10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਪਲਾਸਟਿਕ ਮੁਕਤ ਬੈਗ ਵੰਡਣ ਮੁਹਿੰਮ ਦੀ ਡੀ. ਸੀ. ਬਰਨਾਲਾ ਨੇ ਕੀਤੀ ਸ਼ੁਰੂਆਤ

ਅਜੀਤ ਡੈਸਕ 23-09-2025

ਰੂੜੇਕੇ ਕਲਾਂ, 22 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਵਾਤਾਵਰਨ ਦੀ ਸੁਰੱਖਿਆ ਲਈ ਅਤੇ ਮੋਮੀ ਕਾਗ਼ਜ਼ ਤੋਂ ਬਣੇ ਲਿਫ਼ਾਫ਼ਿਆਂ ਦੀ ਵਰਤੋਂ ਬੰਦ ਕਰਵਾਉਣ ਲਈ ਸੇਂਟ ਬਚਨਪੁਰੀ ਇੰਟਰਨੈਸ਼ਨਲ ਸਕੂਲ ਪੱਖੋ ਕਲਾਂ ਵਲੋਂ ਸੰਸਥਾ ਦੇ ਚੇਅਰਮੈਨ ਰਵਿੰਦਰਜੀਤ ਸਿੰਘ ਬਿੰਦੀ, ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਦੀ ਅਗਵਾਈ ਵਿਚ ਪਲਾਸਟਿਕ ਮੁਕਤ ਬੈਗ ਤੇ ਝੋਲੇ ਬਣਾ ਕੇ ਇਲਾਕੇ ਵਿਚ ਮੁਫ਼ਤ ਵੰਡਣ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ | ਜ਼ਿਲ੍ਹੇ ਵਿਚ ਪਲਾਸਟਿਕ ਮੁਕਤ ਬੈਗ ਵੰਡਣ ਦੀ ਮੁਹਿੰਮ ਸ਼ੁਰੂ ਕਰਦਿਆਂ ਸ੍ਰੀ ਟੀ. ਬੈਨਿਥ ਡਿਪਟੀ ਕਮਿਸ਼ਨਰ ਬਰਨਾਲਾ ਨੇ ਸੰਸਥਾ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਨੂੰ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਹੀਂ ਕਰਨੀ ਚਾਹੀਦੀ | ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉੱਥੇ ਹੀ ਸੀਵਰੇਜ ਸਿਸਟਮ ਵੀ ਬੰਦ ਹੋ ਜਾਂਦੇ ਹਨ | ਸਾਡੇ ਵਲੋਂ ਮੋਮੀ ਕਾਗ਼ਜ਼ ਦੇ ਲਿਫ਼ਾਫ਼ਿਆਂ ਵਿਚ ਕੁੱਝ ਪਾ ਕੇ ਸੱੁਟਣ ਨਾਲ ਆਵਾਰਾ ਪਸ਼ੂ ਖਾ ਕੇ ਬਿਮਾਰ ਹੋ ਜਾਂਦੇ ਹਨ | ਮੋਮੀ ਕਾਗ਼ਜ਼ ਦੇ ਲਿਫ਼ਾਫ਼ਿਆਂ ਕਾਰਨ ਸਾਡੇ ਆਲੇ-ਦੁਆਲੇ ਗੰਦਗੀ ਫੈਲਦੀ ਹੈ | ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਆਪਣਾ ਘਰੇਲੂ ਵਰਤੋਂ ਲਈ ਲੋੜੀਂਦੇ ਸਮਾਨ ਦੀ ਖਰੀਦ ਕਰਨ ਸਮੇਂ ਪਲਾਸਟਿਕ ਮੁਕਤ ਬੈਗਾਂ ਤੇ ਝੋਲ਼ਿਆਂ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪਲਾਸਟਿਕ ਮੁਕਤ ਬੈਗਾਂ ਦੀ ਵਰਤੋਂ ਮੁਹਿੰਮ 'ਚ ਸਾਨੂੰ ਸਾਰਿਆਂ ਨੂੰ ਵੱਧ ਚੜ੍ਹ ਕੇ ਸਹਿਯੋਗ ਕਰਨਾ ਚਾਹੀਦਾ ਹੈ | ਸੰਸਥਾ ਦੇ ਡਾਇਰੈਕਟਰ ਸਾਗਰਜੀਤ ਸਿੰਘ ਖੀਪਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਡੀ ਸੰਸਥਾ ਵਲੋਂ 10 ਕੁਇੰਟਲ ਬੈਗ ਤੇ ਝੋਲੇ ਤਿਆਰ ਕਰਵਾ ਕੇ ਤਿੰਨ ਜ਼ਿਲਿ੍ਹਆਂ ਦੀਆਂ ਦੁਕਾਨਾਂ 'ਤੇ ਮੁਫ਼ਤ ਵੰਡ ਕੇ ਦੁਕਾਨਦਾਰਾਂ ਤੇ ਇਲਾਕਾ ਨਿਵਾਸੀਆਂ ਨੂੰ ਪਲਾਸਟਿਕ ਮੁਕਤ ਬੈਗ ਤੇ ਝੋਲੇ ਵਰਤਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ |

ਪਿਛਲੀ ਖ਼ਬਰ 113 ਗ੍ਰਾਮ ਨਸ਼ੀਲੇ ਪਾਊਡਰ ਅਤੇ ਗੋਲੀਆਂ ਸਮੇਤ ਦੋ ਕਾਬੂ ਅਗਲੀ ਖ਼ਬਰ ਮਹਾਰਾਜਾ ਅਗਰਸੈਨ ਜੈਅੰਤੀ ਅਤੇ ਨਵਰਾਤਰਿਆਂ ਦੇ ਸ਼ੁੱਭ ਮੌਕੇ 'ਤੇ ਧਵਜਾ ਯਾਤਰਾ ਕੱਢੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।