25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-09-2025

ਡਿਪਟੀ ਕਮਿਸ਼ਨਰ ਵਲੋਂ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਸਨਮਾਨ <br/>

ਅਜੀਤ ਡੈਸਕ 22-09-2025
ਬਰਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਿੰਡ ਸ਼ਹਿਣਾ, ਮੌੜ ਨਾਭਾ, ਉਗੋਕੇ, ਜੋਧਪੁਰ, ਭੋਤਨਾ ਦੀਆਂ ਪੰਚਾਇਤਾਂ ਅਤੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਕੀਤਾ | ਡਿਪਟੀ ਕਮਿਸ਼ਨਰ ਨੇ ਕਿਸਾਨ ਚਰਨਜੀਤ ਸਿੰਘ ਵਾਸੀ ਸ਼ਹਿਣਾ, ਮੇਜਰ ਸਿੰਘ ਵਾਸੀ ਸ਼ਹਿਣਾ, ਜਗਤਾਰ ਸਿੰਘ ਵਾਸੀ ਸ਼ਹਿਣਾ, ਪਰਮਜੀਤ ਸਿੰਘ ਵਾਸੀ ਮੌੜ ਨਾਭਾ, ਸੁਖਵੀਰ ਸਿੰਘ ਵਾਸੀ ਮੌੜ ਨਾਭਾ, ਅਤਰ ਸਿੰਘ ਵਾਸੀ ਮੌੜ ਨਾਭਾ, ਜਸਵਿੰਦਰ ਸਿੰਘ ਵਾਸੀ ਮੌੜ ਨਾਭਾ, ਹਰਮੰਡਲ ਸਿੰਘ ਵਾਸੀ ਜੋਧਪੁਰ, ਬਚਿੱਤਰ ਸਿੰਘ ਵਾਸੀ ਭੋਤਨਾ, ਸੁਖਜੀਤ ਸਿੰਘ ਵਾਸੀ ਉਗੋਕੇ, ਕੁਲਦੀਪ ਸਿੰਘ ਵਾਸੀ ਉਗੋਕੇ ਨੂੰ ਪਰਾਲੀ ਪ੍ਰਬੰਧਨ ਕਰਨ ਲਈ ਸਨਮਾਨਿਤ ਕੀਤਾ | ਉਨ੍ਹਾਂ ਜ਼ਿਲ੍ਹੇ ਦੇ ਹੋਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਕਿਸਾਨਾਂ ਨੂੰ ਵਾਤਾਵਰਣ-ਅਨੁਕੂਲ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਅਪਣਾਉਣ ਲਈ ਉਤਸ਼ਾਹਿਤ ਕਰਨ 'ਤੇ ਜ਼ੋਰ ਦਿੱਤਾ | ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਪ੍ਰਸ਼ਾਸਨ ਦੇ ਸਾਂਝੇ ਯਤਨਾਂ ਨਾਲ ਖੇਤਾਂ ਵਿਚ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕਦਾ ਹੈ | ਇਸ ਮੌਕੇ ਐਸ.ਪੀ. (ਐਚ.) ਰਾਜੇਸ਼ ਛਿੱਬਰ, ਮੁੱਖ ਖੇਤੀਬਾੜੀ ਅਫ਼ਸਰ ਹਰਬੰਸ ਸਿੰਘ ਸਿੱਧੂ, ਬੇਅੰਤ ਸਿੰਘ, ਡਾ: ਧਰਮਵੀਰ ਸਿੰਘ ਕੰਬੋਜ ਖੇਤੀਬਾੜੀ ਅਫ਼ਸਰ, ਸ੍ਰੀ ਬੇਅੰਤ ਸਿੰਘ ਇੰਜੀਨੀਅਰ ਗਰੇਡ-1, ਸੁਨੀਤਾ ਰਾਣੀ ਨੋਡਲ ਅਫ਼ਸਰ ਪਰਾਲੀ ਹਾਜ਼ਰ ਸਨ |

ਪਿਛਲੀ ਖ਼ਬਰ ਪ੍ਰੇਮ ਅੱਖਾਂ ਦਾ ਹਸਪਤਾਲ ਵਿਖੇ ਡਰਾਈਵਰਾਂ ਲਈ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ <br/> ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਚੀਮਾ ਵਿਖੇ ਜਾਗਰੂਕਤਾ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।