09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਕੈਨੇਡਾ ਲਿਜਾਣ ਦਾ ਝਾਂਸਾ ਦੇ ਕੇ ਲੜਕੀ ਨਾਲ ਜਬਰ ਜਨਾਹ ਕਰਨ ਦੇ ਦੋਸ਼ਾਂ 'ਚ ਲੜਕੇ ਅਤੇ ਉਸ ਦੀ ਭੈਣ ਖ਼ਿਲਾਫ਼ ਮਾਮਲਾ ਦਰਜ

ਅਜੀਤ ਡੈਸਕ 23-09-2025
ਰੂੜੇਕੇ ਕਲਾਂ, 22 ਸਤੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਪਿੰਡ ਰੂੜੇਕੇ ਕਲਾਂ ਦੀ ਲੜਕੀ ਨੂੰ ਵਿਆਹ ਕਰਵਾ ਕੇ ਕੈਨੇਡਾ ਲੈ ਜਾਣ ਦਾ ਝਾਂਸਾ ਦੇ ਕੇ ਜਬਰ ਜਨਾਹ ਕਰਨ ਦੇ ਦੋਸ਼ਾਂ ਤਹਿਤ ਲੜਕੇ ਅਤੇ ਉਸ ਦੀ ਭੈਣ ਖ਼ਿਲਾਫ਼ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਮਾਮਲਾ ਦਰਜ ਹੋਇਆ ਹੈ | ਦਰਜ ਮਾਮਲੇ ਅਨੁਸਾਰ ਪੀੜਤ ਲੜਕੀ ਨੇ ਪੁਲਿਸ ਨੂੰ ਲਿਖਾਏ ਬਿਆਨ ਰਾਹੀਂ ਦੱਸਿਆ ਹੈ ਕਿ ਰਣਜੀਤ ਪੁੱਤਰ ਸੁਰਜੀਤ ਸਿੰਘ ਵਾਸੀ ਜਲਾਲ 2 ਮਾਰਚ 2024 ਨੂੰ ਉਸ ਨਾਲ ਸ਼ਗਨ ਕਰ ਕੇ ਵਿਆਹ ਕਰਵਾ ਕੇ ਕੈਨੇਡਾ ਲੈ ਕੇ ਜਾਣ ਦਾ ਝਾਂਸਾ ਦੇ ਕੇ ਉਸ ਨੂੰ ਆਪਣੇ ਪਿੰਡ ਜਲਾਲ ਲਿਜਾ ਕੇ ਅਤੇ ਉਸ ਦੇ ਪੇਕੇ ਪਿੰਡ ਰੂੜੇਕੇ ਕਲਾਂ ਆ ਕੇ ਉਸ ਦੇ ਘਰਦਿਆਂ ਦੀ ਗੈਰ ਹਾਜ਼ਰੀ ਵਿਚ ਉਸ ਨਾਲ ਸਰੀਰਕ ਸਬੰਧ ਬਣਾਉਂਦਾ ਰਿਹਾ | ਜਿਸ ਤੋਂ ਬਾਅਦ ਉਸ ਨਾਲ ਵਿਆਹ ਕਰਵਾਉਣ ਤੋਂ ਮੁੱਕਰ ਗਿਆ ਅਤੇ ਉਸ ਨਾਲ ਝਗੜਾ ਕਰ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਕੈਨੇਡਾ ਚਲਾ ਗਿਆ | ਜਿਸ ਵਿਚ ਕਿ ਰਣਜੀਤ ਸਿੰਘ ਦੀ ਭੈਣ ਅਮਰਜੀਤ ਕੌਰ ਦੀ ਵੀ ਸ਼ਮੂਲੀਅਤ ਹੈ | ਪੁਲਿਸ ਨੇ ਪੀੜਤ ਲੜਕੀ ਦੇ ਬਿਆਨ ਅਨੁਸਾਰ ਰਣਜੀਤ ਪੁੱਤਰ ਸੁਰਜੀਤ ਸਿੰਘ ਵਾਸੀ ਜਲਾਲ ਅਤੇ ਉਸ ਦੀ ਭੈਣ ਅਮਰਜੀਤ ਕੌਰ ਪਤਨੀ ਨਰਿੰਦਰ ਸਿੰਘ ਵਾਸੀ ਜਸਪਾਲ ਭੱਟੀ ਖੋਟਾ ਖ਼ਿਲਾਫ਼ ਮਾਮਲਾ ਦਰਜ ਕਰ ਕੇ ਮਾਮਲੇ ਦੀ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ | ਸਬ-ਇੰਸਪੈਕਟਰ ਮਨਜੀਤ ਸਿੰਘ ਨੇ ਦੱਸਿਆ ਕਿ ਮਾਮਲੇ ਦੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਐਸ.ਐਚ.ਓ. ਧਨੌਲਾ ਨੇ ਨਸ਼ਿਆਂ ਖ਼ਿਲਾਫ਼ ਵਿੱਢੀ ਸਖ਼ਤ ਮੁਹਿੰਮ ਅਗਲੀ ਖ਼ਬਰ ਪ੍ਰਾਚੀਨ ਸ਼ਨੀ ਮੰਦਰ 'ਚੋਂ ਲੈਪਟਾਪ, ਐਲ. ਸੀ. ਡੀ. ਤੇ ਨਗਦੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।