27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

250 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਕਾਬੂ

ਅਜੀਤ ਡੈਸਕ 23-06-2025
ਬਰਨਾਲਾ, 22 ਜੂਨ (ਰਾਜ ਪਨੇਸਰ)-ਥਾਣਾ ਸਦਰ ਬਰਨਾਲਾ ਵਲੋਂ ਇੱਕ ਵਿਅਕਤੀ ਨੂੰ 250 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਲਖਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਤਸਕਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਪਰਦੀਪ ਸਿੰਘ ਪੁੱਤਰ ਭੋਲਾ ਸਿੰਘ ਵਾਸੀ ਠੀਕਰੀਵਾਲਾ ਨਸ਼ਾ ਵੇਚਣ ਦੀ ਫ਼ਿਰਾਕ ਵਿਚ ਹੈ ਤਾਂ ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਉਕਤ ਵਿਅਕਤੀ ਨੂੰ 250 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰਕੇ ਮਾਮਲਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਕੰਮ ਤੋਂ ਆ ਰਹੇ ਸਾਈਕਲ ਸਵਾਰ ਦੀ ਗੱਡੀ ਦੀ ਫੇਟ ਵੱਜਣ ਕਾਰਨ ਮੌਤ ਅਗਲੀ ਖ਼ਬਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਜ਼ਿਲ੍ਹਾ ਬਰਨਾਲਾ ਦੀ ਹੋਈ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।