21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਈਜ਼ੀ ਜਮਾਂਬੰਦੀ ਪੋਰਟਲ ਨਾਲ ਲੋਕਾਂ ਨੂੰ ਰਿਸ਼ਵਤਖ਼ੋਰੀ ਤੋਂ ਰਾਹਤ ਮਿਲੇਗੀ - ਬੌਬੀ <br/>

ਅਜੀਤ ਡੈਸਕ 22-06-2025
ਸੰਗਰੂਰ, 21 ਜੂਨ (ਧੀਰਜ ਪਸ਼ੋਰੀਆ) - ਪੰਜਾਬ ਵਿਚ ਈਜ਼ੀ ਜਮ੍ਹਾਬੰਦੀ ਪੋਰਟਲ ਦੀ ਹੋਈ ਸ਼ੁਰੂਆਤ ਨਾਲ ਲੋਕਾਂ ਨੂੰ ਰਿਸ਼ਵਤਖ਼ੋਰੀ ਤੋ ਰਾਹਤ ਮਿਲੇਗੀ | ਇਹ ਪ੍ਰਗਟਾਵਾ ਕਰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਸੈਕਟਰੀ ਗੁਲਜ਼ਾਰ ਸਿੰਘ ਬੌਬੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਲੋਕਾਂ ਨਾਲ ਭਿ੍ਸ਼ਟਾਚਾਰ ਮੁਕਤ ਸ਼ਾਸਨ ਦੇਣ ਦਾ ਜੋ ਵਾਅਦਾ ਕੀਤਾ ਸੀ | ਇਹ ਉਸ ਦਿਸ਼ਾ ਵੱਲ ਇੱਕ ਇਨਕਲਾਬੀ ਕਦਮ ਹੈ | ਇਸ ਨਾਲ ਜ਼ਮੀਨੀ ਰਿਕਾਰਡ ਲਈ ਪਟਵਾਰੀ ਕੋਲ ਜਾਣ ਤੇ ਕਤਾਰਾਂ ਵਿਚ ਖੜ੍ਹੇ ਹੋਣ ਦੀ ਜ਼ਰੂਰਤ ਨਹੀ ਰਹੇਗੀ | ਆਪ ਆਗੂ ਨੇ ਕਿਹਾ ਕਿ ਸਰਕਾਰ ਵਲੋਂ ਹਰ ਵਰਗ ਦੀਆ ਸਮੱਸਿਆਵਾਂ ਦਾ ਹੱਲ ਕੀਤਾ ਜਾ ਰਿਹਾ ਹੈ | ਵਪਾਰੀ, ਕਿਸਾਨ, ਮੁਲਾਜ਼ਮ ਦੇ ਨਾਲ-ਨਾਲ ਦਲਿਤ ਵਰਗ ਦਾ ਵੀ ਪੂਰੀ ਖ਼ਿਆਲ ਰੱਖਿਆ ਜਾ ਰਿਹਾ ਹੈ, ਇਸੇ ਕਾਰਨ ਰਾਜ ਵਾਸੀ 2027 ਵਿਚ ਮੁੜ ਆਮ ਆਦਮੀ ਪਾਰਟੀ ਨੂੰ ਮੌਕੇ ਦੇਣ ਦਾ ਮਨ ਬਣ ਰਹੇ ਹਨ |

ਪਿਛਲੀ ਖ਼ਬਰ ਨਗਰ ਕੌਂਸਲ ਪ੍ਰਧਾਨ ਵਲੋਂ ਨੀਟ ਪ੍ਰੀਖਿਆ ਦੇ ਟੌਪਰ ਕੇਸ਼ਵ ਮਿੱਤਲ ਦਾ ਸਨਮਾਨ <br/> ਅਗਲੀ ਖ਼ਬਰ ਜ਼ਿਲ੍ਹਾ ਬਰਨਾਲਾ ਵਿਖੇ ਵੱਖ-ਵੱਖ ਥਾਵਾਂ 'ਤੇ ਮਨਾਇਆ ਗਿਆ 'ਅੰਤਰਰਾਸ਼ਟਰੀ ਯੋਗਾ ਦਿਵਸ' <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।