09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਜੇਕਰ ਸਰਕਾਰ ਨੇ ਭਾਰੀ ਬਾਰਿਸ਼ਾਂ ਨਾਲ ਹੋਏ ਨੁਕਸਾਨ ਦਾ ਮੁਆਵਜ਼ਾ ਨਾ ਦਿੱਤਾ ਤਾਂ ਮੁੱਖ ਮੰਤਰੀ ਦੀ ਕੋਠੀ ਦਾ ਕੀਤਾ ਜਾਵੇਗਾ ਘਿਰਾਓ-ਮਜ਼ਦੂਰ ਆਗੂ

ਅਜੀਤ ਡੈਸਕ 23-09-2025
ਮਹਿਲ ਕਲਾਂ, 22 ਸਤੰਬਰ (ਅਵਤਾਰ ਸਿੰਘ ਅਣਖੀ)-ਭਾਈ ਲਾਲੋ ਪੰਜਾਬੀ ਮੰਚ, ਲਾਲ ਝੰਡਾ ਮਨਰੇਗਾ ਵਰਕਰ ਯੂਨੀਅਨ, ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਵਲੋਂ 'ਯੁੱਧ ਗ਼ਰੀਬੀ ਵਿਰੱੁਧ' ਤਹਿਤ ਅੱਜ ਪਿੰਡ ਗੰਗੋਹਰ, ਠੁੱਲੀਵਾਲ ਅਤੇ ਸਹਿਜੜਾ 'ਚ ਮੀਟਿੰਗਾਂ ਕਰਵਾ ਕੇ ਕਿਰਤੀ ਲੋਕਾਂ ਨੂੰ ਆਪਣੇ ਹੱਕਾਂ ਪ੍ਰਤੀ ਲਾਮਬੰਦ ਕੀਤਾ ਗਿਆ | ਇਸ ਮੌਕੇ ਆਗੂ ਹਰਜੀਤ ਸਿੰਘ ਖ਼ਿਆਲੀ ਨੇ ਕਿਹਾ ਕਿ ਅੱਜ ਮਜ਼ਦੂਰ ਜਮਾਤ ਅਤੇ ਕਿਸਾਨ ਬੇਹੱਦ ਚੁਣੌਤੀ ਪੂਰਨ ਹਾਲਤਾਂ ਵਿਚੋਂ ਲੰਘ ਰਹੀ ਹੈ | ਸਰਮਾਏਦਾਰ ਜਮਾਤ ਹੱਥੋਂ ਮਜ਼ਦੂਰਾਂ ਦੇ ਕਿਰਤ ਹੱਕਾਂ ਦਾ ਵੱਡੇ ਪੱਧਰ ਉੱਤੇ ਘਾਣ ਹੋ ਰਿਹਾ ਹੈ | ਨਿਗੂਣੀਆਂ ਤਨਖ਼ਾਹਾਂ ਉੱਤੇ ਮਜ਼ਦੂਰ ਹੱਡ-ਭੰਨਵੀਂ ਮਿਹਨਤ ਕਰਨ ਉੱਤੇ ਮਜਬੂਰ ਹਨ | ਲੱਕ ਤੋੜਵੀਂ ਮਹਿੰਗਾਈ, ਬੇਰੁਜ਼ਗਾਰੀ, ਭਿ੍ਸ਼ਟਾਚਾਰ ਦੀ ਭਰਮਾਰ ਲਗਾਤਾਰ ਵਧਦੀ ਜਾ ਰਹੀ ਹੈ | ਬਹੁਗਿਣਤੀ ਕਿਰਤੀ ਆਬਾਦੀ ਆਪਣੀਆਂ ਜ਼ਰੂਰੀ ਲੋੜਾਂ ਵੀ ਪੂਰੀਆਂ ਨਹੀਂ ਕਰ ਸਕਦੀ | ਨਿੱਜੀਕਰਨ-ਉਦਾਰੀਕਰਨ ਦੀਆਂ ਨੀਤੀਆਂ ਨੇ ਜਿੱਥੇ ਵੱਡੇ ਪੂੰਜੀਪਤੀ ਘਰਾਨਿਆਂ ਨੂੰ ਮਾਲਾਮਾਲ ਕੀਤਾ ਹੈ, ਉੱਥੇ ਮਜ਼ਦੂਰ ਜਮਾਤ ਦਾ ਕਚੂਮਰ ਕੱਢ ਕੇ ਰੱਖ ਦਿੱਤਾ ਹੈ | ਇਨ੍ਹਾਂ ਹਾਲਤਾਂ 'ਚ ਮਜ਼ਦੂਰ ਜਮਾਤ ਦੀ ਵਿਸ਼ਾਲ ਲਾਮਬੰਦੀ ਦੀ ਮੁੱਖ ਲੋੜ ਹੈ | ਭਾਈ ਲਾਲੋ ਪੰਜਾਬੀ ਮੰਚ, ਲਾਲ ਝੰਡਾ ਮਨਰੇਗਾ ਵਰਕਰ ਯੂਨੀਅਨ, ਦਲਿਤ ਅਤੇ ਮਜ਼ਦੂਰ ਮੁਕਤੀ ਮੋਰਚਾ ਸ਼ੁਰੂ ਤੋਂ ਹੀ ਮਜ਼ਦੂਰਾਂ-ਕਿਰਤੀਆਂ ਨੂੰ ਸਿੱਖਿਅਤ ਅਤੇ ਲਾਮਬੰਦ ਕਰਨ ਲਈ ਲਗਾਤਾਰ ਯਤਨਸ਼ੀਲ ਹੈ | ਮਜ਼ਦੂਰਾਂ ਵਿਚ ਮੌਜੂਦ ਫ਼ਿਰਕੂ, ਜਾਤ-ਵਾਦੀ, ਖੇਤਰ ਵਾਦੀ, ਅÏਰਤ-ਵਿਰੋਧੀ ਆਦਿ ਫੁੱਟ-ਪਾਊ ਵਿਚਾਰਾਂ ਤੋਂ ਮਜ਼ਦੂਰ ਜਮਾਤ ਨੂੰ ਮੁਕਤ ਕਰਨ ਲਈ ਸਮੁੱਚੀ ਜਥੇਬੰਦੀ ਨੂੰ ਵੱਡਾ ਹੰਭਲਾ ਮਾਰਨ ਦੀ ਲੋੜ ਹੈ | ਆਗੂ ਪਰਮਜੀਤ ਕੌਰ ਗੁੰਮਟੀ ਨੇ ਮੰਗ ਕੀਤੀ ਕਿ ਪੰਜਾਬ, ਹਿਮਾਚਲ ਤੇ ਹੋਰ ਰਾਜਾਂ ਵਿਚ ਆਏ ਹੜ੍ਹਾਂ ਅਤੇ ਤੇਜ਼ ਬਰਸਾਤਾਂ ਤੋਂ ਪੀੜਤ ਲੋਕਾਂ ਨੂੰ ਮੁਆਵਜ਼ਾ ਦੇਣ ਤੇ ਹੜ੍ਹਾਂ ਦੀ ਰੋਕਥਾਮ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ | ਮਨਰੇਗਾ ਦੇ ਰੁਕੇ ਹੋਏ ਕੰਮ ਜਲਦੀ ਚਾਲੂ ਕੀਤੇ ਜਾਣ | ਆਗੂਆਂ ਨੇ ਕਿਹਾ ਕਿ ਸ਼ਹੀਦ ਭਗਤ ਦੇ ਜਨਮ ਦਿਨ ਨੂੰ ਸਮਰਪਿਤ ਪਿੰਡ ਪਿੰਡ ਲੋਕਾਂ ਨੂੰ ਜਾਗਰੂਕ ਕਰ ਕੇ ਜਥੇਬੰਦ ਕੀਤਾ ਜਾਵੇਗਾ | ਆਗੂਆਂ ਨੇ ਸਪਸ਼ਟ ਕਿਹਾ ਕਿ ਜੇਕਰ ਇਸ ਮਹੀਨੇ ਵਿਚ ਭਾਰੀ ਮੀਂਹ ਨਾਲ ਮਜ਼ਦੂਰਾਂ ਢਹਿ ਢੇਰੀ ਹੋਏ ਘਰਾਂ ਅਤੇ ਕਿਸਾਨਾਂ ਦੀਆਂ ਬਰਬਾਦ ਹੋ ਗਈਆਂ ਫ਼ਸਲਾਂ ਦਾ ਯੋਗ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਅਗਲੇ ਦਿਨਾਂ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਸੰਗਰੂਰ ਦਾ ਘਿਰਾਓ ਕੀਤਾ ਕੀਤਾ ਜਾਵੇਗਾ | ਉਨ੍ਹਾਂ ਸਮੂਹ ਲੋਕਾਂ ਨੂੰ ਆਪਣੀ ਜਥੇਬੰਦਕ ਸ਼ਕਤੀ ਨੂੰ ਤਕੜਾ ਕਰਨ ਦੀ ਅਪੀਲ ਕੀਤੀ | ਇਸ ਮੌਕੇ ਗੁਰਦੀਪ ਸਿੰਘ ਮਹਿਲ ਕਲਾਂ, ਪਾਲ ਕੌਰ, ਕਿਰਨ ਕੌਰ, ਅਮਨਦੀਪ ਕੌਰ, ਕੇਵਲ ਸਿੰਘ, ਜਰਨੈਲ ਸਿੰਘ, ਗੋਗਾ ਸਿੰਘ, ਮੇਲਾ ਸਿੰਘ, ਹਰਜਿੰਦਰ ਕੌਰ, ਗੁਰਪ੍ਰੀਤ ਕੌਰ, ਮਨਦੀਪ ਕੌਰ, ਮੇਜਰ ਸਿੰਘ, ਗੁਰਪ੍ਰੀਤ ਕੌਰ, ਕਿਰਨ ਕੌਰ ਆਦਿ ਦੀ ਅਗਵਾਈ ਹੇਠ ਕਿਰਤੀ ਲੋਕਾਂ ਨੇ ਆਪਣੇ ਹੱਕਾਂ ਦੀ ਪ੍ਰਾਪਤੀ ਲਈ ਨਾਅਰੇਬਾਜ਼ੀ ਕੀਤੀ |
ਪਿਛਲੀ ਖ਼ਬਰ ਪੰਜਾਬੀਆਂ ਨੇ ਹੜ੍ਹ ਪੀੜਤਾਂ ਨਾਲ ਅਪਣੱਤ ਦੇ ਰਿਸ਼ਤੇ ਗੰਢ ਕੇ ਦੁਨੀਆਂ ਦਾ ਧਿਆਨ ਖਿੱਚਿਆ-ਭੋਲਾ ਸਿੰਘ ਵਿਰਕ <br/> ਅਗਲੀ ਖ਼ਬਰ ਅਗਰਵਾਲ ਸਭਾ ਨੇ ਮਹਾਰਾਜਾ ਅਗਰਸੈਨ ਦੀ 5149 ਵੀਂ ਜੈਅੰਤੀ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।