22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਟ੍ਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ-ਆਰ.ਟੀ.ਓ. ਹਰਪ੍ਰੀਤ ਸਿੰਘ

ਅਜੀਤ ਡੈਸਕ 17-10-2025
ਤਪਾ ਮੰਡੀ, 16 ਅਕਤੂਬਰ (ਪ੍ਰਵੀਨ ਗਰਗ)-ਟਰੈਫ਼ਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਰ.ਟੀ.ਓ ਹਰਪ੍ਰੀਤ ਸਿੰਘ ਨੇ ਤਪਾ ਵਿਖੇ ਮੁੱਖ ਮਾਰਗ 'ਤੇ ਲਗਾਏ ਗਏ ਨਾਕੇ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦੌਰਾਨ ਕੀਤਾ | ਉਨ੍ਹਾਂ ਆਖਿਆ ਕਿ ਅਕਸਰ ਹੀ ਦੇਖਣ ਵਿਚ ਆਉਂਦਾ ਹੈ ਕਿ ਓਵਰਲੋਡ ਟਿੱਪਰਾਂ 'ਤੇ ਟਰੱਕਾਂ ਨਾਲ ਹਾਦਸੇ ਵਾਪਰਦੇ ਹਨ, ਜਿਨ੍ਹਾਂ ਕਾਰਨ ਕਈ ਵਾਰ ਤਾਂ ਕੀਮਤੀ ਜਾਨਾਂ ਵੀ ਚਲੀਆਂ ਜਾਂਦੀਆਂ ਹਨ | ਜਿਸ ਤਹਿਤ ਟਰੈਫ਼ਿਕ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਉਨ੍ਹਾਂ ਵਲੋਂ ਅੱਜ ਮੁੱਖ ਮਾਰਗ 'ਤੇ ਨਾਕਾ ਲਗਾ ਕੇ ਵਾਹਨਾਂ ਦੀ ਚੈਕਿੰਗ ਕੀਤੀ ਗਈ ਅਤੇ ਓਵਰਲੋਡ ਅਤੇ ਅਧੂਰੇ ਦਸਤਾਵੇਜ਼ ਰੱਖਣ ਵਾਲੇ ਵਾਹਨਾਂ ਦੇ ਚਲਾਨ ਵੀ ਕੀਤੇ ਗਏ | ਇਸ ਦੌਰਾਨ ਉਨ੍ਹਾਂ ਵਾਹਨ ਚਾਲਕਾਂ ਨੂੰ ਟਰੈਫ਼ਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਵੀ ਸੁਨੇਹਾ ਦਿੱਤਾ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਯਮਾਂ ਦੀ ਪਾਲਣਾ ਕਰਨ ਅਤੇ ਓਵਰਲੋਡ ਗੱਡੀਆਂ ਸੜਕਾਂ 'ਤੇ ਨਾ ਚਲਾਉਣ ਤਾਂ ਜੋ ਕੋਈ ਦੁਰਘਟਨਾ ਨਾ ਵਾਪਰ ਸਕੇ | ਇਸ ਮੌਕੇ ਮਨਪ੍ਰੀਤ ਸ਼ਰਮਾ ਅਤੇ ਸਹਾਇਕ ਥਾਣੇਦਾਰ ਦਰਸ਼ਨ ਸਿੰਘ ਆਦਿ ਮੌਜੂਦ ਸਨ |
ਪਿਛਲੀ ਖ਼ਬਰ ਭਾਸ਼ਾ ਵਿਭਾਗ ਨੇ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਦੇ ਕਰਵਾਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਅਗਲੀ ਖ਼ਬਰ ਬਠਿੰਡਾ-ਫਰੀਦਕੋਟ ਖੇਤਰੀ ਯੁਵਕ ਮੇਲੇ 'ਚ ਫ਼ਤਹਿ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਰਾਮਪੁਰਾ ਫੂਲ ਦੇ ਵਿਦਿਆਰਥੀਆਂ ਦਾ ਸ਼ਾਨਦਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।