27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਗੁਰਮਤਿ ਪ੍ਰੀਿਖ਼ਆ ਦੀ ਤਿਆਰੀ ਕਰ ਰਹੇ ਬੱਚਿਆਂ ਦਾ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਨੇ ਕੀਤਾ ਸਨਮਾਨ

ਪਿੰਡ ਢਿੱਲਵਾਂ ਦੇ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ ਬੱਚਿਆਂ ਦਾ ਸਨਮਾਨ ਕਰਨ ਮੌਕੇ | ਤਸਵੀਰ : ਵਿਜੇ ਸ਼ਰਮਾ <br/> 23-06-2025
ਤਪਾ ਮੰਡੀ, 22 ਜੂਨ (ਵਿਜੇ ਸ਼ਰਮਾ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ, ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਦੀ ਸ਼ਹੀਦੀ ਸ਼ਤਾਬਦੀ 350 ਸਾਲਾ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਵਿਖੇ 29 ਜੂਨ ਨੂੰ ਵੱਡੇ ਪੱਧਰ 'ਤੇ ਅੰਤਰਿੰਗ ਮੈਂਬਰ ਜਥੇਦਾਰ ਪਰਮਜੀਤ ਸਿੰਘ ਖਾਲਸਾ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਵਲੋਂ ਗੁਰਮਤਿ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸ ਸਬੰਧੀ ਕੁਲਦੀਪ ਸਿੰਘ ਰਸੀਵਰ ਅਤੇ ਮੈਨੇਜਰ ਗੁਰਜੰਟ ਸਿੰਘ ਖਾਲਸਾ ਨੇ ਦੱਸਿਆ ਕਿ ਗੁਰਮਤਿ ਪ੍ਰੀਖਿਆ ਦੀ ਤਿਆਰੀ ਲਈ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਢਿੱਲਵਾਂ ਵਿਖੇ ਪਿਛਲੇ ਕਰੀਬ ਇੱਕ ਹਫ਼ਤੇ ਤੋਂ ਗੁਰਮਤਿ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ | ਗੁਰਮਤਿ ਪ੍ਰੀਖਿਆ ਦੀ ਤਿਆਰੀ ਕਰ ਰਹੇ ਬੱਚਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨ ਕਰਨ ਲਈ ਜਥੇਦਾਰ ਪਰਮਜੀਤ ਸਿੰਘ ਖਾਲਸਾ ਅੰਤਰਿੰਗ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼ਿਰਕਤ ਕੀਤੀ ਅਤੇ ਗੁਰਦੁਆਰਾ ਸਾਹਿਬ ਦੇ ਸਮੁੱਚੇ ਪ੍ਰਬੰਧਾਂ ਵਿਚ ਆਏ ਸੁਧਾਰਾਂ ਦੀ ਸ਼ਲਾਘਾ ਕੀਤੀ | ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਕੁਲਵੰਤ ਸਿੰਘ ਅਤੇ ਭਾਈ ਡਿੰਪਲ ਸਿੰਘ ਸਮਾਓ ਨੇ ਆਈਆਂ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਬੱਚਿਆਂ ਨੂੰ ਵੱਧ ਰਹੇ ਨਸ਼ਿਆਂ, ਲੱਚਰਪੁਣੇ ਅਤੇ ਪਤਿਤਪੁਣੇ ਨੂੰ ਤਿਆਗ ਕੇ ਗੁਰਮਤਿ ਦੇ ਧਾਰਨੀ ਹੋਣ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਸਾਬਕਾ ਚੇਅਰਮੈਨ ਰਣਦੀਪ ਸਿੰਘ, ਸਰਪੰਚ ਕੁਲਵਿੰਦਰ ਸਿੰਘ ਕਿੰਦੀ, ਮੈਨੇਜਰ ਨਿਰਮਲ ਸਿੰਘ ਰਾਜੀਆ, ਬੇਅੰਤ ਸਿੰਘ, ਜਥੇਦਾਰ ਜਰਨੈਲ ਸਿੰਘ ਭੋਤਨਾ, ਜਸਵਿੰਦਰ ਸਿੰਘ ਰਾਮਪੁਰ ਛੰਨਾ, ਬਾਬਾ ਗੁਰਮੀਤ ਸਿੰਘ ਹੈੱਡ ਗ੍ਰੰਥੀ, ਭਾਈ ਗੁਰਦੀਪ ਸਿੰਘ ਹੈੱਡ ਰਾਗੀ, ਤਰਲੋਕ ਸਿੰਘ ਹੈਲਪਰ, ਮਨਪ੍ਰੀਤ ਸਿੰਘ ਰਾਗੀ, ਭੋਲਾ ਸਿੰਘ ਸੇਵਾਦਾਰ, ਜੁਗਰਾਜ ਸਿੰਘ ਪੰਚ, ਤੇਜਾ ਸਿੰਘ ਪੰਚ, ਜੁਗਰਾਜ ਸਿੰਘ ਢਿੱਲੋਂ, ਜਸਵੰਤ ਸਿੰਘ ਆਦਿ

ਪਿਛਲੀ ਖ਼ਬਰ ਚੋਰਾਂ ਵਲੋਂ ਸੰਘਣੀ ਆਬਾਦੀ 'ਚ ਸਥਿਤ ਘਰ ਦੇ ਦਰਵਾਜ਼ਿਆਂ ਦੀ ਭੰਨਤੋੜ ਕਰ ਕੇ ਚੋਰੀ <br/> ਅਗਲੀ ਖ਼ਬਰ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਵਲੋਂ ਡਾ: ਲੁਕੇਸ਼ ਸਿੰਗਲਾ ਦਾ ਵਿਸ਼ੇਸ਼ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।