18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਜ਼ਿਲ੍ਹਾ ਖੇਡ ਅਫ਼ਸਰ ਵਲੋਂ ਕਿ੍ਕਟ ਖਿਡਾਰੀ ਪਰਵੇਜ਼ ਖ਼ਾਨ ਦਾ ਸਨਮਾਨ

ਅਜੀਤ ਡੈਸਕ 04-09-2025
ਬਰਨਾਲਾ, 3 ਸਤੰਬਰ (ਅਸ਼ੋਕ ਭਾਰਤੀ)-ਉੱਤਰਾਖੰਡ ਫਿਜ਼ੀਕਲੀ ਚੈਲੇਂਜਡ ਕਿ੍ਕਟ ਐਸੋਸੀਏਸ਼ਨ ਵਲੋਂ ਜ਼ੀਰਕਪੁਰ ਵਿਖੇ ਕਰਵਾਏ ਕਿ੍ਕਟ ਟੂਰਨਾਮੈਂਟ ਵਿਚ ਪੰਜਾਬ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ | ਇਹ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ ਮੈਡਮ ਉਮੇਸ਼ਵਰੀ ਸ਼ਰਮਾ ਨੇ ਦਿੱਤੀ ਤੇ ਦੱਸਿਆ ਕਿ ਟੂਰਨਾਮੈਂਟ ਵਿਚ ਪੰਜਾਬ ਦੀ ਟੀਮ ਨੇ ਹਿਮਾਚਲ ਪ੍ਰਦੇਸ ਨੂੰ 43 ਦੌੜਾਂ ਨਾਲ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ | ਜਿਸ ਵਿਚ ਖਿਡਾਰੀ ਪਰਵੇਜ਼ ਖ਼ਾਨ ਪੁੱਤਰ ਸਦੀਕ ਮੁਹੰਮਦ ਵਾਸੀ ਹੰਡਿਆਇਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ | ਖਿਡਾਰੀ ਪਰਵੇਜ਼ ਖ਼ਾਨ ਦਾ ਬਰਨਾਲਾ ਪਹੁੰਚਣ 'ਤੇ ਜ਼ਿਲ੍ਹਾ ਖੇਡ ਅਫ਼ਸਰ ਮੈਡਮ ਉਮੇਸ਼ਵਰੀ ਸ਼ਰਮਾ ਵਲੋਂ ਸਨਮਾਨ ਕੀਤਾ ਗਿਆ ਤੇ ਵਧਾਈ ਦਿੱਤੀ | ਇਸ ਮੌਕੇ ਖੇਡ ਵਿਭਾਗ ਦਾ ਸਟਾਫ਼ ਤੇ ਪਰਿਵਾਰਕ ਮੈਂਬਰ ਹਾਜ਼ਰ ਸਨ |
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਪਿੰਡ ਠੁੱਲੀਵਾਲ ਵਿਖੇ ਤੇਜ਼ ਮੀਂਹ ਨਾਲ ਘਰਾਂ ਦੀਆਂ ਛੱਤਾਂ ਡਿੱਗਣ ਕਰ ਕੇ ਪਰਿਵਾਰਾਂ ਦਾ ਭਾਰੀ ਆਰਥਿਕ ਨੁਕਸਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।