21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-06-2025

ਪਿੰਡ ਛੀਨੀਵਾਲ ਕਲਾਂ ਵਿਖੇ ਨਸ਼ਿਆਂ ਵਿਰੁੱਧ ਸੈਮੀਨਾਰ 'ਤੇ ਵਿਸ਼ੇਸ਼ ਸਨਮਾਨ ਸਮਾਰੋਹ <br/>

ਅਜੀਤ ਡੈਸਕ 22-06-2025
ਮਹਿਲ ਕਲਾਂ, 21 ਜੂਨ (ਅਵਤਾਰ ਸਿੰਘ ਅਣਖੀ)-ਸ੍ਰੀ ਗੁਰੂ ਨਾਨਕ ਦੇਵ ਜੀ ਸਲੱਮ ਸੇਵਾ ਮਿਸ਼ਨ ਪੰਜਾਬ ਦੇ ਆਗੂ ਭਾਨ ਸਿੰਘ ਜੱਸੀ ਦੀ ਅਗਵਾਈ ਹੇਠ ਪਿੰਡ ਛੀਨੀਵਾਲ ਕਲਾਂ ਦੇ ਖੇਡ ਗਰਾਊਾਡ ਵਿਚ ਨਸ਼ਿਆਂ ਵਿਰੁੱਧ ਪ੍ਰਭਾਵਸ਼ਾਲੀ ਸਮਾਗਮ ਅਤੇ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਗਤਕਾ ਕੋਚ ਵਜੋਂ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਭਾਈ ਹਰਦੇਵ ਸਿੰਘ ਛੀਨੀਵਾਲ, ਹਾਕੀ ਕੋਚ ਅਰਸ਼ਦੀਪ ਸਿੰਘ ਅਰਸ਼ੀ ਨੂੰ ਮੁਹਤਬਰਾਂ ਦੀ ਹਾਜ਼ਰੀ ਵਿਚ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤੇ ਜਾਣ ਤੋਂ ਇਲਾਵਾ ਪਿੰਡ ਦੇ ਗੁਰਦੁਆਰਾ ਸਾਹਿਬਾਨ ਦੇ ਗ੍ਰੰਥੀ ਸਿੰਘਾਂ ਬਾਬਾ ਪ੍ਰੀਤਮ ਸਿੰਘ, ਮਨਜੀਤ ਸਿੰਘ, ਚਮਕੌਰ ਸਿੰਘ, ਸਰਬਜੀਤ ਸਿੰਘ, ਜੋਗਿੰਦਰ ਸਿੰਘ, ਨਿਰਭੈ ਸਿੰਘ, ਹਰਭਜਨ ਸਿੰਘ, ਬਾਬਾ ਪ੍ਰਗਟ ਸਿੰਘ ਮਨੀਲਾ ਵਾਲੇ, ਸਰਪੰਚ ਸੁਖਦੀਪ ਕੌਰ, ਹੱਡੀਆਂ ਦੇ ਮਾਹਿਰ ਡਾ: ਫਕੀਰ ਮੁਹੰਮਦ, ਸੁਖਮੰਦਰ ਸਿੰਘ ਮੀਤ ਆਦਿ ਸ਼ਖ਼ਸੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਭਾਕਿਯੂ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ, ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਨਿਰਭੈ ਸਿੰਘ ਗਿਆਨੀ, ਭਾਕਿਯੂ ਲੱਖੋਵਾਲ ਦੇ ਉੱਘੇ ਆਗੂ ਸ਼ਿੰਗਾਰਾ ਸਿੰਘ ਛੀਨੀਵਾਲ, ਨਿਰਭੈ ਸਿੰਘ ਛੀਨੀਵਾਲ ਨੇ ਭਖਦੇ ਕਿਸਾਨੀ ਮਸਲੇ, ਨੌਜਵਾਨ ਵਰਗ ਵਲੋਂ ਮੋਬਾਈਲ ਫ਼ੋਨ ਦੀ ਜ਼ਿਆਦਾ ਵਰਤੋ, ਨਸ਼ਿਆਂ ਦੇ ਮਾਰੂ ਪ੍ਰਭਾਵ ਨੂੰ ਰੋਕਣ ਲਈ ਸਾਰਿਆਂ ਨੂੰ ਇਕਜੁੱਟ ਹੋਣ ਦੀ ਅਪੀਲ ਕੀਤੀ | ਆਗੂਆਂ ਨੇ ਸਮਾਜ ਸੇਵੀ ਭਾਨ ਸਿੰਘ ਜੱਸੀ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਧੰਨਵਾਦ ਵਿਸ਼ੇਸ਼ ਧੰਨਵਾਦ ਕੀਤਾ | ਇਸ ਮੌਕੇ ਡਾ: ਜਸਵੰਤ ਸਿੰਘ ਛੀਨੀਵਾਲ, ਕੌਰ ਸਿੰਘ ਨੰਬਰਦਾਰ, ਅਵਤਾਰ ਸਿੰਘ, ਫ਼ੌਜੀ ਬਲਜੀਤ ਸਿੰਘ, ਮੇਟ ਨਿਰਭੈ ਸਿੰਘ, ਅਮਨਦੀਪ ਕੌਰ, ਬਲਜੀਤ ਕੌਰ ਆਸ਼ਾ ਵਰਕਰ, ਗਤਕਾ ਟੀਮ ਅਤੇ ਹਾਕੀ ਖਿਡਾਰੀ ਸ਼ਾਮਿਲ ਸਨ |

ਪਿਛਲੀ ਖ਼ਬਰ ਪੀ.ਆਰ.ਟੀ.ਸੀ. ਤੇ ਪੰਜਾਬ ਰੋਡਵੇਜ਼ ਨੂੰ ਕਾਮਯਾਬ ਬਣਾਉਣ 'ਚ ਸੂਬਾ ਸਰਕਾਰ ਰਹੀ ਅਸਫ਼ਲ <br/> ਅਗਲੀ ਖ਼ਬਰ ਬਸਾਤੀ ਯੂਨੀਅਨ ਤਪਾ ਦੇ ਅਹੁਦੇਦਾਰਾਂ ਨੇ ਕੀਤੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।