22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਪਿੰਡ ਭੋਤਨਾ ਵਿਖੇ ਤਿੰਨ ਅਤੇ ਗਹਿਲ ਵਿਖੇ ਇਕ ਘਰ ਮੀਂਹ ਕਾਰਨ ਡਿੱਗਿਆ

ਅਜੀਤ ਡੈਸਕ 02-09-2025
ਟੱਲੇਵਾਲ, 1 ਸਤੰਬਰ (ਸੋਨੀ ਚੀਮਾ)-ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੇ ਮੀਂਹ ਕਾਰਨ ਪਿੰਡ ਭੋਤਨਾ ਵਿਖੇ ਤਿੰਨ ਘਰ ਅਤੇ ਪਿੰਡ ਗਹਿਲ ਵਿਖੇ ਇਕ ਲੋੜਵੰਦ ਪਰਿਵਾਰ ਦਾ ਘਰ ਡਿਗ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਭੋਤਨਾ ਦੇ ਸਰਪੰਚ ਕੁਲਦੀਪ ਸਿੰਘ ਕੀਪਾ ਨੇ ਦੱਸਿਆ ਕਿ ਪਿੰਡ ਦੇ ਲੋੜਵੰਦ ਪਰਿਵਾਰ ਦੇ ਮੇਵਾ ਸਿੰਘ ਪੱੁਤਰ ਨਾਜਰ, ਰਾਜ ਸਿੰਘ ਪੱੁਤਰ ਚੰਦ ਸਿੰਘ, ਨੈਬ ਸਿੰਘ ਪੱੁਤਰ ਲਾਲ ਸਿੰਘ ਆਦਿ ਦੇ ਘਰ ਲਗਾਤਾਰ ਪੈ ਰਹੇ ਮੀਂਹ ਕਾਰਨ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ ਅਤੇ ਛੱਤਾਂ ਡਿਗ ਗਈਆਂ ਹਨ | ਜਿਸ ਸਬੰਧੀ ਰਿਪੋਰਟ ਤਿਆਰ ਕਰ ਕੇ ਪ੍ਰਸ਼ਾਸਨ ਨੂੰ ਭੇਜੀ ਜਾ ਰਹੀ ਹੈ | ਸਰਪੰਚ ਕੁਲਦੀਪ ਸਿੰਘ ਨੇ ਕਿਹਾ ਕਿ ਉਕਤ ਲੋੜਵੰਦ ਪਰਿਵਾਰਾਂ ਦੇ ਡਿੱਗੇ ਘਰਾਂ ਅਤੇ ਹੋਏ ਨੁਕਸਾਨ ਲਈ ਮੁਆਵਜ਼ਾ ਜਲਦ ਜਾਰੀ ਕੀਤਾ ਜਾਵੇ | ਇਸੇ ਤਰ੍ਹਾਂ ਪਿੰਡ ਗਹਿਲ ਵਿਖੇ ਇਕ ਲੋੜਵੰਦ ਪਰਿਵਾਰ ਦਾ ਘਰ ਮੀਂਹ ਕਾਰਨ ਡਿਗ ਗਿਆ | ਸਰਪੰਚ ਬਲਵੀਰ ਸਿੰਘ ਮਾਨ ਨੇ ਦੱਸਿਆ ਕਿ ਪਿੰਡ ਦੇ ਅਨਵਰ ਖ਼ਾਂ ਪੱੁਤਰ ਜੁਲਫਕਾਰ ਵਾਸੀ ਗਹਿਲ ਦੇ ਘਰ ਦੀ ਛੱਤ ਮੀਂਹ ਕਾਰਨ ਡਿਗ ਗਈ | ਜਿਸ ਸਬੰਧੀ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਗਿਆ, ਤਾਂ ਜੋ ਇਸ ਲੋੜਵੰਦ ਪਰਿਵਾਰ ਦੀ ਮਦਦ ਹੋ ਸਕੇ | ਇਸ ਮੌਕੇ ਜਗਰੂਪ ਸਿੰਘ ਪੰਚ, ਕਰਮਜੀਤ ਸਿੰਘ ਸਿੱਧੂ ਪੰਚ ਆਦਿ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਸ੍ਰੀ ਰਾਧਾ ਕਿ੍ਸ਼ਨ ਮੰਦਰ ਅਤੇ ਪੰਚਾਇਤੀ ਮੰਦਰ ਵਿਖੇ ਰਾਧਾ ਅਸ਼ਟਮੀ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਠਾਠ ਨਾਨਕਸਰ ਮਹਿਲ ਕਲਾਂ ਵਿਖੇ ਸੰਤ ਬਾਬਾ ਨੰਦ ਸਿੰਘ, ਸੰਤ ਬਾਬਾ ਈਸ਼ਰ ਸਿੰਘ ਦੀ ਯਾਦ 'ਚ ਸਾਲਾਨਾ ਸੰਤ ਸਮਾਗਮ 10 ਤੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।