10-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

113 ਗ੍ਰਾਮ ਨਸ਼ੀਲੇ ਪਾਊਡਰ ਅਤੇ ਗੋਲੀਆਂ ਸਮੇਤ ਦੋ ਕਾਬੂ

ਅਜੀਤ ਡੈਸਕ 23-09-2025

ਭਦੌੜ, 22 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਯੱੁਧ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਭਦੌੜ ਪੁਲਿਸ ਨੇ ਦੋ ਵਿਅਕਤੀਆਂ ਨੂੰ ਚਿੱਟੇ ਅਤੇ ਗੋਲੀਆਂ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਏ.ਐਸ.ਆਈ. ਬਲਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਜ਼ਿਲ੍ਹਾ ਪੁਲਿਸ ਮੁਖੀ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਅਤੇ ਥਾਣਾ ਮੁਖੀ ਗੁਰਬਿੰਦਰ ਸਿੰਘ ਦੀ ਅਗਵਾਈ ਹੇਠ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਦੋ ਵਿਅਕਤੀਆਂ ਨੂੰ ਨਸ਼ੇ ਸਮੇਤ ਕਾਬੂ ਕੀਤਾ ਗਿਆ ਹੈ | ਏ.ਐਸ.ਆਈ. ਬਲਜੀਤ ਸਿੰਘ ਦੱਸਿਆ ਕਿ ਪਿੰਡ ਨੈਣੇਵਾਲ ਤੋਂ ਬੀੜ ਰੋਡ 'ਤੇ ਸਮੇਤ ਪੁਲਿਸ ਪਾਰਟੀ ਜਾ ਰਹੇ ਸਨ ਰਸਤੇ ਵਿਚ ਦੋ ਵਿਅਕਤੀ ਇਕ ਦਰੱਖਤ ਥੱਲੇ ਬੈਠ ਕੁੱਝ ਫਰੋਲਾ ਫਰਾਲੀ ਕਰ ਰਹੇ ਸਨ ਤਾਂ ਪੁਲਿਸ ਨੂੰ ਦੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ ਤਾਂ ਪੁਲਿਸ ਨੇ ਉਨ੍ਹਾਂ ਦੋਵਾਂ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ ਵਿਚੋਂ 113 ਗ੍ਰਾਮ ਨਸ਼ੀਲਾ ਪਾਊਡਰ ਅਤੇ 46 ਨਸ਼ੀਲੀਆਂ ਖੱੁਲ੍ਹੀਆਂ ਗੋਲੀਆਂ ਬਰਾਮਦ ਕੀਤੀਆਂ | ਏ.ਐਸ.ਆਈ. ਬਲਜੀਤ ਸਿੰਘ ਨੇ ਦੱਸਿਆ ਕਿ ਦੋਵਾਂ ਵਿਅਕਤੀਆਂ ਦੀ ਪਹਿਚਾਣ ਕੁਲਦੀਪ ਸਿੰਘ ਉਰਫ ਮਾਲੀ ਪੁੱਤਰ ਸੁਖਦੇਵ ਸਿੰਘ ਵਾਸੀ ਮੁਹੱਲਾ ਸਾਧਾਂ ਦਾ ਅਤੇ ਜਗਸੀਰ ਸਿੰਘ ਉਰਫ ਜੱਗਾ ਪੁੱਤਰ ਭਗਵਾਨ ਸਿੰਘ ਵਾਸੀ ਕੋਠੇ ਭਾਨ ਸਿੰਘ ਵਜੋਂ ਹੋਈ | ਇਨ੍ਹਾਂ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਮੁਕੱਦਮਾ ਨੰ: 83 ਦਰਜ ਕੀਤਾ ਗਿਆ ਹੈ | ਇਸ ਮੌਕੇ ਹੌਲਦਾਰ ਰਾਜਵਿੰਦਰ ਸਿੰਘ, ਮੁੱਖ ਮੁਨਸ਼ੀ ਹਰਦੀਪ ਸਿੰਘ ਵੀ ਹਾਜ਼ਰ ਸਨ |

ਪਿਛਲੀ ਖ਼ਬਰ ਪਿੰਡ ਕਲਾਲਾ 'ਚ ਨਾਜਾਇਜ਼ ਉਸਾਰੀ ਰੁਕਵਾਉਣ ਲਈ ਪਾਣੀ ਵਾਲੀ ਟੈਂਕੀ 'ਤੇ ਚੜ੍ਹੀ ਅÏਰਤ ਅਗਲੀ ਖ਼ਬਰ ਪਲਾਸਟਿਕ ਮੁਕਤ ਬੈਗ ਵੰਡਣ ਮੁਹਿੰਮ ਦੀ ਡੀ. ਸੀ. ਬਰਨਾਲਾ ਨੇ ਕੀਤੀ ਸ਼ੁਰੂਆਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।