28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਬੀਬਾ ਢੀਂਡਸਾ ਨੇ ਪਿੰਡ ਸੰਗਤਪੁਰਾ ਵਿਖੇ ਕਿਸਾਨਾਂ ਦੀਆਂ ਸੁਣੀਆਂ ਮੁਸ਼ਕਿਲਾਂ ਅਤੇ ਡੀਜ਼ਲ ਲਈ ਦਿੱਤੀ ਵਿੱਤੀ ਸਹਾਇਤਾ

ਅਜੀਤ ਡੈਸਕ 05-09-2025
ਲਹਿਰਾਗਾਗਾ, 4 ਸਤੰਬਰ (ਅਸ਼ੋਕ ਗਰਗ) - ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਧਰਮ ਪਤਨੀ ਬੀਬਾ ਗਗਨਦੀਪ ਕੌਰ ਢੀਂਡਸਾ ਨੇ ਭਾਰੀ ਮੀਂਹ ਦੀ ਮਾਰ ਝੱਲ ਰਹੇ ਪਿੰਡ ਸੰਗਤਪੁਰਾ ਪੀੜਤ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਅਤੇ ਵਿੱਤੀ ਸਹਾਇਤਾ ਵੀ ਦਿੱਤੀ ਗਈ | ਇਸੇ ਦੌਰਾਨ ਉਹ ਖੇਤਾਂ ਵਿਚੋਂ ਟਰੈਕਟਰ ਲਗਾ ਕੇ ਮੀਂਹ ਦਾ ਪਾਣੀ ਕੱਢ ਰਹੇ ਕਿਸਾਨਾਂ ਨੂੰ ਮਿਲੇ ਅਤੇ ਕਿਸਾਨਾਂ ਨੂੰ ਟਰੈਕਟਰਾਂ ਵਿਚ ਡੀਜ਼ਲ ਪਾਉਣ ਲਈ ਵਿੱਤੀ ਸਹਾਇਤਾ ਦਿੱਤੀ | ਪਿੰਡ ਵਾਸੀ ਧਰਮਜੀਤ ਸੰਗਤਪੁਰਾ ਨੇ ਬੀਬਾ ਢੀਂਡਸਾ ਨੂੰ ਪਿੰਡ ਅੰਦਰ ਭਾਰੀ ਮੀਂਹ ਨਾਲ ਢਹਿ ਢੇਰੀ ਹੋਏ ਮਕਾਨ ਅਤੇ ਪਾਣੀ ਨਾਲ ਡੁੱਬੀਆਂ ਫ਼ਸਲਾਂ ਵਾਲੇ ਖੇਤ ਦਿਖਾਏ | ਉਨ੍ਹਾਂ ਦੋਸ਼ ਲਗਾਇਆ ਹੈ ਕਿ ਡਰੇਨਜ਼ ਵਿਭਾਗ ਵਲੋਂ ਸਮੇਂ ਸਿਰ ਡਰੇਨਾਂ ਦੀ ਸਫ਼ਾਈ ਨਾ ਕੀਤੇ ਜਾਣ ਕਾਰਨ ਮੀਂਹ ਦੇ ਪਾਣੀ ਨਾਲ ਪਿੰਡ ਸੰਗਤਪੁਰਾ ਦੇ ਖੇਤ ਭਰ ਗਏ ਹਨ ਹੁਣ ਕਿਸਾਨ ਆਪਣੇ ਖ਼ਰਚੇ ਤੇ ਖੇਤਾਂ ਵਿਚੋਂ ਪਾਣੀ ਕੱਢਣ ਦਾ ਪ੍ਰਬੰਧ ਕਰ ਰਹੇ ਹਨ | ਬੀਬਾ ਢੀਂਡਸਾ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹੈ ਕਿ ਪੰਜਾਬ ਸਰਕਾਰ ਨੇ ਸਮੇਂ ਸਿਰ ਡਰੇਨਾਂ ਦੀ ਸਫ਼ਾਈ ਨਹੀਂ ਕਰਵਾਈ ਜਿਸ ਦਾ ਖ਼ਮਿਆਜ਼ਾ ਅੱਜ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ, ਜੇਕਰ ਡਰੇਨਾਂ ਸਫ਼ਾਈ ਸਹੀ ਢੰਗ ਨਾਲ ਹੋਈ ਹੁੰਦੀ ਤਾਂ ਅੱਜ ਕਿਸਾਨਾਂ ਦਾ ਇੰਨਾ ਵੱਡਾ ਨੁਕਸਾਨ ਨਹੀਂ ਹੋਣਾ ਸੀ | ਇਸ ਮੌਕੇ ਜਸਵਿੰਦਰ ਸਿੰਘ ਖ਼ਾਲਸਾ ਪੀ.ਏ, ਤੇਜਾ ਸਿੰਘ ਕਮਾਲਪੁਰ, ਅਮਰਜੀਤ ਸਿੰਘ ਨੰਬਰਦਾਰ ਸੰਗਤਪੁਰਾ, ਧਰਮਜੀਤ ਸਿੰਘ ਸੰਗਤਪੁਰਾ, ਅਮਰਜੀਤ ਸਿੰਘ ਸਾਬਕਾ ਸਰਪੰਚ, ਕੈਪਟਨ ਸੁਖਚੰਦ ਸਿੰਘ, ਕਰਮਜੀਤ ਸਿੰਘ ਪ੍ਰਧਾਨ ਕੋਆਪਰੇਟਿਵ ਸੋਸਾਇਟੀ, ਵਿੱਕੀ ਸਿੰਘ ਛਾਜਲੀ ਮੌਜੂਦ ਸਨ |
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਵਿਦਿਆਰਥੀ ਕੌਂਸਲ ਦੀਆਂ ਚੋਣਾਂ ਵਿਚ ਸੱਥ ਦੇ ਆਗੂ ਅਸ਼ਮੀਤ ਸਿੰਘ ਦੀ ਜਿੱਤ 'ਤੇ ਖ਼ੁਸ਼ੀ ਦਾ ਪ੍ਰਗ... ਅਗਲੀ ਖ਼ਬਰ ਜਨਮ ਤੇ ਮੌਤ ਰਜਿਸਟ੍ਰੇਸ਼ਨ ਬਰਨਾਲਾ ਦੀ ਵਿਭਾਗੀ ਅਣਦੇਖੀ ਕਾਰਨ ਦਰ-ਦਰ ਦੀਆਂ ਠੋਕਰਾਂ ਖਾ ਰਿਹਾ ਨੌਜਵਾਨ ਜਨਮ ਦੇ ਇੰਦਰਾਜ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।