27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵਲੋਂ ਡਾ: ਲੁਕੇਸ਼ ਸਿੰਗਲਾ ਦਾ ਵਿਸ਼ੇਸ਼ ਸਨਮਾਨ <br/>

ਅਜੀਤ ਡੈਸਕ 23-06-2025
ਭਦੌੜ, 22 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਿਵਲ ਹਸਪਤਾਲ ਭਗਤਾ ਭਾਈਕਾ ਵਿਖੇ ਬਤੌਰ ਮੈਡੀਕਲ ਅਫ਼ਸਰ ਵਜੋਂ ਨਿਯੁਕਤ ਹੋਏ ਕਸਬਾ ਭਦੌੜ ਦੇ ਡਾ: ਲੁਕੇਸ਼ ਸਿੰਗਲਾ (ਐਮ.ਡੀ. ਮੈਡੀਸਨ) ਪੁੱਤਰ ਜਵਾਹਰ ਲਾਲ ਸਿੰਗਲਾ ਆੜ੍ਹਤੀਆ ਦਾ ਹਲਕਾ ਬਰਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵਲੋਂ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਨੇ ਕਿਹਾ ਕਿ ਜਿੱਥੇ ਸਾਡੇ ਭਰਾ ਜਵਾਹਰ ਲਾਲ ਸਿੰਗਲਾ ਦੀ ਇਲਾਕੇ ਅੰਦਰ ਆਪਣੀ ਵੱਖਰੀ ਪਹਿਚਾਣ ਹੈ ਉੱਥੇ ਉਨ੍ਹਾਂ ਦੇ ਪੁੱਤਰ ਡਾ: ਲੁਕੇਸ਼ ਸਿੰਗਲਾ (ਐਮ.ਡੀ. ਮੈਡੀਸਨ) ਨੇ ਤਕਰੀਬਨ ਦੋ ਸਾਲ ਡੀ.ਐਮ.ਸੀ. ਲੁਧਿਆਣਾ ਵਿਖੇ ਚੰਗਾ ਤਜਰਬਾ ਹਾਸਲ ਕਰਨ ਤੋਂ ਬਾਅਦ ਬਤੌਰ ਸਿਹਤ ਵਿਭਾਗ ਅੰਦਰ ਬਤੌਰ ਮੈਡੀਕਲ ਅਫ਼ਸਰ ਵਜੋਂ ਨਿਯੁਕਤ ਹੋਏ ਹਨ ਜਿਨ੍ਹਾਂ ਨੇ ਆਪਣੀ ਡਿਊਟੀ ਖ਼ਤਮ ਹੋਣ ਤੋਂ ਬਾਅਦ ਮਰੀਜ਼ਾਂ ਦਾ ਮੁਫ਼ਤ ਚੈੱਕਅਪ ਕਰਨ ਦਾ ਕੀਤਾ ਫ਼ੈਸਲਾ ਇੱਕ ਚੰਗੇ ਇਨਸਾਨ ਦੀ ਨਿਸ਼ਾਨੀ ਹੈ ਜਿਸ ਨਾਲ ਲੋੜਵੰਦ ਅਤੇ ਆਮ ਲੋਕਾਂ ਨੂੰ ਵੱਡੀ ਰਾਹਤ ਮਹਿਸੂਸ ਹੋਵੇਗੀ ਜਿਸ ਨੂੰ ਅਸੀ ਨਿਰਵਿਘਨ ਜਾਰੀ ਰੱਖਣ ਆਸ ਰੱਖਦੇ ਹਾਂ | ਇਸ ਮੌਕੇ ਜਵਾਹਰ ਲਾਲ ਸਿੰਗਲਾ ਨੇ ਵੀ ਵਿਧਾਇਕ ਕਾਲਾ ਢਿੱਲੋਂ ਜੀ ਆਇਆ ਆਖਦੇ ਹੋਏ ਮਾਣ ਸਨਮਾਨ ਕੀਤਾ | ਇਸ ਮੌਕੇ ਸੁਰਿੰਦਰਪਾਲ ਗਰਗ ਆੜ੍ਹਤੀਆ, ਬਲਾਕ ਪ੍ਰਧਾਨ ਗੁਰਤੇਜ ਸਿੰਘ ਸੰਧੂ ਨੈਣੇਵਾਲ, ਜਗਦੇਵ ਸਿੰਘ ਸੰਘੇੜਾ ਟਰਾਂਸਪੋਰਟ, ਦੀਨਾ ਨਾਥ ਸਿੰਗਲਾ, ਕੋਆਰਡੀਨੇਟਰ ਰਾਜਵਿੰਦਰ ਸਿੰਘ ਸੀਤਲ, ਭੋਲਾ ਸਿੰਘ ਸੰਘੇੜਾ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਗੁਰਮਤਿ ਪ੍ਰੀਿਖ਼ਆ ਦੀ ਤਿਆਰੀ ਕਰ ਰਹੇ ਬੱਚਿਆਂ ਦਾ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਨੇ ਕੀਤਾ ਸਨਮਾਨ ਅਗਲੀ ਖ਼ਬਰ ਪ੍ਰਮਾਤਮਾ ਨਿਰਾਕਾਰ ਹੈ, ਇਸ ਦਾ ਕੋਈ ਆਕਾਰ ਨਹੀਂ ਹੈ-ਸੰਯੋਜਕ ਰਾਕੇਸ਼ ਕੁਮਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।