26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਸਰਬੱਤ ਦਾ ਭਲਾ ਟਰੱਸਟ ਵਲੋਂ 151 ਲੋੜਵੰਦਾਂ ਨੂੰ ਪੈਨਸ਼ਨ ਦੇ ਚੈੱਕ ਵੰਡੇ <br/>

ਅਜੀਤ ਡੈਸਕ 22-09-2025
ਬਰਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਪਟਿਆਲਾ ਦੀ ਜ਼ਿਲ੍ਹਾ ਬਰਨਾਲਾ ਟੀਮ ਵਲੋਂ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ 151 ਲੋੜਵੰਦਾਂ, ਵਿਧਵਾਵਾਂ ਅਤੇ ਅਪਾਹਜਾਂ ਨੂੰ ਮਹੀਨਾਵਾਰ ਪੈਨਸ਼ਨ ਦੇ ਚੈੱਕ ਵੰਡੇ ਗਏ | ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਸੰਸਥਾ ਦੇ ਮੁਖੀ ਡਾ. ਐਸ.ਪੀ. ਸਿੰਘ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਹੇਠ ਹਰ ਇਕ ਜ਼ਿਲੇ੍ਹ ਅੰਦਰ ਗ਼ਰੀਬ ਲੋੜਵੰਦਾਂ ਨੂੰ ਮਹੀਨਾਵਾਰ ਮਦਦ ਕੀਤੀ ਜਾਂਦੀ ਹੈ | ਜੋ ਗ਼ਰੀਬ ਇਲਾਜ ਕਰਵਾਉਣ ਤੋਂ ਅਸਮਰਥ ਹੁੰਦੇ ਹਨ ਦੀ ਵੀ ਸਹਾਇਤਾ ਕੀਤੀ ਜਾਂਦੀ ਹੈ ਅਤੇ ਹਰ ਮਹੀਨੇ ਲੋੜਵੰਦ ਪਰਿਵਾਰਾਂ ਦੇ ਨਵੇਂ ਫਾਰਮ ਵੀ ਭਰੇ ਜਾਂਦੇ ਹਨ | ਇਸ ਮੌਕੇ ਗੁਰਜੰਟ ਸਿੰਘ ਸੋਨਾ, ਜਥੇਦਾਰ ਸੁਖਦਰਸ਼ਨ ਸਿੰਘ, ਵਾਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ, ਕੁਲਵਿੰਦਰ ਸਿੰਘ ਕਾਲਾ, ਵਾਰੰਟ ਅਫ਼ਸਰ ਅਵਤਾਰ ਸਿੰਘ ਸਿੱਧੂ, ਸੂਬੇਦਾਰ ਗੁਰਜੰਟ ਸਿੰਘ ਨਾਈਵਾਲਾ, ਲਖਵਿੰਦਰ ਸਿੰਘ, ਹੌਲਦਾਰ ਬਸੰਤ ਸਿੰਘ ਉੱਗੋਕੇ, ਗੁਰਦੇਵ ਸਿੰਘ ਮੱਕੜ ਅਤੇ ਹੋਰ ਮੈਂਬਰ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੀਤਾ ਭਵਨ ਵਿਖੇ ਮਾਤਾ ਦੀ ਚੌਂਕੀ ਸਜਾਈ <br/> ਅਗਲੀ ਖ਼ਬਰ ਮੀਰੀ ਪੀਰੀ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਭਦੌੜ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਮਾਰੀਆਂ ਮੱਲਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।