ਭਦੌੜ, 21 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਭਦੌੜ ਦੇ ਹੋਣਹਾਰ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਾਪਤੀਆਂ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਕਾਲਜ ਦੇ ਪਿ੍ੰਸੀਪਲ ਮਲਵਿੰਦਰ ਸਿੰਘ ਨੇ ਦੱਸਿਆ ਕਿ ਖੇਡ ਵਿਭਾਗ ਦੇ ਮੁਖੀ ਪ੍ਰੋ: ਗਗਨਦੀਪ ਕੌਰ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਸੰਬੰਧੀ ਪ੍ਰੋ: ਗਗਨਦੀਪ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਮੀਰੀ ਪੀਰੀ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਖੋ-ਖੋ ਦੇ ਮੁਕਾਬਲੇ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ 9 ਵਿਦਿਆਰਥੀਆਂ ਦੀ ਚੋਣ ਰਾਜ ਪੱਧਰੀ ਖੇਡਾਂ ਲਈ ਹੋਈ ਹੈ | ਜੋ ਕਿ ਸੰਸਥਾ ਲਈ ਮਾਣ ਵਾਲੀ ਗੱਲ ਹੈ | ਕਾਲਜ ਪਿ੍ੰਸੀਪਲ ਮਲਵਿੰਦਰ ਸਿੰਘ ਨੇ ਇਸ ਪ੍ਰਾਪਤੀ 'ਤੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਖੇਡ ਵਿਭਾਗ ਦੇ ਪ੍ਰੋਫੈਸਰ ਅਤੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ | ਜ਼ਿਲ੍ਹੇ ਭਰ ਦੇ ਸਕੂਲਾਂ ਵਿਚੋਂ ਸਾਡੀ ਸੰਸਥਾ ਦੇ ਵਿਦਿਆਰਥੀਆਂ ਦਾ ਰਾਜ ਪੱਧਰੀ ਖੇਡਾਂ ਲਈ ਚੁਣੇ ਜਾਣਾ ਹੋਰ ਵੀ ਮਾਣ ਵਾਲੀ ਗੱਲ ਹੈ | ਇਸ ਮੌਕੇ ਪ੍ਰੋ: ਸੁਖਜੀਤ ਸਿੰਘ, ਪ੍ਰੋ: ਹਰਦੀਪ ਸਿੰਘ, ਇਕਬਾਲ ਸਿੰਘ ਭੋਤਨਾ ਤੋਂ ਇਲਾਵਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜਰ ਸਨ |