28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਪੰਜਾਬ ਅੰਦਰ ਮੌਜੂਦਾ ਸਰਕਾਰ ਦੀ ਸਥਿਤੀ ਡਾਵਾਂਡੋਲ- ਕਾਲਾ ਢਿੱਲੋਂ, ਕੋਟਲੀ <br/>

ਅਜੀਤ ਡੈਸਕ 22-09-2025
ਤਪਾ ਮੰਡੀ, 21 ਸਤੰਬਰ (ਪ੍ਰਵੀਨ ਗਰਗ)-ਸੂਬੇ ਅੰਦਰ ਅੱਜ ਮੌਜੂਦਾ ਸਰਕਾਰ ਦੀ ਸਥਿਤੀ ਬਿਲਕੁਲ ਡਾਵਾਂਡੋਲ ਹੈ, ਪੰਜਾਬ 'ਚ ਹਰ ਵਰਗ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ | ਜਿਸ ਦੇ ਚੱਲਦਿਆਂ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ 'ਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਸਰਕਾਰ ਬਣਾਵੇਗੀ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ ਅਤੇ ਸਾਬਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੱਤਾ ਕਾਲ ਦੌਰਾਨ ਪੰਜਾਬ ਅੰਦਰ ਅਰਾਜਕਤਾ ਵਧਣ ਕਰ ਕੇ ਪੰਜਾਬੀ ਅਸੁਰੱਖਿਅਤ ਮਹਿਸੂਸ ਕਰਨ ਲੱਗੇ ਹਨ | ਉਨ੍ਹਾਂ ਭਾਜਪਾ 'ਤੇ ਫ਼ਿਰਕੂ ਸਿਆਸਤ ਦੀ ਖੇਡ ਖੇਡਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਸਰਬੱਤ ਦਾ ਭਲਾ ਚਾਹੁਣ ਵਾਲੇ ਪੰਜਾਬੀ ਭਾਜਪਾ ਦੀ ਝੋਲੀ ਕਦੇ ਵੀ ਖ਼ੈਰ ਨਹੀਂ ਪਾਉਣਗੇ | ਜਦ ਕਿ ਲੋਕ ਹੁਣ ਸ਼੍ਰੋਮਣੀ ਅਕਾਲੀ ਦਲ ਦਾ ਨਾਂਅ ਵੀ ਲੈਣਾ ਪਸੰਦ ਨਹੀਂ ਕਰਨਗੇ | ਕਾਂਗਰਸ ਪਾਰਟੀ ਹੀ ਇੱਕੋ-ਇੱਕ ਅਜਿਹੀ ਪਾਰਟੀ ਹੈ, ਜੋ ਪੰਜਾਬ ਦੀ ਬਿਹਤਰੀ ਲਈ ਹਮੇਸ਼ਾ ਅੱਗੇ ਹੋ ਕੇ ਲੜਦੀ ਆਈ ਹੈ | ਕਾਂਗਰਸ ਪਾਰਟੀ ਦੇ ਸਮੂਹ ਵਰਕਰਾਂ ਵਲੋਂ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਵੱਡੇ ਪੱਧਰ 'ਤੇ ਯਤਨ ਕੀਤੇ ਜਾ ਰਹੇ ਹਨ, ਜਿਸ ਨਾਲ 2027 ਦੀਆਂ ਵਿਧਾਨ ਸਭਾ ਚੋਣਾਂ ਅੰਦਰ ਕਾਂਗਰਸ ਪਾਰਟੀ ਚੰਗੀ ਭੂਮਿਕਾ ਨਿਭਾਅ ਸਕੇ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਬੀਬੀ ਸੁਰਿੰਦਰ ਕੌਰ ਵਾਲੀਆ, ਮਲਕੀਤ ਕੌਰ ਸਹੋਤਾ, ਰਾਜਵਿੰਦਰ ਸਿੰਘ ਸ਼ੀਤਲ, ਇੰਦਰਜੀਤ ਸਿੰਘ ਮਹਿਤਾ ਆਦਿ ਵੱਡੀ ਗਿਣਤੀ 'ਚ ਪਾਰਟੀ ਵਰਕਰ ਮੌਜੂਦ ਸਨ |

ਪਿਛਲੀ ਖ਼ਬਰ ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਤਿੰਨ ਹੋਰ ਜ਼ਖ਼ਮੀ <br/> ਅਗਲੀ ਖ਼ਬਰ ਐਡਵੋਕੇਟ ਧਾਮੀ ਨੇ ਹੰਡਿਆਇਆ ਵਿਖੇ ਗੁਰਮਤਿ ਵਿਦਿਆਲੇ ਦਾ ਨੀਂਹ-ਪੱਥਰ ਰੱਖਿਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।