22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਮਨਜੀਤ ਕੌਰ ਨੂੰ ਇਨਸਾਫ਼ ਦਿਵਾਇਆ

ਅਜੀਤ ਡੈਸਕ 17-10-2025
ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ)-ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵਲੋਂ ਰੈਸਟ ਹਾਊਸ ਬਰਨਾਲਾ ਵਿਖੇ ਪ੍ਰੈਸ ਕਾਨਫ਼ਰੰਸ ਕੀਤੀ ਗਈ | ਇਸ ਮੌਕੇ ਬੀਬੀ ਮਨਜੀਤ ਕੌਰ ਉਨ੍ਹਾਂ ਦੇ ਭਤੀਜੇ ਗੁਰਮੀਤ ਸਿੰਘ ਅਤੇ ਭਤੀਜੀ ਵੀਰਪਾਲ ਕੌਰ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਜ਼ਿਲ੍ਹਾ ਪ੍ਰਧਾਨ ਪੁਰਸ਼ੋਤਮ ਮਹਿਰਾਜ, ਮੀਤ ਪ੍ਰਧਾਨ ਗੋਰਾ ਸਿੰਘ ਡਿੱਖ, ਸੀਨੀਅਰ ਮੀਤ ਪ੍ਰਧਾਨ ਦਰਸ਼ਨ ਸਿੰਘ ਢਿੱਲੋਂ, ਜ਼ਿਲ੍ਹਾ ਖ਼ਜ਼ਾਨਚੀ ਕਰਮਜੀਤ ਸਿੰਘ ਭਗਤਾ, ਹਰਜਿੰਦਰਪਾਲ ਸ਼ਰਮਾ ਫੂਲ ਅਤੇ ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਢਪਾਲੀ, ਮਾਨਸਾ ਜ਼ਿਲ੍ਹੇ ਦੇ ਆਗੂ ਮਨਪ੍ਰੀਤ ਸਿੰਘ ਮੀਰਪੁਰ, ਜਸਪ੍ਰੀਤ ਸਿੰਘ ਬਾਜੇਵਾਲਾ ਨੇ ਕਿਹਾ ਕਿ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨੇ ਪਿਛਲੇ ਢਾਈ ਦਹਾਕਿਆਂ ਤੋਂ ਚੱਲ ਰਹੇ ਝਗੜੇ ਨੂੰ ਖ਼ਤਮ ਕਰ ਕੇ ਦੋਹਾਂ ਧਿਰਾਂ ਵਿਚ ਸਮਝੌਤਾ ਕਰਵਾ ਦਿੱਤਾ ਹੈ | ਉਨ੍ਹਾਂ ਕਿਹਾ ਕਿ ਮਨਜੀਤ ਕੌਰ ਪਤਨੀ ਦਲਵਾਰਾ ਸਿੰਘ ਵਾਸੀ ਗੁਰੂ ਤੇਗ਼ ਬਹਾਦਰ ਨਗਰ ਵਿਖੇ ਵਿਆਹੀ ਗਈ ਸੀ | ਦਰਬਾਰਾ ਸਿੰਘ ਨੇ ਬੱਚੇ ਦੀ ਲੋੜ ਕਾਰਨ ਦੂਜੀ ਸ਼ਾਦੀ ਕਰ ਲਈ ਸੀ | ਪਰ ਮਨਜੀਤ ਕੌਰ ਨੂੰ ਤੈਅ ਸ਼ੁਦਾ ਹੱਕ ਨਹੀਂ ਦਿੱਤਾ ਸੀ | ਉਹ ਸਹੁਰੇ ਪਰਿਵਾਰ ਤੋਂ ਆਪਣਾ ਹੱਕ ਲੈਣ ਲਈ ਕਾਨੂੰਨੀ ਲੜਾਈ ਲੜ ਰਹੀ ਸੀ | ਪਰ ਉਸ ਨੂੰ ਉਸ ਦਾ ਕੋਈ ਹੱਕ ਨਹੀਂ ਮਿਲਿਆ ਸੀ | ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਸੂਬਾ ਜਰਨਲ ਸਕੱਤਰ ਸੁਖਵਿੰਦਰ ਕੌਰ, ਜ਼ਿਲ੍ਹਾ ਬਠਿੰਡਾ ਪ੍ਰਧਾਨ ਪ੍ਰਸ਼ੋਤਮ ਮਹਿਰਾਜ, ਜ਼ਿਲ੍ਹਾ ਬਠਿੰਡਾ ਮੀਤ ਪ੍ਰਧਾਨ ਗੋਰਾ ਸਿੰਘ ਡਿੱਖ ਅਤੇ ਜ਼ਿਲ੍ਹੇ ਦੀ ਬਾਕੀ ਆਗੂ ਟੀਮ, ਮਨਜੀਤ ਕੌਰ ਦਾ ਭਤੀਜਾ ਗੁਰਮੀਤ ਸਿੰਘ ਢੱਡੇ ਅਤੇ ਬੀਬੀ ਪਰਮਜੀਤ ਕੌਰ ਵਲੋਂ ਪਿੰਡ ਫ਼ਤਿਹਗੜ੍ਹ ਛੰਨਾ ਦੇ ਸਰਪੰਚ ਸੁਖਪਾਲ ਸਿੰਘ ਅਤੇ ਹੋਰ ਮੁਹਤਵਰਾਂ ਦੀ ਅਗਵਾਈ 'ਚ ਦੋਨਾਂ ਧਿਰਾਂ ਦਾ ਸਮਝੌਤਾ ਸਿਰੇ ਚੜ ਗਿਆ ਹੈ | ਇਸ ਮੌਕੇ ਸੂਬਾ ਜਰਨਲ ਸਕੱਤਰ ਸੁਖਵਿੰਦਰ ਕੌਰ ਤੋਂ ਇਲਾਵਾ ਕਿਸਾਨ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਗਹਿਲ ਕਾਲਜ ਦੀਆਂ ਵਿਦਿਆਰਥਣਾਂ ਨੇ ਖੇਤਰੀ ਯੁਵਕ ਅਤੇ ਲੋਕ ਮੇਲੇ 'ਚ ਭਾਗ ਲਿਆ ਅਗਲੀ ਖ਼ਬਰ ਵਾਈ.ਐਸ. ਪਬਲਿਕ ਸਕੂਲ ਵਿਖੇ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।