28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਐਡਵੋਕੇਟ ਧਾਮੀ ਨੇ ਹੰਡਿਆਇਆ ਵਿਖੇ ਗੁਰਮਤਿ ਵਿਦਿਆਲੇ ਦਾ ਨੀਂਹ-ਪੱਥਰ ਰੱਖਿਆ <br/>

ਅਜੀਤ ਡੈਸਕ 22-09-2025
ਹੰਡਿਆਇਆ, 21 ਸਤੰਬਰ (ਗੁਰਜੀਤ ਸਿੰਘ ਖੁੱਡੀ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਵਿਚ ਸ਼ਾਮਲ ਹੋਣ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਹੰਡਿਆਇਆ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਦੀ ਸਦੀਵੀ ਯਾਦਗਾਰ ਵਜੋਂ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਵਿਦਿਆਲੇ ਦਾ ਨੀਂਹ-ਪੱਥਰ ਰੱਖਿਆ | ਐਡਵੋਕੇਟ ਧਾਮੀ ਨੇ ਇਸ ਮੌਕੇ ਆਖਿਆ ਕਿ ਸ਼ਹੀਦ ਬਾਬਾ ਦੀਪ ਸਿੰਘ ਦੇ ਨਾਮ ਉੱਤੇ ਸਥਾਪਤ ਕੀਤੇ ਜਾਣ ਵਾਲੇ ਇਸ ਵਿਦਿਆਲੇ ਦਾ ਉਦੇਸ਼ ਸਿੱਖ ਕੌਮ ਦੇ ਪ੍ਰਚਾਰ-ਪ੍ਰਸਾਰ ਲਈ ਗ੍ਰੰਥੀ, ਪ੍ਰਚਾਰਕ ਅਤੇ ਗੁਰਮਤਿ ਅਧਿਐਨ ਵਿਚ ਰੁਚੀ ਰੱਖਣ ਵਾਲੇ ਵਿਦਵਾਨ ਤਿਆਰ ਕਰਨਾ ਹੈ | ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਜਲਦੀ ਹੀ ਇਸ ਵਿਦਿਆਲੇ ਦਾ ਨਿਰਮਾਣ ਕਾਰਜ ਸ਼ੁਰੂ ਕਰ ਦਿੱਤਾ ਜਾਵੇਗਾ ਤਾਂ ਜੋ ਸਿੱਖ ਪੰਥ ਲਈ ਇੱਕ ਮਹੱਤਵਪੂਰਨ ਸੰਸਥਾ ਦੀ ਸਥਾਪਨਾ ਕੀਤੀ ਜਾ ਸਕੇ | ਉਨ੍ਹਾਂ ਕਿਹਾ ਕਿ ਇਹ ਵਿਦਿਆਲਾ ਸਿੱਖ ਪੰਥ ਦੀਆਂ ਮੁੱਲਵਾਨ ਵਿਰਾਸਤੀ ਕਦਰਾਂ-ਕੀਮਤਾਂ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਅਤੇ ਗੁਰਮਤਿ ਸਿੱਖਿਆ ਦੇ ਪ੍ਰਸਾਰ ਵਿਚ ਅਹਿਮ ਭੂਮਿਕਾ ਨਿਭਾਏਗਾ | ਉਨ੍ਹਾਂ ਦੱਸਿਆ ਕਿ ਇਸ ਦੇ ਨਿਰਮਾਣ ਦੀ ਸੇਵਾ ਬਾਬਾ ਬਚਨ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਨੂੰ ਸੌਂਪੀ ਗਈ ਹੈ | ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ, ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਅੰਤਿ੍ੰਗ ਮੈਂਬਰ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਸ਼ੋ੍ਰਮਣੀ ਕਮੇਟੀ ਮੈਂਬਰ ਸੰਤ ਬਲਬੀਰ ਸਿੰਘ ਘੁੰਨਸ, ਬਾਬਾ ਬੂਟਾ ਸਿੰਘ ਗੁਰਥੜੀ, ਜਥੇਦਾਰ ਬਲਦੇਵ ਸਿੰਘ ਚੂੰਘਾ, ਜਗਜੀਤ ਸਿੰਘ ਤਲਵੰਡੀ, ਜਥੇਦਾਰ ਗੁਰਲਾਲ ਸਿੰਘ, ਭਾਈ ਅਜੈਬ ਸਿੰਘ ਅਭਿਆਸੀ, ਸੁਰਜੀਤ ਸਿੰਘ ਰਾਏਪੁਰ, ਭੁਪਿੰਦਰ ਸਿੰਘ ਭਲਵਾਨ, ਮੇਜਰ ਸਿੰਘ ਢਿੱਲੋਂ, ਜਗਸੀਰ ਸਿੰਘ ਮਾਂਗੇਆਣਾ, ਬੀਬੀ ਜੋਗਿੰਦਰ ਕੌਰ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੈਨੇਜਰ ਨਿਰਮਲ ਸਿੰਘ ਰਾਜੀਆ, ਮੈਨੇਜਰ ਸੁਰਜੀਤ ਸਿੰਘ ਠੀਕਰੀਵਾਲ, ਮਹਿੰਦਰਪਾਲ ਕਾਲਾ, ਦਰਸ਼ਨ ਸਿੰਘ ਮੰਡੇਰ, ਸਾਬਕਾ ਪ੍ਰਧਾਨ ਰਣਧੀਰ ਕੌਸ਼ਲ, ਜਥੇਦਾਰ ਸੁਖਵੰਤ ਸਿੰਘ ਧਨੌਲਾ, ਬੀਬੀ ਸੁਰਜੀਤ ਕੌਰ, ਅਮਨਦੀਪ ਸਿੰਘ ਬਰਨਾਲਾ, ਕੇਵਲ ਸਿੰਘ ਵੀਨਸ, ਸਮਰਜੀਤ ਸਿੰਘ ਸੇਖਾ, ਸਰਪੰਚ ਗੁਰਮੁਖ ਸਿੰਘ ਲਾਲੀ ਨਾਈਵਾਲਾ, ਮਨਜੀਤ ਸਿੰਘ ਸਾਗਰ, ਸਰਬਜੀਤ ਸਿੰਘ, ਜਤਿੰਦਰ ਜਿੰਮੀ, ਜਨਕ ਰਾਜ ਸਾਬਕਾ ਐਮ.ਸੀ., ਬਲਦੇਵ ਸਿੰਘ ਲੌਂਗੋਵਾਲ, ਗ੍ਰੰਥੀ ਜਸਪਾਲ ਸਿੰਘ ਤੇ ਗੁਰਵਿੰਦਰ ਸਿੰਘ, ਮੁੱਖ ਪ੍ਰਚਾਰਕ ਡਿੰਪਲ ਸਿੰਘ ਸਮਾਉ, ਗੁਰਮੇਲ ਸਿੰਘ ਦੱੁਲਟ ਆੜ੍ਹਤੀਆ, ਬਲਵੰਤ ਸਿੰਘ ਮਹੇਰਨਾ, ਗੁਰਪ੍ਰੀਤ ਸਿੰਘ ਨੂਰ, ਜਗਸੀਰ ਸਿੰਘ ਖ਼ਾਲਸਾ, ਆਜ਼ਾਦ ਸੇਵਾ ਦਲ, ਪਿਤਾ ਦਸਮੇਸ਼ ਕਲੱਬ ਦੇ ਚਰਨਜੀਤ ਸਿੰਘ ਭਾਰੀ, ਇੰਜ: ਜਗਰੂਪ ਸਿੰਘ, ਤੇਜਾ ਸਿੰਘ ਮਣਕੂ, ਤੇਜਾ ਸਿੰਘ, ਗੁਰਸੇਵਕ ਸਿੰਘ, ਬਲਵਿੰਦਰ ਸਿੰਘ ਮਿੱਠੂ, ਮੈਨੇਜਰ ਅਜੀਤ ਸਿੰਘ ਸੇਖਾ, ਮੈਨੇਜਰ ਨੱਥਾ ਸਿੰਘ, ਮੈਨੇਜਰ ਗੁਲਜ਼ਾਰ ਸਿੰਘ, ਗੁਰਭੀਤਰ ਸਿੰਘ ਬਰਨਾਲਾ, ਪ੍ਰਧਾਨ ਸ਼ਮਸ਼ੇਰ ਸਿੰਘ ਧੌਲਾ, ਪ੍ਰਧਾਨ ਬਾਬਾ ਸੇਰ ਸਿੰਘ, ਪ੍ਰਧਾਨ ਬਹਾਦਰ ਸਿੰਘ, ਹੇਮਰਾਜ ਬਾਵਾ, ਕੁਲਵੰਤ ਸਿੰਘ ਬਾਜਵਾ, ਰਿਟਾ: ਐਸ.ਡੀ.ਓ. ਸੁਖਦੇਵ ਸਿੰਘ, ਬੇਅੰਤ ਸਿੰਘ ਧਾਲੀਵਾਲ, ਗੁਰਜੰਟ ਸਿੰਘ ਸੋਨਾ, ਮਨਪ੍ਰੀਤ ਸਿੰਘ ਮਨੀ ਗਿੱਲ, ਨਾਜਮ ਸਿੰਘ ਸਾਬਕਾ ਐਮ.ਸੀ. ਅਵਤਾਰ ਸਿੰਘ ਬੱਗਾ, ਮਨਦੀਪ ਕੌਰ, ਨਿਹਾਲ ਸਿੰਘ, ਸਾਬਕਾ ਸਰਪੰਚ ਦਰਸ਼ਨ ਸਿੰਘ ਦੱੁਲਟ, ਤੇਜਾ ਸਿੰਘ ਮਣਕੂ, ਸਾਬਕਾ ਸਰਪੰਚ ਅੰਮਿ੍ਤਪਾਲ ਸਿੰਘ ਸ਼ਹਿਣਾ ਆਦਿ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਅੰਦਰ ਮੌਜੂਦਾ ਸਰਕਾਰ ਦੀ ਸਥਿਤੀ ਡਾਵਾਂਡੋਲ- ਕਾਲਾ ਢਿੱਲੋਂ, ਕੋਟਲੀ <br/> ਅਗਲੀ ਖ਼ਬਰ ਚੀਮਾ ਗਰਿੱਡ ਅੱਗੇ ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਆਗੂਆਂ ਨੇ ਕੀਤੀ ਨਾਅਰੇਬਾਜ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।