ਬਰਨਾਲਾ, 16 ਅਕਤੂਬਰ (ਰਾਜ ਪਨੇਸਰ)-ਸਥਾਨਕ ਕਪਾਹ ਮੰਡੀ ਬਰਨਾਲਾ ਵਿਖੇ ਇਕ ਔਰਤ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਥਾਣਾ ਸਿਟੀ-1 ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਗੁਰਤੇਜ ਸਿੰਘ ਨੇ ਦੱਸਿਆ ਕਿ ਪੁਲਿਸ ਦੇ ਉੱਚ ਅਧਿਕਾਰੀਆਂ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਅੰਦਰ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਸੇ ਮੁਹਿੰਮ ਤਹਿਤ ਸੂਚਨਾ ਮਿਲੀ ਕਿ ਕਰਮਜੀਤ ਕੌਰ ਪਤਨੀ ਗਾਗਾ ਸਿੰਘ ਵਾਸੀ ਬਰਨਾਲਾ ਕਪਾਹ ਮੰਡੀ ਬਰਨਾਲਾ 'ਚ ਬੈਠੀ ਨਸ਼ਾ ਵੇਚ ਰਹੀ ਹੈ | ਪੁਲਿਸ ਵਲੋਂ ਛਾਪੇਮਾਰੀ ਕਰਦਿਆਂ ਉਕਤ ਔਰਤ ਨੂੰ 50 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕਰਦਿਆਂ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |