ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਦੇ ਵਿਦਿਆਰਥੀਆਂ ਨੇ ਬਲਾਕ ਪੱਧਰੀ ਪ੍ਰਾਇਮਰੀ ਸਕੂਲੀ ਸ਼ਤਰੰਜ ਮੁਕਾਬਲਿਆਂ ਵਿਚ ਭਾਗ ਲਿਆ | ਜਿਸ ਵਿਚ ਸੰਸਥਾ ਦੇ ਲੜਕਿਆਂ ਨੇ ਅੰਡਰ-11 ਵਿਚ ਭਾਗ ਲਿਆ ਤੇ ਸੋਨ ਤਗਮਾ ਜਿੱਤਿਆ ਅਤੇ ਲੜਕੀਆਂ ਨੇ ਤਾਂਬੇ ਦਾ ਤਗਮਾ ਜਿੱਤਿਆ | ਜੇਤੂ ਵਿਦਿਆਰਥੀ ਤੁਸ਼ਾਂਤ ਜਿੰਦਲ ਅਤੇ ਰੌਨਿਤ ਮਿੱਤਲ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੁਣੇ ਗਏ | ਇਸ ਸ਼ਾਨਦਾਰ ਪ੍ਰਾਪਤੀ 'ਤੇ ਪਿ੍ੰਸੀਪਲ ਦਲਜੀਤ ਸਿੰਘ ਨੇ ਜੇਤੂ ਵਿਦਿਆਰਥੀਆਂ, ਸਕੂਲ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |