ਟੱਲੇਵਾਲ, 21 ਸਤੰਬਰ (ਸੋਨੀ ਚੀਮਾ)-ਪੰਜਾਬ ਸਰਕਾਰ ਦੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਪਿੰਡ ਚੀਮਾ ਦੇ ਪੰਚਾਇਤ ਘਰ ਵਿਚ ਲਗਾਇਆ ਗਿਆ | ਇਸ ਮੌਕੇ ਰਾਮ ਤੀਰਥ ਮੰਨਾ ਚੇਅਰਮੈਨ ਨਗਰ ਸੁਧਾਰ ਟਰੱਸਟ ਬਰਨਾਲਾ, ਗੁਰਪ੍ਰੀਤ ਸਿੰਘ ਚੈਰੀ ਵਾਈਸ ਕੋਆਰਡੀਨੇਟਰ ਜ਼ਿਲ੍ਹਾ ਨਸ਼ਾ ਮੁਕਤੀ ਮੋਰਚਾ, ਮਹਿਕਪ੍ਰੀਤ ਸਿੰਘ ਚੀਮਾ ਕੋਆਰਡੀਨੇਟਰ ਹਲਕਾ ਮਹਿਲ ਕਲਾਂ, ਗੁਰਪ੍ਰੀਤ ਸਿੰਘ ਵਾਈਸ ਕੋਆਰਡੀਨੇਟਰ ਹਲਕਾ ਮਹਿਲ ਕਲਾਂ ਨਸ਼ਾ ਮੁਕਤੀ ਮੋਰਚਾ, ਜਸਦੀਪ ਸਿੰਘ ਬਲਾਕ ਪ੍ਰਧਾਨ ਨਸ਼ਾ ਮੁਕਤੀ ਮੋਰਚਾ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖ਼ਾਤਮਾ ਕਰਨਾ ਹੈ ਅਤੇ ਹਰੇਕ ਪਿੰਡ ਅਤੇ ਹਰੇਕ ਗਲੀ ਨੂੰ ਨਸ਼ਾ ਮੁਕਤ ਕਰਨਾ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ | ਉਨ੍ਹਾਂ ਨੇ ਨੌਜਵਾਨਾਂ ਨੰੂ ਖੇਡਾਂ ਵੱਲ ਉਤਸ਼ਾਹਿਤ ਕਰਦਿਆਂ ਪ੍ਰੇਰਿਤ ਕੀਤਾ ਕਿ ਪੰਜਾਬ ਸਰਕਾਰ ਪਿੰਡਾਂ ਵਿਚ ਖੇਡ ਮੈਦਾਨ ਬਣਾ ਰਹੀ ਹੈ ਤਾਂ ਜੋ ਨੌਜਵਾਨਾਂ ਦੀ ਐਨਰਜੀ ਖੇਡਾਂ ਵੱਲ ਲੱਗ ਸਕੇ ਅਤੇ ਉਹ ਖੇਡਾਂ ਵਿਚ ਆਪਣਾ ਨਾਮ ਚਮਕਾਉਣ ਤੇ ਸੂਬੇ ਦਾ ਨਾਮ ਰੌਸ਼ਨ ਕਰਨ | ਉਨ੍ਹਾਂ ਕਿਹਾ ਕਿ ਖੇਡਾਂ ਨਾਲ ਜੁੜ ਕੇ ਨਸ਼ਿਆਂ ਜਿਹੀਆਂ ਮਾੜੀਆਂ ਅਲਾਮਤਾਂ ਤੋਂ ਬਚਿਆ ਜਾ ਸਕਦਾ ਹੈ ਤੇ ਸੂਬੇ ਦੀ ਜਵਾਨੀ ਨੂੰ ਸਿਹਤਮੰਦ ਰੱਖਿਆ ਜਾ ਸਕਦਾ ਹੈ | ਇਸ ਮੌਕੇ ਉਨ੍ਹਾਂ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਾਈ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿਚ ਅਹਿਮ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ | ਇਸ ਮੌਕੇ ਬਲਜਿੰਦਰ ਸਿੰਘ ਚੌਂਕੀ ਇੰਚਾਰਜ ਪੱਖੋ ਕੈਂਚੀਆਂ ਨੇ ਕਿਹਾ ਕਿ ਪੁਲਿਸ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰ ਕੇ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਤੌਰ 'ਤੇ ਖ਼ਾਤਮਾ ਕਰ ਰਹੀ ਹੈ, ਉੱਥੇ ਹੀ ਨਸ਼ਿਆਂ ਦੀ ਗਿ੍ਫ਼ਤ ਵਿਚ ਫਸੇ ਨੌਜਵਾਨਾ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਮੁੜ ਤੋਂ ਆਪਣੇ ਪੈਰਾਂ 'ਤੇ ਖੜੇ ਵੀ ਕਰ ਰਹੀ ਹੈ, ਤਾਂ ਜੋ ਉਹ ਸਮਾਜ ਵਿਚ ਬਿਹਤਰ ਜ਼ਿੰਦਗੀ ਬਤੀਤ ਕਰ ਸਕਣ | ਇਸ ਮੌਕੇ ਅਮਨਦੀਪ ਸਿੰਘ ਪੁਲਿਸ ਮੁਲਾਜ਼ਮ, ਸਰਪੰਚ ਮਲੂਕ ਸਿੰਘ ਚੀਮਾ, ਸੁਖਜਿੰਦਰ ਸਿੰਘ ਪੰਚ, ਗੁਰਮੇਲ ਸਿੰਘ ਪੰਚ, ਰਮਨਾ ਸਿੰਘ ਪੰਚ, ਜਸਵੀਰ ਸਿੰਘ ਮੋਨਾ ਪੰਚ, ਯੂਸਫ਼ ਖ਼ਾਨ ਪੰਚ, ਬਲਵੰਤ ਸਿੰਘ ਪੰਚ, ਮਿੰਟੂ ਸਿੰਘ ਪੰਚ, ਜਿੰਦਰ ਸਿੰਘ ਪੰਚ, ਗੁਰਪ੍ਰੀਤ ਸਿੰਘ ਪੰਚ, ਸੁਖਦੇਵ ਸਿੰਘ ਨਿੱਕਾ ਪੰਚ ਤੋਂ ਇਲਾਵਾ ਹੋਰ ਵੀ ਪਿੰਡ ਵਾਸੀ ਹਾਜ਼ਰ ਸਨ |