08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਪ੍ਰਧਾਨ ਮੰਤਰੀ ਮੋਦੀ ਨੇ ਜੀ.ਐਸ.ਟੀ. ਵਿਚ ਕਟੌਤੀ ਕਰ ਕੇ ਦੇਸ਼ ਵਾਸੀਆਂ ਨੂੰ ਮਹਿੰਗਾਈ ਤੋਂ ਦਿੱਤੀ ਵੱਡੀ ਰਾਹਤ-ਕੈਪਟਨ ਸਿੱਧੂ

ਅਜੀਤ ਡੈਸਕ 23-09-2025
ਬਰਨਾਲਾ, 22 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਵਲੋਂ ਜੀ.ਐਸ.ਟੀ. ਵਿਚ ਵੱਡੇ ਪੱਧਰ 'ਤੇ ਕਟੌਤੀ ਕਰ ਕੇ ਦੇਸ਼ ਵਾਸੀਆਂ ਨੂੰ ਮਹਿੰਗਾਈ ਤੋਂ ਬਹੁਤ ਰਾਹਤ ਪ੍ਰਦਾਨ ਕੀਤੀ ਹੈ | ਇਸ ਸਬੰਧੀ ਗੱਲਬਾਤ ਕਰਦਿਆਂ ਭਾਜਪਾ ਦੇ ਸੀਨੀਅਰ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਅਜਿਹਾ ਵੱਡਾ ਫ਼ੈਸਲਾ ਲੈਣ ਉਪਰੰਤ 99 ਫ਼ੀਸਦੀ ਰੋਜ਼ਾਨਾ ਵਰਤੋਂ ਵਾਲਾ ਸਮਾਨ ਸਸਤਾ ਹੋ ਜਾਵੇਗਾ | ਜਿਸ ਨਾਲ ਮਾਧਿਅਮ ਅਤੇ ਗ਼ਰੀਬ ਵਰਗ ਨੂੰ ਬਹੁਤ ਫ਼ਾਇਦਾ ਮਿਲੇਗਾ | ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਮੋਦੀ ਦਾ ਸਮੂਹ ਸਾਬਕਾ ਸੈਨਿਕ ਵਿੰਗ ਵਲੋਂ ਨਵਰਾਤਰਿਆਂ ਦੇ ਸ਼ੁੱਭ ਮੌਕੇ 'ਤੇ ਲੋਕਾਂ ਨੂੰ ਤੋਹਫ਼ਾ ਦੇਣ ਲਈ ਧੰਨਵਾਦ ਕੀਤਾ | ਇਸ ਮੌਕੇ ਸੂਬੇਦਾਰ ਸੌਦਾਗਰ ਸਿੰਘ, ਸੂਬੇਦਾਰ ਗੁਰਜੰਟ ਸਿੰਘ, ਸੂਬੇਦਾਰ ਸਵਰਨਜੀਤ ਸਿੰਘ ਭੰਗੂ, ਵਾਰੰਟ ਅਫ਼ਸਰ ਸ਼ਮਸ਼ੇਰ ਸਿੰਘ ਸੇਖੋਂ, ਸੂਬੇਦਾਰ ਗੁਰਸੇਵਕ ਸਿੰਘ, ਹੌਲਦਾਰ ਬਲਦੇਵ ਸਿੰਘ ਹਮੀਦੀ, ਹੌਲਦਾਰ ਰੂਪ ਸਿੰਘ ਮਹਿਤਾ, ਹੌਲਦਾਰ ਜਗਤਾਰ ਸਿੰਘ, ਹੌਲਦਾਰ ਜਸਵੀਰ ਸਿੰਘ, ਹੌਲਦਾਰ ਬਸੰਤ ਸਿੰਘ ਉੱਗੋਕੇ, ਵਾਰੰਟ ਅਫ਼ਸਰ ਬਲਵਿੰਦਰ ਸਿੰਘ ਢੀਂਡਸਾ, ਵਾਰੰਟ ਅਫ਼ਸਰ ਅਵਤਾਰ ਸਿੰਘ ਸਿੱਧੂ, ਸੂਬੇਦਾਰ ਧੰਨਾ ਸਿੰਘ, ਸੂਬੇਦਾਰ ਜਗਸੀਰ ਸਿੰਘ, ਗੁਰਦੇਵ ਸਿੰਘ ਮੱਕੜ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ -ਮਾਮਲਾ ਪਿੰਡ ਖੁੱਡੀ ਕਲਾਂ ਵਿਚ ਸੜਕ ਬਣਾਉਣ ਨੂੰ ਲੈ ਕੇ ਹੋਏ ਟਕਰਾਅ ਦਾ- ਹਿਰਾਸਤ ਵਿਚ ਲਏ ਸਰਪੰਚ ਤੇ ਹੋਰਨਾਂ ਨੂੰ ਛੁਡ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।