ਮਹਿਲ ਕਲਾਂ, 22 ਜੂਨ (ਤਰਸੇਮ ਸਿੰਘ ਗਹਿਲ, ਅਵਤਾਰ ਸਿੰਘ ਅਣਖੀ)-ਪੁਲਿਸ ਸਬ ਡਵੀਜ਼ਨ ਮਹਿਲ ਕਲਾਂ ਅਧੀਨ ਆਉਂਦੇ ਪੁਲਿਸ ਥਾਣਾ ਠੁੱਲੀਵਾਲ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਪਿੰਡ ਸੇਖਾ ਬਰਨਾਲਾ ਨਾਲ ਸਬੰਧਿਤ ਇਕ ਵਿਅਕਤੀ ਨੂੰ 70 ਗ੍ਰਾਮ ਹੈਰੋਇਨ ਚਿੱਟਾ ਸਮੇਤ ਗਿ੍ਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਗਿ੍ਫ਼ਤਾਰ ਵਿਅਕਤੀ ਦੀ ਪਹਿਚਾਣ ਮੁਖ਼ਤਿਆਰ ਸਿੰਘ ਉਰਫ ਮੋਹਨੀ ਪੁੱਤਰ ਬਹਾਦਰ ਸਿੰਘ ਵਾਸੀ ਹਰੀ ਕੀ ਪੱਤੀ ਸੇਖਾ ਵਜੋਂ ਹੋਈ ਤੇ ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੇ ਅਧੀਨ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕਰ ਦਿੱਤੀ ਹੈ | ਇਸ ਸਮੇਂ ਪੁਲਿਸ ਥਾਣਾ ਠੁੱਲੀਵਾਲ ਦੇ ਮੁੱਖ ਅਫ਼ਸਰ ਗੁਰਮੇਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿਸੇ ਮੁਖ਼ਬਰ ਦੀ ਖ਼ਾਸ ਇਤਲਾਹ ਅਨੁਸਾਰ ਮੁਕੱਦਮਾ ਵਿਚ ਗਿ੍ਫ਼ਤਾਰ ਮੁਖ਼ਤਿਆਰ ਸਿੰਘ ਨੂੰ ਪਿੰਡ ਠੁੱਲੇਵਾਲ ਤੋਂ ਝਲੂਰ ਨੂੰ ਜਾਂਦੀ ਸੜਕ ਤੋਂ ਗਿ੍ਫ਼ਤਾਰ ਕੀਤਾ ਗਿਆ, ਜਿਸ ਦੀ ਤਲਾਸ਼ੀ ਦੌਰਾਨ 70 ਗ੍ਰਾਮ ਹੀਰੋਇਨ ਬਰਾਮਦ ਹੋਈ | ਮੁੱਖ ਅਫਸਰ ਠੁੱਲੀਵਾਲ ਨੇ ਕਿਹਾ ਕਿ ਪੁਲਿਸ ਵਲੋਂ ਨਸ਼ਿਆਂ ਦੇ ਧੰਦੇ ਵਿਚ ਲੱਗੇ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ |