21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਨਗਰ ਕੌਂਸਲ ਪ੍ਰਧਾਨ ਵਲੋਂ ਨੀਟ ਪ੍ਰੀਖਿਆ ਦੇ ਟੌਪਰ ਕੇਸ਼ਵ ਮਿੱਤਲ ਦਾ ਸਨਮਾਨ <br/>

ਅਜੀਤ ਡੈਸਕ 22-06-2025
ਤਪਾ ਮੰਡੀ, 21 ਜੂਨ (ਪ੍ਰਵੀਨ ਗਰਗ)-ਨੀਟ ਦੀ ਪ੍ਰੀਖਿਆ ਵਿਚੋਂ ਸੂਬੇ ਭਰ ਵਿਚੋਂ ਪਹਿਲਾ ਸਥਾਨ ਅਤੇ ਆਲ ਇੰਡੀਆ 7ਵਾਂ ਰੈਂਕ ਹਾਸਲ ਕਰਨ ਵਾਲੇ ਕੇਸ਼ਵ ਮਿੱਤਲ ਦਾ ਅੱਜ ਨਗਰ ਕੌਂਸਲ ਪ੍ਰਧਾਨ ਡਾ: ਸੋਨਿਕਾ ਬਾਂਸਲ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਡਾ: ਬਾਲ ਚੰਦ ਬਾਂਸਲ ਤੋਂ ਇਲਾਵਾ ਥਾਣਾ ਮੁਖੀ ਤਪਾ ਸ਼ਰੀਫ਼ ਖ਼ਾਨ ਵੀ ਮੌਜੂਦ ਸਨ | ਨਗਰ ਕੌਂਸਲ ਪ੍ਰਧਾਨ ਡਾ: ਸੋਨਿਕਾ ਬਾਂਸਲ ਨੇ ਕਿਹਾ ਕਿ ਜਿੱਥੇ ਕੇਸ਼ਵ ਮਿੱਤਲ ਨੇ ਆਪਣੇ ਮਾਤਾ-ਪਿਤਾ ਅਤੇ ਅਧਿਆਪਕਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਕੇ ਇਹ ਮੁਕਾਮ ਹਾਸਲ ਕੀਤਾ ਹੈ, ਜਿਸ ਨਾਲ ਇਲਾਕੇ ਅਤੇ ਜ਼ਿਲ੍ਹੇ ਦਾ ਨਾਂਅ ਦੂਰ-ਦੂਰ ਤੱਕ ਰੌਸ਼ਨ ਹੋਇਆ ਹੈ | ਉੱਥੇ ਦੂਸਰੇ ਵਿਦਿਆਰਥੀਆਂ ਨੂੰ ਵੀ ਇਸ ਤੋਂ ਸੇਧ ਲੈ ਕੇ ਆਪਣੇ ਮੁਕਾਮ 'ਤੇ ਪਹੁੰਚਣਾ ਚਾਹੀਦਾ ਹੈ | ਇਸ ਮੌਕੇ ਉਨ੍ਹਾਂ ਕੇਸ਼ਵ ਮਿੱਤਲ ਦੇ ਪਿਤਾ ਪ੍ਰਬੋਧ ਮਿੱਤਲ ਅਤੇ ਮਾਤਾ ਸੁਨੀਤਾ ਮਿੱਤਲ ਨੂੰ ਮੁਬਾਰਕਬਾਦ ਦਿੱਤੀ | ਇਸ ਮੌਕੇ ਕੌਂਸਲਰ ਰਣਜੀਤ ਸਿੰਘ ਲਾਡੀ, ਦਾਦਾ ਕੇਵਲ ਕਿ੍ਸ਼ਨ ਮਿੱਤਲ, ਦੀਪਕ ਗੋਇਲ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਨੇ ਆਪਣੀਆਂ ਮੰਗਾਂ ਸੰਬੰਧੀ ਹਲਕਾ ਵਿਧਾਇਕ ਉੱਗੋਕੇ ਨੂੰ ਸੌਂਪਿਆ ਮੰਗ-ਪੱਤਰ <br/>... ਅਗਲੀ ਖ਼ਬਰ ਈਜ਼ੀ ਜਮਾਂਬੰਦੀ ਪੋਰਟਲ ਨਾਲ ਲੋਕਾਂ ਨੂੰ ਰਿਸ਼ਵਤਖ਼ੋਰੀ ਤੋਂ ਰਾਹਤ ਮਿਲੇਗੀ - ਬੌਬੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।