27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਸੜਕ ਹਾਦਸੇ ਦੌਰਾਨ ਵਿਅਕਤੀ ਦੀ ਮੌਤ <br/>

ਅਜੀਤ ਡੈਸਕ 23-06-2025

ਬਰਨਾਲਾ, 22 ਜੂਨ (ਨਰਿੰਦਰ ਅਰੋੜਾ)-ਹੰਡਿਆਇਆ ਚੌਕ ਨੇੜੇ ਬਣੇ ਪੁਲ ਦੇ ਥੱਲੇ ਸੜਕ ਹਾਦਸੇ ਵਿਚ ਬਰਨਾਲਾ ਦੇ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਾਣਕਾਰੀ ਦਿੰਦਿਆਂ ਮਿ੍ਤਕ ਦੇ ਭਰਾ ਜਸਪਾਲ ਪੁੱਤਰ ਬਲਵਿੰਦਰ ਕੁਮਾਰ ਵਾਸੀ ਬਰਨਾਲਾ ਨੇ ਦੱਸਿਆ ਕਿ ਵਿਪਨ ਕੁਮਾਰ ਜੇ.ਪੀ. ਉਮਰ ਕਰੀਬ 40 ਸਾਲ ਜੋ ਕਿ ਇੱਕ ਪੈਟਰੋਲ ਪੰਪ 'ਤੇ ਨੌਕਰੀ ਕਰਦਾ ਸੀ ਆਪਣੀ ਡਿਊਟੀ ਤੋਂ ਰਾਤ ਕਰੀਬ 10 ਵਜੇ ਆਪਣੇ ਘਰ ਬਰਨਾਲਾ ਵਿਖੇ ਜਾ ਰਿਹਾ ਸੀ ਜਦੋਂ ਉਹ ਆਪਣੀ ਸਕੂਟਰੀ 'ਤੇ ਸਵਾਰ ਹੋ ਕੇ ਹੰਡਿਆਇਆ ਚੌਂਕ ਪੁਲ ਦੇ ਥੱਲੇ ਪਹੁੰਚਿਆ ਤਾਂ ਅਚਾਨਕ ਕਿਸੇ ਗੱਡੀ ਨੇ ਫੇਟ ਮਾਰ ਦਿੱਤੀ | ਜਿਸ ਵਿਚ ਉਹ ਗੰਭੀਰ ਜ਼ਖ਼ਮੀ ਹੋ ਗਿਆ ਜਿਸ ਨੂੰ ਐਂਬੂਲੈਂਸ ਦੁਆਰਾ ਸਿਵਲ ਹਸਪਤਾਲ ਬਰਨਾਲਾ ਦੇ ਐਮਰਜੈਂਸੀ ਵਿਖੇ ਲਿਜਾਇਆ ਗਿਆ ਜਿੱਥੇ ਡਾਕਟਰੀ ਟੀਮ ਵਲੋਂ ਉਸ ਦੀ ਹਾਲਤ ਗੰਭੀਰ ਦੇਖਦਿਆਂ ਰੈਫ਼ਰ ਕਰ ਦਿੱਤਾ ਗਿਆ | ਗੰਭੀਰ ਹਾਲਤ ਵਿਚ ਐਂਬੂਲੈਂਸ ਦੁਆਰਾ ਵਿਪਨ ਜੇ.ਪੀ. ਨੂੰ ਲੁਧਿਆਣਾ ਪ੍ਰਾਈਵੇਟ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ |

ਪਿਛਲੀ ਖ਼ਬਰ 70 ਗ੍ਰਾਮ ਹੈਰੋਇਨ ਸਮੇਤ ਇੱਕ ਕਾਬੂ, ਮੁਕੱਦਮਾ ਦਰਜ <br/> ਅਗਲੀ ਖ਼ਬਰ ਚੋਰਾਂ ਵਲੋਂ ਸੰਘਣੀ ਆਬਾਦੀ 'ਚ ਸਥਿਤ ਘਰ ਦੇ ਦਰਵਾਜ਼ਿਆਂ ਦੀ ਭੰਨਤੋੜ ਕਰ ਕੇ ਚੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।