18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਗੁਰੂ ਗੋਬਿੰਦ ਸਿੰਘ ਕਾਲਜ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ

ਅਜੀਤ ਡੈਸਕ 04-09-2025
ਬਰਨਾਲਾ, 3 ਸਤੰਬਰ (ਅਸ਼ੋਕ ਭਾਰਤੀ)-ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਵਿਖੇ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਭੋਲਾ ਸਿੰਘ ਵਿਰਕ ਦੀ ਅਗਵਾਈ ਅਤੇ ਪਿ੍ੰਸੀਪਲ ਡਾ: ਸਰਬਜੀਤ ਸਿੰਘ ਕੁਲਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬੱਡੀ ਗਰੁੱਪ ਪ੍ਰੋਗਰਾਮ ਵਲੋਂ ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਸਹਿਯੋਗ ਨਾਲ ਇਕ ਰੋਜ਼ਾ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਬਡੀ ਗਰੁੱਪ ਪ੍ਰੋਗਰਾਮ ਦੇ ਕੋਆਰਡੀਨੇਟਰ ਡਾ: ਅਨਿਲ ਸੋਰੀ, ਫਿਜ਼ੀਕਲ ਐਜੂਕੇਸ਼ਨ ਵਿਭਾਗ ਦੇ ਪ੍ਰੋ: ਕੁਲਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ | ਉਨ੍ਹਾਂ ਕਿਹਾ ਅੱਜ ਕੱਲ੍ਹ ਦੀ ਨੌਜਵਾਨੀ ਪੀੜੀ ਨਸ਼ਿਆਂ ਵਿਚ ਦਲ-ਦਲ ਵਿਚ ਫਸ ਰਹੀ ਹੈ | ਇਸ ਕਰ ਕੇ ਨਸ਼ਾ ਦੀ ਵਰਤੋਂ ਕਰਨ ਵਾਲਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ ਤਾਂ ਜੋ ਚੰਗੇ ਸਮਾਜ ਦੀ ਸਿਰਜਣਾ ਹੋ ਸਕੇ | ਇਸ ਮੌਕੇ ਵਿਦਿਆਰਥੀਆਂ ਨੇ ਨਸ਼ਾ ਨਾ ਕਰਨ ਦੀ ਸਹੁੰ ਚੱੁਕੀ | ਇਸ ਮੌਕੇ ਕਾਲਜ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਲੌਂਗਪੁਰੀ ਬਿ੍ਲੀਐਂਟ ਸਕੂਲ ਦੀਆਂ ਵਿਦਿਆਰਥਣਾਂ ਨੇ ਸ਼ਤਰੰਜ ਮੁਕਾਬਲੇ 'ਚ ਜਿੱਤਿਆ ਕਾਂਸੀ ਦਾ ਤਗਮਾ ਅਗਲੀ ਖ਼ਬਰ ਜ਼ਿਲ੍ਹਾ ਖੇਡ ਅਫ਼ਸਰ ਵਲੋਂ ਕਿ੍ਕਟ ਖਿਡਾਰੀ ਪਰਵੇਜ਼ ਖ਼ਾਨ ਦਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।