28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਜੀ.ਜੀ.ਐੱਸ. ਵਰਲਡ ਸਕੂਲ ਵਿਖੇ ਯੋਗਾ ਦਿਵਸ ਮਨਾਇਆ

ਅਜੀਤ ਡੈਸਕ 23-06-2025
ਬਰਨਾਲਾ, 22 ਜੂਨ (ਅਸ਼ੋਕ ਭਾਰਤੀ)-ਜੀ.ਜੀ.ਐੱਸ. ਵਰਲਡ ਸਕੂਲ ਬਰਨਾਲਾ ਵਲੋਂ ਯੋਗਾ ਦਿਵਸ ਮਨਾਇਆ ਗਿਆ | ਇਸ ਯੋਗਾ ਦਿਵਸ ਦੀ ਅਗਵਾਈ ਵਾਇਸ ਪਿ੍ੰਸੀਪਲ ਮੈਡਮ ਅਨੁਰਾਧਾ ਸ਼ਰਮਾ ਨੇ ਕੀਤੀ | ਉਨ੍ਹਾਂ ਬੱਚਿਆ ਨੂੰ ਯੋਗਾ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਨੇ ਦੱਸਿਆ ਕਿ ਯੋਗਾ ਸਾਡੇ ਸਰੀਰ ਨੂੰ ਲਚਕਦਾਰ, ਸਿਹਤਮੰਦ, ਮਜ਼ਬੂਤ ਬਣਾਉਂਦਾ ਹੈ | ਇਸ ਨਿਯਮਿਤ ਅਭਿਆਸ ਦਿਲ ਦੀਆਂ ਬਿਮਾਰੀਆਂ, ਮੋਟਾਪਾ, ਚਿੰਤਾ ਅਤੇ ਹੋਰ ਬਹੁਤ ਸਾਰੀਆਂ ਬਿਮਾਰੀਆਂ ਤੋਂ ਦੂਰ ਰੱਖਦਾ ਹੈ | ਯੋਗਾ ਮਨ ਨੂੰ ਸ਼ਾਂਤ ਕਰਦਾ ਹੈ, ਸੋਚਣ ਸ਼ਕਤੀ ਵਧਾਉਂਦਾ ਹੈ | ਸਰੀਰ ਵਿਚ ਊਰਜਾ ਦਾ ਸੰਚਾਰ ਕਰਦਾ ਹੈ | ਇਸ ਤੋਂ ਇਲਾਵਾ ਸੁਦਾਗਰ ਸਿੰਘ ਚਹਿਲ ਨੇ ਦੱਸਿਆ ਕਿ ਯੋਗਾ ਸਰੀਰ ਨੂੰ ਤੰਦਰੁਸਤ ਰੱਖਦਾ ਹੈ ਅਤੇ ਤਣਾਅ ਨੂੰ ਘਟਾਉਂਦਾ ਹੈ | ਅੰਤਰ-ਰਾਸ਼ਟਰੀ ਯੋਗਾ ਦਿਵਸ ਗਲੋਬਲ ਦਿਵਸ ਬਣ ਗਿਆ |
ਪਿਛਲੀ ਖ਼ਬਰ ਬੱਚਿਆਂ ਨੂੰ ਗੁਰਸਿੱਖੀ 'ਚ ਪਰਪੱਕ ਬਣਾਉਣਾ ਸਮੇਂ ਦੀ ਮੁੱਖ ਲੋੜ-ਭਾਈ ਜਗਸੀਰ ਸਿੰਘ ਖ਼ਾਲਸਾ <br/> ਅਗਲੀ ਖ਼ਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼ਲਾਘਾਯੋਗ ਉਪਰਾਲੇ ਨਾਲ 10 ਰੋਜ਼ਾ ਗੁਰਮਤਿ ਸਿਖਲਾਈ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।