25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਬਾਬਾ ਗਾਂਧਾ ਸਿੰਘ ਗਰੁੱਪ ਆਫ਼ ਸਕੂਲਜ਼ ਵਿਚ ਭਲਕੇ ਮਨਾਇਆ ਜਾਵੇਗਾ 'ਵਿਸ਼ਵ ਪੰਜਾਬੀ ਦਿਵਸ' <br/>

ਅਜੀਤ ਡੈਸਕ 22-09-2025
ਬਰਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪੰਜਾਬੀਆਂ ਦੀ ਸਭਿਆਚਾਰਕ ਅਤੇ ਸਾਹਿਤਕ ਬੋਲੀ ਦਾ ਹੱਕ ਬਣਦਾ ਹੈ ਕਿ ਹਰ ਇਕ ਪੰਜਾਬੀ ਹਰ ਸਾਲ ਕੋਈ ਇਕ ਦਿਨ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ | ਪੰਜਾਬੀ ਬੋਲੀ ਨੂੰ ਇਹ ਹੱਕ ਦੇਣ ਲਈ ਬਾਬਾ ਗਾਂਧਾ ਸਿੰਘ ਗਰੁੱਪ ਆਫ਼ ਸਕੂਲਜ਼ ਬਰਨਾਲਾ ਨੇ ਹਰ ਸਾਲ ਮਿਤੀ 23 ਸਤੰਬਰ ਨੂੰ ਵਿਸ਼ਵ ਪੰਜਾਬੀ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਲਿਆ ਹੈ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ: ਰਣਪ੍ਰੀਤ ਸਿੰਘ ਰਾਏ ਅਤੇ ਪਿ੍ੰਸੀਪਲ ਡਾ: ਸੰਦੀਪ ਕੁਮਾਰ ਲੱਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਫ਼ਰੀਦ ਜੀ ਪੰਜਾਬੀ ਦੇ ਪਹਿਲੇ ਸਿਰਮੌਰ ਕਵੀਆਂ ਵਿਚੋਂ ਹਨ, ਜਿਨ੍ਹਾਂ ਦੀ ਬਾਣੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਵੀ ਸਥਾਨ ਦੇ ਕੇ ਸਤਿਕਾਰਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਪੰਜਾਬੀ ਪਹਿਰਾਵੇ ਨਾਲ ਜੁੜਨ ਤੇ ਸੁੱਧ ਪੰਜਾਬੀ ਵਿਚ ਗੱਲਬਾਤ ਕਰਨ ਲਈ ਵੀ ਉਤਸ਼ਾਹਿਤ ਕੀਤਾ ਗਿਆ ਹੈ | ਇਸ ਮੌਕੇ ਵਿਦਿਆਰਥੀਆਂ ਦੇ ਕਵਿਤਾ ਉਚਾਰਨ, ਭਾਸ਼ਣ ਮੁਕਾਬਲਾ, ਅੰਗਰੇਜ਼ੀ ਤੋਂ ਪੰਜਾਬੀ ਅਨੁਵਾਦ ਅਤੇ ਚਾਰਟ-ਮੇਕਿੰਗ ਮੁਕਾਬਲੇ ਵੀ ਕਰਵਾਏ ਜਾਣਗੇ | ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ 'ਵਿਸ਼ਵ ਪੰਜਾਬੀ ਦਿਵਸ' ਮੌਕੇ ਪੰਜਾਬੀ ਬੋਲੀ, ਪੰਜਾਬੀ ਸਭਿਆਚਾਰ, ਪੰਜਾਬੀ ਪਹਿਰਾਵਾ, ਪੰਜਾਬੀ ਪਕਵਾਨ ਅਤੇ ਵਿਰਾਸਤ ਦੇ ਹਰ ਪੱਖ ਨੂੰ ਪ੍ਰਫੁੱਲਿਤ ਕਰਨ ਦੇ ਯਤਨ ਕੀਤੇ ਜਾਣ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਕਰਦੇ ਸਮੇਂ ਵੱਧ ਤੋਂ ਵੱਧ ਪੰਜਾਬੀ ਭਾਸ਼ਾ ਦੀ ਵਰਤੋਂ ਕੀਤੀ ਜਾਵੇ ਤਾਂ ਜੋ ਪੰਜਾਬੀ ਸੰਸਾਰ ਦੀਆਂ ਪ੍ਰਮੁੱਖ ਭਾਸ਼ਾਵਾਂ 'ਚ ਅੱਗੇ ਆ ਸਕੇ |

ਪਿਛਲੀ ਖ਼ਬਰ ਚੈੱਕ ਬਾਉਂਸ ਦੇ ਕੇਸ ਵਿਚੋਂ ਇਕ ਵਿਅਕਤੀ ਬਰੀ ਅਗਲੀ ਖ਼ਬਰ ਸਮਾਜ ਵਿਰੋਧੀ ਗਤੀਵਿਧੀਆਂ 'ਚ ਸ਼ਾਮਿਲ ਲੋਕਾਂ ਦੇ ਹੱਕ 'ਚ ਥਾਣੇ ਆਉਣ ਤੋਂ ਗੁਰੇਜ਼ ਕਰਨ ਮੁਹਤਬਰ-ਐਸ.ਐੱਚ.ਓ. ਸਰਬਜੀਤ ਸਿੰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।