22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਠਾਠ ਨਾਨਕਸਰ ਮਹਿਲ ਕਲਾਂ ਵਿਖੇ ਸੰਤ ਬਾਬਾ ਨੰਦ ਸਿੰਘ, ਸੰਤ ਬਾਬਾ ਈਸ਼ਰ ਸਿੰਘ ਦੀ ਯਾਦ 'ਚ ਸਾਲਾਨਾ ਸੰਤ ਸਮਾਗਮ 10 ਤੋਂ <br/>

ਅਜੀਤ ਡੈਸਕ 02-09-2025
ਮਹਿਲ ਕਲਾਂ, 1 ਸਤੰਬਰ (ਅਵਤਾਰ ਸਿੰਘ ਅਣਖੀ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਅਤੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸੰਤ ਬਾਬਾ ਨੰਦ ਸਿੰਘ , ਸੰਤ ਬਾਬਾ ਈਸ਼ਰ ਸਿੰਘ ਦੇ ਸ਼ੁੱਭ ਆਗਮਨ ਦਿਵਸ 'ਤੇ 60ਵਾਂ ਸਾਲਾਨਾ ਸੰਤ ਸਮਾਗਮ 10 ਤੋਂ 16 ਸਤੰਬਰ ਤੱਕ ਨਾਨਕਸਰ ਸੰਪਰਦਾਇ ਦੇ ਤੇਰ੍ਹਵੇਂ ਠਾਠ ਨਾਨਕਸਰ ਮਹਿਲ ਕਲਾਂ (ਬਰਨਾਲਾ) ਵਿਖੇ ਮੁੱਖ ਸੇਵਾਦਾਰ ਸੰਤ ਬਾਬਾ ਕੇਹਰ ਸਿੰਘ ਦੀ ਅਗਵਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਬਾਬਾ ਗੁਰਪ੍ਰੀਤ ਸਿੰਘ ਮਹੰਤ, ਬਾਬਾ ਗੁਰਦੀਪ ਸਿੰਘ ਨੇ ਦੱਸਿਆ ਕਿ ਸ੍ਰੀ ਸੰਪਟ ਅਖੰਡ ਪਾਠ ਦੇ ਪ੍ਰਕਾਸ਼ 10 ਸਤੰਬਰ ਨੂੰ ਕੀਤੇ ਜਾਣਗੇ | ਹਰ ਰੋਜ਼ ਦਿਨ ਸਮੇਂ ਧਾਰਮਿਕ ਦੀਵਾਨ ਸਜਾਏ ਜਾਣਗੇ, ਪੰਜ ਪਿਆਰੇ ਸਾਹਿਬਾਨ ਦੀ ਅਗਵਾਈ ਹੇਠ 15 ਸਤੰਬਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ | ਸਮਾਪਤੀ ਸਮਾਗਮ ਸਮੇਂ 16 ਸਤੰਬਰ ਨੂੰ ਸ੍ਰੀ ਸੰਪਟ ਅਖੰਡ ਪਾਠਾਂ ਦੇ ਭੋਗ ਉਪਰੰਤ ਸੰਤ ਮਹਾਂਪੁਰਖ, ਪ੍ਰਸਿੱਧ ਰਾਗੀ, ਕਥਾ ਵਾਚਕ ਜਥਿਆਂ ਵਲੋਂ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਜਾਵੇਗੀ | ਉੱਘੇ ਰਾਜਸੀ, ਧਾਰਮਿਕ ਅਤੇ ਸਮਾਜਿਕ ਨੁਮਾਇੰਦੇ ਵੀ ਹਾਜ਼ਰੀ ਭਰਨਗੇ | ਉਨ੍ਹਾਂ ਦੱਸਿਆ ਕਿ ਇਸ ਸਾਲਾਨਾ ਸੰਤ ਸਮਾਗਮ ਦੀਆਂ ਤਿਆਰੀਆਂ ਜੰਗੀ ਪੱਧਰ 'ਤੇ ਚੱਲ ਰਹੀਆਂ ਹਨ | ਇਸ ਮੌਕੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ 'ਚ ਸ਼ਰਧਾਲੂ ਸੰਗਤਾਂ ਦੀ ਸ਼ਮੂਲੀਅਤ ਦੇ ਮੱਦੇਨਜ਼ਰ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ |

ਪਿਛਲੀ ਖ਼ਬਰ ਪਿੰਡ ਭੋਤਨਾ ਵਿਖੇ ਤਿੰਨ ਅਤੇ ਗਹਿਲ ਵਿਖੇ ਇਕ ਘਰ ਮੀਂਹ ਕਾਰਨ ਡਿੱਗਿਆ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਵਲੋਂ ਪਿੰਡ ਤਾਜੋਕੇ ਅਤੇ ਘੁੰਨਸ ਦਾ ਦੌਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।