ਧਨੌਲਾ, 16 ਅਕਤੂਬਰ (ਜਤਿੰਦਰ ਸਿੰਘ ਧਨੌਲਾ)- 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲੀ ਖੇਡਾਂ ਰਗਬੀ ਅੰਡਰ-14 ਸਾਲ (ਲੜਕੀਆਂ) ਦੇ ਮੁਕਾਬਲੇ ਸ਼ਹੀਦ ਭਗਤ ਸਿੰਘ ਸਟੇਡੀਅਮ ਪੱਕਾ ਬਾਗ਼ ਧਨੌਲਾ ਵਿਖੇ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋਏ | ਇਨ੍ਹਾਂ ਖੇਡਾਂ ਦਾ ਉਦਘਾਟਨ ਮੱੁਖ ਮਹਿਮਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸੁਨੀਤਇੰਦਰ ਸਿੰਘ ਗਿੱਲ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ: ਬਰਜਿੰਦਰਪਾਲ ਸਿੰਘ, ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਕੀਤੀ | ਮੁਕਾਬਲਿਆਂ ਵਿਚ ਸੰਗਰੂਰ ਨੇ ਫ਼ਰੀਦਕੋਟ, ਬਰਨਾਲਾ ਨੇ ਸ੍ਰੀ ਅੰਮਿ੍ਤਸਰ ਸਾਹਿਬ, ਤਰਨਤਾਰਨ ਨੇ ਮਾਨਸਾ, ਸ੍ਰੀ ਮੁਕਤਸਰ ਸਾਹਿਬ ਨੇ ਸ੍ਰੀ ਫ਼ਤਿਹਗੜ੍ਹ ਸਾਹਿਬ, ਸੰਗਰੂਰ ਨੇ ਪਟਿਆਲਾ, ਬਰਨਾਲਾ ਨੇ ਲੁਧਿਆਣਾ ਨੂੰ ਹਰਾ ਕੇ ਅਗਲੇ ਗੇੜ ਵਿਚ ਦਾਖਲਾ ਲਿਆ | ਇਸ ਮੌਕੇ ਸਕੂਲ ਇੰਚਾਰਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਧਨੌਲਾ ਹਰਪ੍ਰੀਤ ਕੌਰ, ਸਕੂਲ ਇੰਚਾਰਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਧਨੌਲਾ ਸੁਖਵਿੰਦਰ ਕੌਰ, ਲੈਕ: ਬਲਜਿੰਦਰ ਸਿੰਘ, ਮਲਕੀਤ ਸਿੰਘ, ਬਲਕਾਰ ਸਿੰਘ, ਦਿਨੇਸ਼ ਕੁਮਾਰ, ਬਲਜਿੰਦਰ ਕੌਰ, ਦਲਜੀਤ ਸਿੰਘ, ਸੁਖਦੀਪ ਸਿੰਘ, ਹਰਭਜਨ ਸਿੰਘ, ਅਮਰਜੀਤ ਸਿੰਘ, ਵਿਕਾਸ ਗੋਇਲ, ਗੁਰਚਰਨ ਬੇਦੀ, ਲੈਕ: ਅਰਚਨਾ, ਜਸਪ੍ਰੀਤ ਸਿੰਘ, ਰਜਿੰਦਰ ਸਿੰਘ ਮੂਲੋਵਾਲ, ਰਾਜਵਿੰਦਰ ਕੌਰ, ਸਿਲੈੱਕਸ਼ਨ ਕਮੇਟੀ ਮੈਂਬਰ ਗੁਰਵਿੰਦਰ ਸਿੰਘ, ਹਰਵਿੰਦਰ ਸਿੰਘ, ਕਮਲਜੀਤ ਕੌਰ, ਗੁਰਪ੍ਰੀਤ ਕੌਰ, ਬੇਅੰਤ ਸਿੰਘ, ਕਮਲਜੀਤ ਸਿੰਘ, ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ ਦੇ ਮੁਖੀ ਅਤੇ ਸਰੀਰਕ ਸਿੱਖਿਆ ਅਧਿਆਪਕ ਮੌਜੂਦ ਸਨ |