08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਮੀਰੀ ਪੀਰੀ ਖਾਲਸਾ ਕਾਲਜ ਭਦੌੜ ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ

ਅਜੀਤ ਡੈਸਕ 23-09-2025
ਭਦੌੜ, 22 ਸਤੰਬਰ (ਵਿਨੋਦ ਕਲਸੀ, ਰਜਿੰਦਰ ਬੱਤਾ)-ਮੀਰੀ ਪੀਰੀ ਖਾਲਸਾ ਕਾਲਜ ਭਦੌੜ ਦਾ ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਆਇਆ ਹੈ | ਪਿੰ੍ਰਸੀਪਲ ਮਲਵਿੰਦਰ ਸਿੰਘ ਨੇ ਜਾਣਕਾਰੀ ਦਿੰਦੀਆਂ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਨਤੀਜੇ ਅਨੁਸਾਰ ਬੀ. ਏ. ਭਾਗ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਆਇਆ | ਇਸ ਸਬੰਧੀ ਕਲਾਸ ਇੰਚਾਰਜ ਪ੍ਰੋ: ਹਰਦੀਪ ਕੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਇਨ੍ਹਾਂ ਨਤੀਜਿਆਂ ਵਿਚ ਸ਼ਰਨਜੀਤ ਕੌਰ ਨੇ 88 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ | ਵਿਦਿਆਰਥਣ ਗੁਰਵੀਰ ਕੌਰ ਨੇ 86.3 ਫ਼ੀਸਦੀ ਅੰਕ ਲੈ ਕੇ ਦੂਸਰਾ ਸਥਾਨ ਅਤੇ ਨੀਨਾ ਕੌਰ ਨੇ 86 ਫ਼ੀਸਦੀ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕਰ ਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ | ਕਾਲਜ ਦੇ ਪਿ੍ੰਸੀਪਲ ਮਲਵਿੰਦਰ ਸਿੰਘ ਨੇ ਕਿਹਾ ਕਿ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਇਸ ਦਾ ਸਿਹਰਾ ਵਿਦਿਆਰਥੀਆਂ ਦੀ ਪੜ੍ਹਾਈ ਵਿਚ ਲਗਨ ਅਤੇ ਮਿਹਨਤੀ ਸਟਾਫ਼ ਨੂੰ ਜਾਂਦਾ ਹੈ | ਇਸ ਮੌਕੇ ਪ੍ਰੋ: ਹਰਦੀਪ ਕੌਰ, ਪ੍ਰੋ: ਹਰਦੀਪ ਸਿੰਘ, ਇਕਬਾਲ ਸਿੰਘ ਭੋਤਨਾ ਅਤੇ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜਰ ਸਨ |
ਪਿਛਲੀ ਖ਼ਬਰ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨਗੀ ਨੂੰ ਲੈ ਕੇ ਅਖਾੜਾ ਭਖਿਆ, ਰਾਜ ਬਖ਼ਸ਼ ਕੰਬੋਜ ਨੇ ਦਾਅਵੇਦਾਰੀ ਕੀਤੀ ਪੇਸ਼ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਨੇ ਜੀ.ਐਸ.ਟੀ. ਵਿਚ ਕਟੌਤੀ ਕਰ ਕੇ ਦੇਸ਼ ਵਾਸੀਆਂ ਨੂੰ ਮਹਿੰਗਾਈ ਤੋਂ ਦਿੱਤੀ ਵੱਡੀ ਰਾਹਤ-ਕੈਪਟਨ ਸਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।