ਮਹਿਲ ਕਲਾਂ, 22 ਜੂਨ (ਅਵਤਾਰ ਸਿੰਘ ਅਣਖੀ)-ਇਤਿਹਾਸਕ ਗੁਰਦੁਆਰਾ ਸਾਹਿਬ ਛੇਵੀਂ ਪਾਤਸ਼ਾਹੀ ਮਹਿਲ ਕਲਾਂ ਦੇ ਹਜ਼ੂਰੀ ਰਾਗੀ ਭਾਈ ਜਗਸੀਰ ਸਿੰਘ ਖ਼ਾਲਸਾ ਵਲੋਂ ਬੱਚਿਆਂ ਨੂੰ ਗੁਰਸਿੱਖੀ ਨਾਲ ਜੋੜਨ ਲਈ ਰਵਿਦਾਸ ਧਰਮਸ਼ਾਲਾ ਮਹਿਲ ਕਲਾਂ ਸੋਢੇ ਵਿਖੇ ਗੁਰਮਤਿ ਦੀਆਂ ਕਲਾਸਾਂ ਲਗਾਈਆਂ ਜਾ ਰਹੀਆਂ ਹਨ | ਜਿਸ ਵਿਚ 40 ਦੇ ਕਰੀਬ ਵਿਦਿਆਰਥੀ ਗੁਰਬਾਣੀ ਸੰਥਿਆ ਲੈ ਰਹੇ ਹਨ | ਮੁੱਖ ਪ੍ਰਬੰਧਕ ਭਾਈ ਜਗਸੀਰ ਸਿੰਘ ਖ਼ਾਲਸਾ ਨੇ ਕਿਹਾ ਕਿ ਅੱਜ ਦੇ ਦੌਰ ਵਿਚ ਬੱਚਿਆਂ ਨੂੰ ਗੁਰਸਿੱਖੀ ਵਿਚ ਪਰਪੱਕ ਬਣਾਉਣਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਦੱਸਿਆ ਕਿ ਸਕੂਲਾਂ ਵਿਚ ਛੁੱਟੀਆਂ ਹੋਣ ਕਰਕੇ ਬੱਚਿਆਂ ਨੂੰ ਗੁਰਬਾਣੀ ਸਿੱਖਿਆ ਦੇਣ ਲਈ ਕਲਾਸਾਂ ਚਲਾ ਕੇ ਇਹ ਉਪਰਾਲਾ ਕੀਤਾ ਜਾ ਰਿਹਾ ਹੈ | ਭਾਈ ਖ਼ਾਲਸਾ ਦੱਸਿਆ ਕਿ ਇਹ ਕਲਾਸਾਂ ਦੀ ਸਮਾਪਤੀ ਸਮੇਂ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਸ਼ਰਧਾਲੂ ਸੰਗਤਾਂ ਵਲੋਂ ਵਿਦਿਆਰਥੀਆਂ ਲਈ ਵੱਖ-ਵੱਖ ਪ੍ਰਕਾਰ ਦੇ ਲੰਗਰਾਂ ਦੇ ਪ੍ਰਬੰਧ ਕੀਤੇ ਜਾ ਰਹੇ ਹਨ |