09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਟੰਡਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ 'ਚ ਤਗਮੇ ਜਿੱਤੇ

ਅਜੀਤ ਡੈਸਕ 23-09-2025
ਬਰਨਾਲਾ, 22 ਸਤੰਬਰ (ਅਸ਼ੋਕ ਭਾਰਤੀ)-ਟੰਡਨ ਇੰਟਰਨੈਸ਼ਨਲ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਕਰਾਟੇ ਮੁਕਾਬਲਿਆਂ 'ਚ 4 ਸੋਨ ਅਤੇ ਇਕ ਚਾਂਦੀ ਦਾ ਤਗਮਾ ਜਿੱਤਿਆ ਹੈ | ਇਹ ਜਾਣਕਾਰੀ ਪਿ੍ੰਸੀਪਲ ਮੈਡਮ ਸ਼ਾਲਿਨੀ ਕੌਸ਼ਲ ਨੇ ਦਿੱਤੀ ਤੇ ਦੱਸਿਆ ਕਿ ਵਿਦਿਆਰਥਣ ਗੁਰਨੂਰਪ੍ਰੀਤ ਕੌਰ ਨੇ ਸੋਨ, ਜਸਲੀਨ ਕੌਰ ਨੇ ਸੋਨ, ਟਵੀਸ਼ਾ ਨੇ ਸੋਨ, ਹੰਸਿਕਾ ਨੇ ਸੋਨ ਅਤੇ ਅਮਨਜੋਤ ਕੌਰ ਨੇ ਚਾਂਦੀ ਦਾ ਤਗਮਾ ਜਿੱਤਿਆ | ਜਿਸ ਸਦਕਾ ਵਿਦਿਆਰਥਣ ਗੁਰਨੂਰਪ੍ਰੀਤ ਕੌਰ, ਜਸਲੀਨ ਕੌਰ, ਟਵੀਸ਼ਾ ਅਤੇ ਹੰਸੀਕਾ ਨੂੰ ਰਾਜ ਪੱਧਰੀ ਮੁਕਾਬਲਿਆਂ ਲਈ ਚੁਣਿਆ ਗਿਆ | ਇਸ ਸ਼ਾਨਦਾਰ ਪ੍ਰਾਪਤੀ 'ਤੇ ਸੰਸਥਾ ਦੇ ਐਮ.ਡੀ. ਸ੍ਰੀ ਸ਼ਿਵ ਸਿੰਗਲਾ, ਪਿ੍ੰਸੀਪਲ ਮੈਡਮ ਸ਼ਾਲਿਨੀ ਕੌਸ਼ਲ ਨੇ ਹੋਣਹਾਰ ਵਿਦਿਆਰਥੀਆਂ ਤੇ ਉਨ੍ਹਾਂ ਦੇ ਕੋਚ ਜਗਸੀਰ ਵਰਮਾ ਨੂੰ ਵਧਾਈ ਦਿੱਤੀ |
ਪਿਛਲੀ ਖ਼ਬਰ ਅਗਰਵਾਲ ਸਭਾ ਨੇ ਮਹਾਰਾਜਾ ਅਗਰਸੈਨ ਦੀ 5149 ਵੀਂ ਜੈਅੰਤੀ ਮਨਾਈ ਅਗਲੀ ਖ਼ਬਰ ਪਿੰਡ ਗੁਰਮ ਵਿਖੇ ਦੋ ਸਕੀਆਂ ਭੈਣਾਂ ਦੇ ਗੁਰਦੇ ਖ਼ਰਾਬ, ਗ਼ਰੀਬ ਪਰਿਵਾਰ ਮਹਿੰਗਾ ਇਲਾਜ ਕਰਵਾਉਣ ਤੋਂ ਅਸਮਰਥ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।