28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2025

ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਪਿੰਡ ਕਰਮਗੜ੍ਹ ਵਿਖੇ ਗਤਕਾ ਮੁਕਾਬਲੇ ਕਰਵਾਏ <br/>

ਅਜੀਤ ਡੈਸਕ 23-06-2025
ਮਹਿਲ ਕਲਾਂ, 22 ਜੂਨ (ਤਰਸੇਮ ਸਿੰਘ ਗਹਿਲ)-ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਇਕਾਈ ਪਿੰਡ ਕਰਮਗੜ੍ਹ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਕਰਮਗੜ੍ਹ ਦੇ ਖੇਡ ਸਟੇਡੀਅਮ ਵਿਖੇ ਗਤਕੇ ਦੇ ਮੁਕਾਬਲੇ ਕਰਵਾਏ ਗਏ | ਇਸ ਸਮੇਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਥੇਦਾਰ ਦਰਸ਼ਨ ਸਿੰਘ ਮੰਡੇਰ, ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਅਸਪਾਲ ਕਲਾਂ, ਯੂਥ ਵਿੰਗ ਦੇ ਆਗੂ ਗੁਰਜੀਤ ਸਿੰਘ ਸ਼ਹਿਣਾ, ਸੀਨੀਅਰ ਆਗੂ ਜਸਵੀਰ ਸਿੰਘ ਬਿੱਲਾ ਸੰਘੇੜਾ, ਅਵਤਾਰ ਸਿੰਘ ਜ਼ਿਲ੍ਹਾ ਪ੍ਰਧਾਨ ਮੁਲਾਜ਼ਮ ਵਿੰਗ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਗਤਕਾ ਮੁਕਾਬਲਿਆਂ ਵਿਚ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਿਹ ਸਿੰਘ ਗਤਕਾ ਸਪੋਰਟਸ ਕਲੱਬ ਅਤੇ ਗਤਕਾ ਐਸੋਸੀਏਸ਼ਨ ਜ਼ਿਲ੍ਹਾ ਹੁਸ਼ਿਆਰਪੁਰ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ | ਇਸ ਸਮੇਂ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਆਪਣੇ ਬੱਚਿਆਂ ਨੂੰ ਗੁਰੂ ਸਾਹਿਬਾਨ ਵਲੋਂ ਬਖ਼ਸ਼ੀ ਗਤਕੇ ਦੀ ਦਾਤ ਸਿਖਾਉਣ ਲਈ ਯੋਗ ਉਪਰਾਲੇ ਕਰਨੇ ਚਾਹੀਦੇ ਹਨ, ਇਸ ਖੇਡ ਨਾਲ ਸਰੀਰਕ ਅਤੇ ਮਾਨਸਿਕ ਪੱਧਰ ਮਜ਼ਬੂਤ ਹੋਵੇਗਾ | ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਆਪਣੀਆਂ ਕੋਝੀਆਂ ਹਰਕਤਾਂ ਨਾਲ ਸਿੱਖ ਨੌਜਵਾਨਾਂ ਨੂੰ ਆਪਣੇ ਵਿਰਸੇ ਨਾਲੋਂ ਨਹੀਂ ਤੋੜਨ ਦੇ ਯਤਨ ਕਰ ਰਹੀਆਂ ਹਨ | ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਲੋਂ 21 ਜੂਨ ਦੇ ਦਿਨ ਯੋਗਾ ਦਿਵਸ ਅੰਤਰਰਾਸ਼ਟਰੀ ਪੱਧਰ 'ਤੇ ਸਾਰੇ ਵਰਗਾਂ ਨੂੰ ਜਬਰੀ ਮਨਾਉਣ ਦੀਆਂ ਹਦਾਇਤਾਂ ਕੀਤੀਆਂ ਹੋਈਆਂ ਹਨ, ਉੱਥੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਸਰਦਾਰ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੰਤਰਰਾਸ਼ਟਰੀ ਪੱਧਰ 'ਤੇ 21 ਜੂਨ ਨੂੰ ਗਤਕਾ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸੀਨੀਅਰ ਆਗੂ ਦੀਪਕ ਸਿੰਗਲਾ, ਦਲਜੀਤ ਸਿੰਘ ਬੱਬੂ ਬਰਨਾਲਾ, ਜਗਰੂਪ ਸਿੰਘ ਬਰਨਾਲਾ, ਅਜੈਬ ਸਿੰਘ ਕਰਮਗੜ੍ਹ, ਬਲਵਿੰਦਰ ਸਿੰਘ ਬਿੱਲਾ, ਮਨਦੀਪ ਸਿੰਘ, ਰਮਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਮਾਸਟਰ ਸਾਊਾਡ ਦੇ ਬਾਨੀ ਮਾਸਟਰ ਬਲਦੇਵ ਸਿੰਘ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾ ਦੇ ਫ਼ੁੱਲ ਭੇਟ ਅਗਲੀ ਖ਼ਬਰ ਪੰਚਮੁਖੀ ਹਨੂੰਮਾਨ ਅਤੇ ਸ਼ਨੀਦੇਵ ਮੰਦਰ ਕਮੇਟੀ ਵਲੋਂ ਸਮਾਜ ਸੇਵੀ ਪਰਿਵਾਰ ਸਨਮਾਨਿਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।