27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਬਰਨਾਲਾ ਦੀ ਹੋਈ ਮੀਟਿੰਗ <br/>

ਅਜੀਤ ਡੈਸਕ 23-06-2025
ਬਰਨਾਲਾ, 22 ਜੂਨ (ਅਸ਼ੋਕ ਭਾਰਤੀ)-ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਬਰਨਾਲਾ ਦੀ ਮੀਟਿੰਗ ਸੂਬਾ ਪ੍ਰਧਾਨ ਦਰਸ਼ਨਪਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਪਵਿੱਤਰ ਸਿੰਘ ਲਾਲੀ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਬਾਬਾ ਕਾਲਾ ਮਹਿਰ ਗੁਰਦੁਆਰਾ ਸਾਹਿਬ ਵਿਖੇ ਹੋਈ | ਜਿਸ ਵਿਚ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਵਿਚ ਵੱਧ ਤੋਂ ਵੱਧ ਇਕਾਈਆਂ ਦਾ ਵਿਸਥਾਰ ਕਰਕੇ ਮੈਂਬਰਾਂ ਦੀ ਗਿਣਤੀ ਵਧਾਈ ਜਾਵੇ ਅਤੇ ਲੋਕਾਂ ਨੂੰ ਲਾਮਬੰਦ ਕੀਤਾ ਜਾਵੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਪਵਿੱਤਰ ਸਿੰਘ ਲਾਲੀ, ਗੁਰਮੇਲ ਸਿੰਘ ਜਵੰਦਾ ਜ਼ਿਲ੍ਹਾ ਜਨਰਲ ਸਕੱਤਰ, ਜਗਤਾਰ ਸਿੰਘ ਸਹਾਇਕ ਵਿੱਤ ਸਕੱਤਰ, ਸੁਖਦੇਵ ਸਿੰਘ ਜੱਟ ਜ਼ਿਲ੍ਹਾ ਕਮੇਟੀ ਮੈਂਬਰ, ਮਨਜੀਤ ਰਾਜ, ਮੋਹਨ ਸਿੰਘ ਰੂੜੇਕੇ ਕਲਾਂ, ਗੁਰਪ੍ਰੀਤ ਸਿੰਘ ਗੋਪੀ ਰਾਏਸਰ, ਰਾਜਿੰਦਰ ਕੁਮਾਰ, ਪਰਵਿੰਦਰ ਸਿੰਘ, ਲਖਵੀਰ ਸਿੰਘ ਦੁੱਲਮਸਰ, ਰਾਣਾ ਧਨੌਲਾ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਕਿਸਾਨਾਂ ਦੀਆਂ ਜ਼ਮੀਨਾਂ ਪੰਜਾਬ ਦੇ ਵਿਚ ਅਰਬਨ ਅਸਟੇਟ ਦੇ ਨਾਂਅ ਉੱਤੇ ਕਬਜ਼ਾ ਕਰਨ ਦੀ ਨਿਖੇਧੀ ਕੀਤੀ ਪਿੰਡ ਹੰਡਿਆਇਆ ਦੇ 311 ਏਕੜ ਜ਼ਮੀਨ ਧਾਲੀਵਾਲ ਪੱਤੀ ਦੀ ਨੋਟੀਫ਼ਿਕੇਸ਼ਨ ਸਰਕਾਰ ਦੇ ਵਲੋਂ ਜਾਰੀ ਕਰਕੇ ਕਿਸਾਨਾਂ ਨੂੰ ਜ਼ਮੀਨਾਂ ਤੋਂ ਬਾਹਰ ਕਰਨ ਦਾ ਵੱਡਾ ਹਮਲਾ ਹੈ | ਸਰਕਾਰ ਦੀ ਨੀਤੀ ਦਾ ਜਥੇਬੰਦੀ ਵਿਰੋਧ ਕਰਦੀ ਹੈ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਕਿਸਾਨਾਂ ਦੀ ਲੜਾਈ ਲੜਨ ਦਾ ਫ਼ੈਸਲਾ ਕੀਤਾ ਹੈ | ਆਗੂਆਂ ਕਿਹਾ ਕਿ ਜੇਕਰ ਸਰਕਾਰ ਵਲੋਂ ਕਿਸਾਨਾਂ ਦੀਆਂ ਜ਼ਮੀਨਾਂ ਜਬਰੀ ਰੋਕਣ ਦੀ ਕੋਸ਼ਿਸ਼ ਕੀਤੀ ਇਸ ਜ਼ਬਰ ਦਾ ਜਵਾਬ ਦੇਣ ਲਈ ਜਥੇਬੰਦੀ ਸੰਘਰਸ਼ ਕਰਨ ਤੋਂ ਪਿੱਛੇ ਨਹੀਂ ਹਟੇਗੀ | ਇਸ ਮੌਕੇ ਮਹਿੰਦਰ ਸਿੰਘ ਅਸਪਾਲ ਕਲਾਂ, ਗੁਰਜੰਟ ਸਿੰਘ ਧੌਲਾ, ਜਰਨੈਲ ਸਿੰਘ ਧੌਲਾ, ਮਹਿੰਦਰ ਸਿੰਘ ਸੂਚ, ਗੁਰਜੰਟ ਸਿੰਘ ਥਿੰਦ, ਮਨਜੀਤ ਸਿੰਘ ਧਨੌਲਾ ਨੇ ਸ਼ਮੂਲੀਅਤ ਕੀਤੀ |

ਪਿਛਲੀ ਖ਼ਬਰ 250 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ ਅਗਲੀ ਖ਼ਬਰ ਨਹਿਰ ਵਿਚ ਡੱੁਬਣ ਕਾਰਨ ਇਕ ਨੌਜਵਾਨ ਦੀ ਮੌਤ, ਹਰ ਸਾਲ ਵਾਪਰ ਰਹੇ ਹਨ ਹਾਦਸੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।