇਆ ਜਾਂਦਾ ਹੈ ਅਤੇ ਇਸ ਸਮੇਂ ਦੌਰਾਨ ਦੁਨੀਆ ਭਰ ਦੇ ਲੋਕ ਸਮੂਹਿਕ ਤੌਰ 'ਤੇ ਯੋਗਾ ਕਰਦੇ ਹਨ | ਡਾ: ਖੁਸ਼ਮੀਤਾ ਨੇ ਯੋਗਾ ਟਰੇਨਰ ਵਜੋਂ ਭੂਮਿਕਾ ਨਿਭਾਈ | ਇਸ ਮੌਕੇ ਕਾਲਜ ਦੇ ਸਟਾਫ਼ ਮੈਂਬਰ ਆਦਿ ਹਾਜ਼ਰ ਸਨ |
ਬਰਨਾਲਾ, (ਨਰਿੰਦਰ ਅਰੋੜਾ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਵਲੋਂ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਸ੍ਰੀ ਬੀ.ਬੀ.ਐੱਸ. ਤੇਜੀ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅਤੇ ਜ਼ਿਲ੍ਹਾ ਜੇਲ੍ਹ ਵਿਖੇ ਯੋਗਾ ਕੈਂਪ ਲਗਾ ਕੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਯੋਗਾ ਕੈਂਪ ਵਿਚ ਯੋਗਾ ਇੰਸਟਰਕਟਰ ਰਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਯੋਗਾ ਕੇਵਲ ਸਰੀਰਕ ਜਾਂ ਮਾਨਸਿਕ ਵਿਕਾਸ ਲਈ ਹੀ ਜ਼ਰੂਰੀ ਨਹੀਂ ਹੈ ਸਗੋਂ ਅਧਿਆਤਮਿਕ ਸਕੂਨ, ਸਥਿਰਤਾ, ਇਕਾਗਰਤਾ ਅਤੇ ਅਨੰਦ ਲਈ ਵੀ ਇਹ ਲਾਜ਼ਮੀ ਹੈ | ਅੱਜ ਦੁਨੀਆ ਦੇ ਅਨੇਕ ਮੁਲਕਾਂ ਵਿਚ ਤੰਦਰੁਸਤੀ ਲਈ ਅਪਣਾਇਆ ਗਿਆ ਯੋਗਾ ਹਜ਼ਾਰਾਂ ਸਾਲਾਂ ਪਹਿਲਾਂ ਭਾਰਤ ਦੇ ਰਿਸ਼ੀਆਂ-ਮੁਨੀਆਂ ਦੁਆਰਾ ਆਪਣੇ ਅਦਭੁੱਤ ਗਿਆਨ ਸਦਕਾ ਹੋਂਦ ਵਿਚ ਲਿਆਂਦਾ ਗਿਆ ਸੀ | ਯੋਗਾ ਸੈਸ਼ਨ ਤੋਂ ਬਾਅਦ ਮਨਿੰਦਰ ਸਿੰਘ, ਸਹਾਇਕ ਲੀਗਲ ਏਡ ਡਿਫੈਂਸ ਕਾਉਂਸਲ ਬਰਨਾਲਾ ਵਲੋਂ ਕੌਮੀ ਕਾਨੂੰਨੀ ਸੇਵਾਵਾਂ ਅਥਾਰਿਟੀ ਨਵੀਂ ਦਿੱਲੀ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਬਾਰੇ ਜਾਣਕਾਰੀ ਦਿੱਤੀ | ਇਸ ਕੈਂਪ ਦੌਰਾਨ ਬਿਕਰਮਜੀਤ ਸਿੰਘ ਵਧੀਕ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਮਨੀਸ਼ ਗਰਗ ਚੀਫ਼ ਜੁਡੀਸ਼ੀਅਲ ਮੈਜਿਸਟਰੇਟ, ਅਭਿਸ਼ੇਕ ਪਾਠਕ ਜੁਡੀਸ਼ੀਅਲ ਮੈਜਿਸਟਰੇਟ ਫ਼ਸਟ ਕਲਾਸ ਬਰਨਾਲਾ, ਸੁਧੀਰ ਕੁਮਾਰ ਜੁਡੀਸ਼ੀਅਲ ਮੈਜਿਸਟੇ੍ਰਟ ਫ਼ਸਟ ਕਲਾਸ ਬਰਨਾਲਾ, ਐਡਵੋਕੇਟ ਅਤੇ ਪੈਨਲ-ਐਡਵੋਕੇਟਸ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਬਰਨਾਲਾ ਦਾ ਸਟਾਫ਼ ਅਤੇ ਕੋਰਟ ਸਟਾਫ਼ ਹਾਜ਼ਰ ਰਿਹਾ | ਇਸ ਤੋਂ ਇਲਾਵਾ ਜ਼ਿਲ੍ਹਾ ਜੇਲ੍ਹ ਬਰਨਾਲਾ ਵਿਚ ਵਿਸ਼ਵ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਸਿਮਰਨਜੀਤ ਸਿੰਘ, ਯੋਗਾ ਇੰਸਟਰਕਟਰ ਵਲੋਂ ਕੈਦੀਆਂ ਅਤੇ ਹਵਾਲਾਤੀਆਂ ਨੂੰ ਯੋਗ ਸਿਖਾਇਆ ਗਿਆ | ਇਸ ਮੌਕੇ ਯੋਗਾ ਸੈਸ਼ਨ ਤੋਂ ਬਾਅਦ ਕੈਦੀਆਂ ਅਤੇ ਹਵਾਲਾਤੀਆਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਅਤੇ ਉਨ੍ਹਾਂ ਦੇ ਕਾਨੂੰਨੀ ਹੱਕਾਂ ਸਬੰਧੀ ਗੁਰਮੇਲ ਸਿੰਘ ਗਿੱਲ ਚੀਫ਼ ਲੀਗਲ ਏਡ ਡਿਫੈਂਸ ਕਾਉਂਸਲ ਅਤੇ ਗੁਰਨੈਬ ਸਿੰਘ ਢਿੱਲੋਂ ਡਿਪਟੀ ਚੀਫ਼ ਲੀਗਲ ਏਡ ਡਿਫੈਂਸ ਕਾਉਂਸਲ ਵਲੋਂ ਜਾਣਕਾਰੀ ਦਿੱਤੀ ਗਈ |
ਬਰਨਾਲਾ, (ਗੁਰਪ੍ਰੀਤ ਸਿੰਘ ਲਾਡੀ)-ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਮੇਰਾ ਯੁਵਾ ਭਾਰਤ ਬਰਨਾਲਾ ਵਲੋਂ ਸ੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਬਰਨਾਲਾ ਦੇ ਐੱਨ.ਐੱਸ.ਐੱਸ. ਵਿਭਾਗ, ਰੈਡ ਰਿਬਨ ਕਲੱਬ ਦੇ ਸਹਿਯੋਗ ਨਾਲ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਜ਼ਿਲ੍ਹਾ ਯੂਥ ਅਫ਼ਸਰ ਮੈਡਮ ਆਭਾ ਸੋਨੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਯੋਗ ਸਿਰਫ਼ ਕਸਰਤ ਨਹੀਂ, ਸਗੋਂ ਇਹ ਜੀਵਨ ਜੀਉਣ ਦਾ ਇਕ ਵਿਗਿਆਨ ਹੈ | ਇਹ ਸਾਨੂੰ ਮਨ, ਸਰੀਰ ਤੇ ਆਤਮਾ ਨੂੰ ਸੰਤੁਲਨ ਵਿਚ ਲਿਆਉਂਦਾ ਹੈ | ਕਾਲਜ ਦੇ ਕਾਰਜਕਾਰਨੀ ਪਿ੍ੰਸੀਪਲ ਡਾ ਸੁਸ਼ੀਲ ਬਾਲਾ ਅਤੇ ਪ੍ਰੋਗਰਾਮ ਅਫ਼ਸਰ ਮੈਡਮ ਅਰਚਨਾ ਨੇ ਦੱਸਿਆ ਕਿ ਅੱਜ ਦੇ ਇਸ ਪ੍ਰੋਗਰਾਮ ਵਿਚ 100 ਤੋਂ ਵੱਧ ਵਲੰਟੀਅਰਾਂ ਨੇ ਭਾਗ ਲਿਆ ਜਿਸ ਵਿਚ ਮੈਡਮ ਨੀਰੂ ਜੇਠੀ ਅਤੇ ਪਿ੍ੰਸੀਪਲ ਡਾ ਸੁਸ਼ੀਲ ਬਾਲਾ ਨੇ ਯੋਗ ਕਿਰਿਆਵਾਂ, ਤਾੜ ਆਸਣ, ਬਿ੍ਛ ਆਸਣ, ਨੋਕਾ ਆਸਣ, ਭੁਜੰਗ ਆਸਣ ਅਤੇ ਪ੍ਰਾਣਾਯਾਮ ਕਰਵਾਇਆ | ਇਸ ਮੌਕੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਵੀ ਕੀਤਾ ਗਿਆ |
ਬਰਨਾਲਾ, (ਅਸ਼ੋਕ ਭਾਰਤੀ)-ਸੇਕਰਡ ਹਾਰਟ ਇੰਟਰਨੈਸ਼ਨਲ ਕਾਲਜ ਆਫ਼ ਐਜੂਕੇਸ਼ਨ ਵਿਖੇ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ੇਅਰਮੈਨ ਸਤਵੰਤ ਦਾਨੀ ਅਤੇ ਵਾਈਸ ਚੇਅਰਮੈਨ ਤਨਵੀਰ ਦਾਨੀ ਨੇ ਵਿਦਿਆਰਥੀਆਂ ਨੂੰ ਯੋਗ ਦੇ ਸਰੀਰ ਨੂੰ ਫਾਇਦੇ ਦੱਸੇ ਤੇ ਰੋਜਾਨਾ ਜਿੰਦਗੀ ਵਿਚ ਯੋਗਾ ਨੂੰ ਅਪਣਾਉਣ ਲਈ ਕਿਹਾ | ਇਸ ਉਪਰੰਤ ਸਟਾਫ ਅਤੇ ਵਿਦਿਆਰਥੀਆਂ ਨੇ ਵੱਖ-ਵੱਖ ਆਸਣ ਕੀਤੇ | ਇਸ ਮੌਕੇ ਪਿ੍ੰਸੀਪਲ ਡਾ: ਤੀਰਥ ਸਿੰਘ, ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਬਰਨਾਲਾ, (ਅਸ਼ੋਕ ਭਾਰਤੀ)-ਨਿਰੰਕਾਰੀ ਮਿਸ਼ਨ ਬਰਨਾਲਾ ਵਲੋਂ ਨਿਰੰਕਾਰੀ ਸਤਿਸੰਗ ਭਵਨ ਬਰਨਾਲਾ ਵਿਖੇ ਅੰਤਰ ਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਬਰਨਾਲਾ ਬ੍ਰਾਂਚ ਦੇ ਸੰਯੋਜਕ ਜੀਵਨ ਗੋਇਲ ਨੇ ਦੱਸਿਆ ਕਿ ਸੰਤ ਨਿਰੰਕਾਰੀ ਮਿਸ਼ਨ ਨੇ ਅੰਤਰ ਰਾਸ਼ਟਰੀ ਯੋਗਾ ਦਿਵਸ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ | ਇਸ ਮੌਕੇ ਸੇਵਾ ਦਲ ਵਲੰਟੀਅਰ ਅਤੇ ਸ਼ਰਧਾਲੂਆਂ ਨੇ ਵੱਖ-ਵੱਖ ਯੋਗ ਆਸ਼ਣ ਕੀਤੇ | ਇਸ ਮੌਕੇ ਵਲੰਟੀਅਰ ਤੇ ਸ਼ਰਧਾਲੂ ਹਾਜ਼ਰ ਸਨ |
ਸ਼ਹਿਣਾ, (ਸੁਰੇਸ਼ ਗੋਗੀ)-ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਸ਼ਹਿਣਾ ਵਿਖੇ ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਸਮੇਤ ਸੈਂਕੜੇ ਯੋਗਾ ਪ੍ਰੇਮੀਆਂ ਨੇ ਯੋਗਾ ਕਰ ਕੇ ਯੋਗ ਦਿਵਸ ਮਨਾਇਆ | ਜ਼ਿਕਰਯੋਗ ਹੈ ਕਿ ਯੋਗਾ ਟਰੇਨਰ ਗੁਰਪ੍ਰੀਤ ਸਿੰਘ ਵਲੋਂ ਪਿਛਲੇ ਕਾਫ਼ੀ ਦਿਨਾਂ ਤੋਂ ਸ਼ਹਿਣਾ ਦੀਆਂ 8 ਵੱਖ-ਵੱਖ ਥਾਵਾਂ 'ਤੇ ਔਰਤਾਂ ਤੇ ਵਿਅਕਤੀਆਂ ਨੂੰ ਯੋਗਾ ਟਰੇਨਿੰਗ ਦਿੱਤੀ ਜਾ ਰਹੀ ਸੀ | ਅੱਜ ਯੋਗਾ ਦਿਵਸ ਮੌਕੇ ਯੋਗਾ ਦੇ ਵੱਖ-ਵੱਖ ਆਸ਼ਣ ਕਰਨ ਉਪਰੰਤ ਵਿਧਾਇਕ ਲਾਭ ਸਿੰਘ ਉਗੋਕੇ ਨੇ ਕਿਹਾ ਕਿ ਯੋਗਾ ਸਰੀਰਕ ਤੰਦਰੁਸਤੀ ਨਾਲ ਮਨ ਦੀ ਇਕਾਗਰਤਾ ਲਈ ਵੀ ਚੰਗਾ ਹੈ | ਉਨ੍ਹਾਂ ਕਿਹਾ ਕਿ ਦਵਾਈਆਂ ਤੋਂ ਖਹਿੜਾ ਛੁਡਵਾਉਣ ਤੇ ਤੰਦਰੁਸਤ ਰਹਿਣ ਲਈ ਹਰ ਇਕ ਨੂੰ ਯੋਗ ਆਸਣ ਕਰਨੇ ਚਾਹੀਦੇ ਹਨ | ਇਸ ਸਮੇਂ ਸਿਮਰਜੀਤ ਕੌਰ, ਗੁਰਿੰਦਰ ਸਿੰਘ ਡੀ.ਐੱਸ.ਪੀ., ਉਂਕਾਰ ਸਿੰਘ ਤਹਿਸੀਲਦਾਰ, ਥਾਣਾ ਮੁਖੀ ਗੁਰਮੰਦਰ ਸਿੰਘ, ਡਾ: ਅਮਨਦੀਪ ਸਿੰਘ, ਗੁਰਮੀਤ ਸਿੰਘ, ਸਿਮਰਜੀਤ ਸਿੰਘ, ਸਰਪੰਚ ਨਾਜਮ ਸਿੰਘ, ਅਨੀਸਾ ਰਾਣੀ, ਜਸਪ੍ਰੀਤ ਸਿੰਘ, ਅਮਨਦੀਪ ਜੱਸਲ ਆਦਿ ਵੀ ਹਾਜ਼ਰ ਸਨ |
ਟੱਲੇਵਾਲ, (ਸੋਨੀ ਚੀਮਾ)-ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ-ਜੋਧਪੁਰ ਵਿਖੇ ਅੰਤਰ ਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਪਿ੍ੰਸੀਪਲ ਅਨਿਲ ਕੁਮਾਰ ਮੋਦੀ ਨੇ ਵਿਦਿਆਰਥੀਆਂ ਨੂੰ ਯੋਗਾ ਦੇ ਸਰੀਰਕ, ਮਾਨਸਿਕ ਅਤੇ ਅਧਿਆਤਮਿਕ ਲਾਭਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਲਲਿਤਾ ਰਾਣੀ ਅਤੇ ਤਿਲਕਰਾਮ ਨੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵੱਖ-ਵੱਖ ਆਸਣ, ਪ੍ਰਾਣਾਯਾਮ ਅਤੇ ਧਿਆਨ ਅਭਿਆਸ ਕਰਵਾਏ | ਇਸ ਮੌਕੇ ਬਲਵੀਰ ਸਿੰਘ, ਜਸਮੇਲ ਸਿੰਘ, ਵੀਰਪਾਲ ਕੌਰ, ਰਿਸ਼ੂ ਰਾਣੀ, ਮੀਨਾਕਸ਼ੀ ਗਰਗ, ਪੂਨਮ ਸ਼ਰਮਾ, ਪਾਯਲ ਗਰਗ, ਡਾ: ਜਤਿੰਦਰ ਜੋਸ਼ੀ, ਪਰਮਜੀਤ ਕੌਰ, ਮਨਪ੍ਰੀਤ ਕੌਰ, ਲੈਕਚਰਾਰ ਯੁਵਰਾਜ, ਕੁਲਦੀਪ ਕੌਰ, ਅਮਨਦੀਪ ਕੌਰ, ਗਗਨਦੀਪ ਕੌਰ ਆਦਿ ਹਾਜ਼ਰ ਸਨ |
ਟੱਲੇਵਾਲ, (ਸੋਨੀ ਚੀਮਾ)-ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਸੀਨੀ: ਸੈਕੰ: ਸਕੂਲ ਗਹਿਲ ਵਿਖੇ ਅੰਤਰ ਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਫਿਜ਼ੀਕਲ ਐਜੂਕੇਸ਼ਨ ਦੇ ਪ੍ਰੋ: ਲਖਵਿੰਦਰ ਕੌਰ, ਡਾ: ਜਸਮੀਨ ਹੇਅਰ ਵਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਯੋਗ ਆਸਣਾਂ, ਪ੍ਰਾਣਾਯਾਮ ਅਤੇ ਧਿਆਨ ਦੀ ਵਿਧੀ ਸਿਖਲਾਈ ਦਿੱਤੀ ਗਈ | ਉਨ੍ਹਾਂ ਯੋਗ ਰਾਹੀਂ ਸਿਹਤਮੰਦ ਜੀਵਨ ਦੀ ਮਹੱਤਤਾ ਨੂੰ ਸਮਝਾਇਆ ਅਤੇ ਯੋਗ ਤੇ ਲਾਭਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸ ਮੌਕੇ ਪਿ੍ੰਸੀਪਲ ਪ੍ਰੋ: ਮਲਵਿੰਦਰ ਸਿੰਘ, ਅਮਨਦੀਪ ਕੌਰ ਸੀ.ਏ., ਰਾਜ ਸਿੰਘ ਐਮ.ਪੀ.ਡਬਲਿਊ., ਜਗਰੂਪ ਸਿੰਘ ਹੈਲਥ ਅਸਿਸਟੈਂਟ, ਐਨ.ਐਸ.ਐਸ. ਨੋਡਲ ਅਫ਼ਸਰ ਡਾ: ਹਰਮੀਤ ਕੌਰ ਸਿੱਧੂ, ਪ੍ਰੋ: ਗੁਰਪ੍ਰੀਤ ਕੌਰ, ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ: ਜਨਮੀਤ ਸਿੰਘ, ਪ੍ਰੋ: ਲਖਵਿੰਦਰ ਕੌਰ ਆਦਿ ਹਾਜ਼ਰ ਸਨ |
ਧਨੌਲਾ, (ਜਤਿੰਦਰ ਸਿੰਘ ਧਨੌਲਾ)-ਸ੍ਰੀ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੱਟੂ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਯੋਗ ਆਸਣ, ਪ੍ਰਾਣਾਯਾਮ ਅਤੇ ਧਿਆਨ ਦਾ ਅਭਿਆਸ ਕੀਤਾ | ਜਿਸ ਨਾਲ ਉਨ੍ਹਾਂ ਨੇ ਸਰੀਰਕ ਅਤੇ ਮਾਨਸਿਕ ਸਿਹਤ ਦੇ ਮਹੱਤਵ ਨੂੰ ਸਮਝਿਆ | ਇਸ ਮੌਕੇ ਸਕੂਲ ਦੇ ਡਾਇਰੈਕਟਰ ਭਗਵੰਤ ਸਿੰਘ ਧਾਲੀਵਾਲ ਅਤੇ ਡਾਇਰੈਕਟਰ ਮੈਡਮ ਰਵਿੰਦਰ ਕੌਰ ਚੰਬਲ ਤੇ ਪਿ੍ੰਸੀਪਲ ਸ੍ਰੀਮਤੀ ਅਰਚਨਾ ਦੱਤ ਨੇ ਕਿਹਾ ਕਿ ਯੋਗ ਸਿਰਫ਼ ਕਸਰਤ ਨਹੀਂ, ਸਗੋਂ ਜੀਵਨ ਜੀਣ ਦੀ ਕਲਾ ਹੈ | ਇਹ ਵਿਦਿਆਰਥੀਆਂ ਨੂੰ ਤੰਦਰੁਸਤ ਅਤੇ ਇਕਾਗਰ ਬਣਾਉਣ ਵਿਚ ਮਦਦ ਕਰਦਾ ਹੈ | ਇਸ ਮੌਕੇ 'ਤੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਭਦੌੜ, (ਵਿਨੋਦ ਕਲਸੀ, ਰਜਿੰਦਰ ਬੱਤਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਵਿਸ਼ਵ ਯੋਗਾ ਦਿਵਸ ਉਤਸ਼ਾਹ ਪੂਰਵਕ ਮਨਾਇਆ ਗਿਆ | ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਆਸਣ ਕਰਵਾਉਂਦਿਆਂ ਉਨ੍ਹਾਂ ਦੇ ਫ਼ਾਇਦਿਆਂ ਬਾਰੇ ਵੀ ਨਾਲੋ-ਨਾਲ ਰੌਸ਼ਨੀ ਪਾਈ | ਉਨ੍ਹਾਂ ਕਿਹਾ ਕਿ ਯੋਗ ਨੂੰ ਰੋਜ਼ਮਰ੍ਹਾ ਦੀ ਜ਼ਿੰਦਗੀ ਦਾ ਹਿੱਸਾ ਬਣਾਉਣ ਨਾਲ ਸਰੀਰ ਨੂੰ ਤੰਦਰੁਸਤ ਰੱਖਿਆ ਜਾ ਸਕਦਾ ਹੈ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਸਪਸ਼ਟ ਕੀਤਾ ਕਿ ਯੋਗ ਭਜਾਏ ਰੋਗ | ਉਨ੍ਹਾਂ ਕਿਹਾ ਕਿ ਰੋਜ਼ਾਨਾ ਯੋਗ ਕਰਨ ਨਾਲ ਸਰੀਰ ਫਿੱਟ ਰਹਿੰਦਾ ਹੈ ਜਿਸ ਨਾਲ ਮਨੁੱਖ ਬਿਮਾਰੀਆਂ ਦੀ ਗਿ੍ਫ਼ਤ ਵਿਚ ਆਉਣ ਤੋਂ ਬਚਿਆ ਜਾ ਸਕਦਾ ਹੈ | ਸਕੂਲ ਪ੍ਰਬੰਧਕ ਤੇ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਯੋਗ ਦੇ ਵੱਖ-ਵੱਖ ਆਸਣਾਂ ਦੇ ਲਾਭਾਂ ਬਾਰੇ ਦੱਸਦਿਆਂ ਯੋਗ ਰਾਹੀਂ ਰੋਗ ਮੁਕਤ ਤੰਦਰੁਸਤ ਜੀਵਨ ਬਤੀਤ ਕਰਨ ਦੀ ਸਲਾਹ ਦਿੱਤੀ | ਵਾਈਸ ਪਿ੍ੰਸੀਪਲ ਮੈਡਮ ਮੀਨਾ ਜੈਨ ਨੇ ਕਿਹਾ ਕਿ ਤੰਦਰੁਸਤ ਸਰੀਰ ਵਿਚ ਹੀ ਤੰਦਰੁਸਤ ਮਨ ਵਿਕਸਤ ਹੁੰਦਾ ਹੈ | ਇਸ ਸਮੇਂ 102 ਵਿਦਿਆਰਥੀਆਂ ਅਤੇ 15 ਅਧਿਆਪਕਾਂ ਨੇ ਮਿਲ ਕੇ ਯੋਗਾ ਸੰਗਰਾਮ 'ਚ ਸ਼ਮੂਲੀਅਤ ਕੀਤੀ | ਇਸ ਦੌਰਾਨ ਹੋਰ ਅਧਿਆਪਕਾਂ ਨੇ ਵੀ ਆਪੋ ਆਪਣੇ ਵਿਚਾਰ ਪ੍ਰਗਟ ਕੀਤੇ |