ਤਪਾ ਮੰਡੀ, 21 ਸਤੰਬਰ (ਵਿਜੇ ਸ਼ਰਮਾ)-ਪਿਛਲੇ ਦਿਨੀਂ ਹੋਈਆਂ ਤੇਜ਼ ਬਰਸਾਤਾਂ ਕਾਰਨ ਘਰਾਂ ਦੀਆਂ ਛੱਤਾਂ ਅਤੇ ਕੰਧਾਂ ਵਿਚ ਤਰੇੜਾਂ ਆਉਣ ਕਾਰਨ ਲੋਕਾਂ ਦਾ ਭਾਰੀ ਨੁਕਸਾਨ ਹੋ ਗਿਆ ਸੀ ਜਿਸ ਦੇ ਚੱਲਦਿਆਂ ਆਮ ਆਦਮੀ ਪਾਰਟੀ ਦੇ ਇੰਪਰੂਵਮੈਂਟ ਟਰੱਸਟ ਬਰਨਾਲਾ ਦੇ ਮੱਖਣ ਲਾਲ, ਪਟਵਾਰੀ ਰੌਬਿਨ ਸਿੰਘ, ਸਰਪੰਚ ਸੰਦੀਪ ਗਰਗ ਅਤੇ ਸਾਧੂ ਸਿੰਘ ਨੇ ਦਰਜਨ ਦੇ ਕਰੀਬ ਘਰਾਂ ਦੀ ਸ਼ਨਾਖ਼ਤ ਕਰਦਿਆਂ ਪੰਜਾਬ ਸਰਕਾਰ ਤੋਂ ਮੁਆਵਜ਼ਾ ਦਿਵਾਉਣ ਦੀ ਗੱਲ ਕੀਤੀ | ਉਨ੍ਹਾਂ ਕਿਹਾ ਕਿ ਜੋ ਵੀ ਲੋਕਾਂ ਦਾ ਹੜ੍ਹਾਂ ਕਾਰਨ ਘਰਾਂ ਦਾ ਨੁਕਸਾਨ ਹੋਇਆ ਹੈ, ਨੂੰ ਸਰਕਾਰ ਵਲੋਂ ਜਲਦੀ ਮੁਆਵਜ਼ਾ ਦਿੱਤਾ ਜਾਵੇਗਾ | ਇਸ ਮੌਕੇ ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਵੀ ਗੱਲ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਨੁਕਸਾਨੇ ਮਕਾਨਾਂ ਦਾ ਜਲਦੀ ਮੁਆਵਜ਼ਾ ਦਵਾਇਆ ਜਾਵੇਗਾ | ਇਸ ਮੌਕੇ ਪਿੰਡ ਦੇ ਮੁਹਤਬਰ ਹਾਜ਼ਰ ਸਨ |