18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਪਿੰਡ ਠੁੱਲੀਵਾਲ ਵਿਖੇ ਤੇਜ਼ ਮੀਂਹ ਨਾਲ ਘਰਾਂ ਦੀਆਂ ਛੱਤਾਂ ਡਿੱਗਣ ਕਰ ਕੇ ਪਰਿਵਾਰਾਂ ਦਾ ਭਾਰੀ ਆਰਥਿਕ ਨੁਕਸਾਨ

ਅਜੀਤ ਡੈਸਕ 04-09-2025
ਮਹਿਲ ਕਲਾਂ, 3 ਸਤੰਬਰ (ਅਵਤਾਰ ਸਿੰਘ ਅਣਖੀ)-ਪਿੰਡ ਠੁੱਲੀਵਾਲ ਵਿਖੇ ਤੇਜ਼ ਬਾਰਸ਼ ਕਾਰਨ ਕਈ ਪਰਿਵਾਰਾਂ ਦੇ ਘਰਾਂ ਦੀਆਂ ਛੱਤਾਂ ਡਿਗ ਗਈਆਂ, ਜਦੋਂ ਕਿ ਕਈ ਹੋਰਾਂ ਦੇ ਘਰਾਂ ਦੀਆਂ ਕੰਧਾਂ 'ਚ ਤਰੇੜਾਂ ਪੈਣ ਨਾਲ ਭਾਰੀ ਆਰਥਿਕ ਨੁਕਸਾਨ ਹੋਇਆ ਹੈ | ਸਰਪੰਚ ਪਰਮਜੀਤ ਕੌਰ ਸਿੱਧੂ ਨੇ ਦੱਸਿਆ ਕਿ ਬਹਾਦਰ ਸਿੰਘ ਪੁੱਤਰ ਗੁਰਨਾਮ ਸਿੰਘ, ਸਤਵਿੰਦਰ ਸਿੰਘ ਪੁੱਤਰ ਮਲਕੀਤ ਸਿੰਘ, ਪਾਲ ਕੌਰ ਪਤਨੀ ਨਛੱਤਰ ਸਿੰਘ, ਹਰਜਿੰਦਰ ਸਿੰਘ ਪੁੱਤਰ ਮਲਕੀਤ ਸਿੰਘ ਅਤੇ ਜਰਨੈਲ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀਆਨ ਠੁੱਲੀਵਾਲ ਦੇ ਘਰਾਂ ਦੀਆਂ ਛੱਤਾਂ ਡਿਗ ਗਈਆਂ ਹਨ | ਘਰਾਂ ਅੰਦਰ ਪਾਣੀ ਆਉਣ ਨਾਲ ਲੋੜੀਂਦਾ ਘਰੇਲੂ ਸਮਾਨ ਖ਼ਰਾਬ ਹੋ ਗਿਆ ਹੈ | ਇਸ ਤੋਂ ਇਲਾਵਾ 10 ਘਰਾਂ ਦੀਆਂ ਕੰਧਾਂ 'ਚ ਤਰੇੜਾਂ ਪੈਣ ਨਾਲ ਘਰ ਡਿੱਗਣ ਕਿਨਾਰੇ ਪਹੁੰਚ ਗਏ | ਜਿਸ ਕਰ ਕੇ ਪੀੜਤ ਪਰਿਵਾਰ ਘਰ ਛੱਡ ਕੇ ਜਾਣ ਲਈ ਬੇਵੱਸ ਹਨ | ਇਸ ਮੌਕੇ ਹਰਤੇਜ ਸਿੰਘ ਸਿੱਧੂ, ਮੇਵਾ ਸਿੰਘ ਭੱਟੀ, ਹਮੀਰ ਸਿੰਘ ਮਾਂਗਟ ਨੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ |
ਪਿਛਲੀ ਖ਼ਬਰ ਜ਼ਿਲ੍ਹਾ ਖੇਡ ਅਫ਼ਸਰ ਵਲੋਂ ਕਿ੍ਕਟ ਖਿਡਾਰੀ ਪਰਵੇਜ਼ ਖ਼ਾਨ ਦਾ ਸਨਮਾਨ ਅਗਲੀ ਖ਼ਬਰ ਹਰਿੰਦਰ ਸਿੰਘ ਧਾਲੀਵਾਲ ਨੇ ਪੀੜਤਾਂ ਦੇ ਘਰੇ ਜਾ ਕੇ ਹਾਲ ਜਾਣਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।