ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ)- ਵਾਈ.ਐਸ. ਪਬਲਿਕ ਸਕੂਲ ਹੰਡਿਆਇਆ ਵਿਖੇ ਦੀਵਾਲੀ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ ਜਿਸ ਵਿਚ ਨਰਸਰੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਵਿਦਿਆਰਥੀਆਂ ਵਲੋਂ ਸਕੂਲ ਦੇ ਕਲਾਸਰੂਮਾਂ ਤੇ ਚੌਗਿਰਦੇ ਨੂੰ ਸੁੰਦਰ ਢੰਗ ਨਾਲ ਸਜਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ | ਜੇਤੂ ਵਿਦਿਆਰਥੀਆਂ ਨੂੰ ਪਿ੍ੰਸੀਪਲ ਸ੍ਰੀ ਮੋਹਿਤ ਜਿੰਦਲ ਨੇ ਸਨਮਾਨਿਤ ਕੀਤਾ | ਇਸ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |