ਟੱਲੇਵਾਲ, 16 ਅਕਤੂਬਰ (ਸੋਨੀ ਚੀਮਾ)-ਡਿਪਟੀ ਕਮਿਸ਼ਨਰ ਸ੍ਰੀ ਟੀ.ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਟੱਲੇਵਾਲ ਮੁਖੀ ਨਿਰਮਲਜੀਤ ਸਿੰਘ ਦੀ ਅਗਵਾਈ ਵਿਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਵਲੋਂ ਕਿਸਾਨਾਂ ਪਰਾਲੀ ਦੀ ਸਾਂਭ ਸੰਭਾਲ ਕਰਨ ਲਈ ਜਾਗਰੂਕਤਾ ਕੈਂਪ ਸਹਿਕਾਰੀ ਸਭਾ ਭੋਤਨਾ ਵਿਖੇ ਲਗਾਇਆ ਗਿਆ | ਟੀਮ ਵਲੋਂ ਕਿਸਾਨਾਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਕਰਨ ਲਈ ਸੱਦਾ ਦਿੱਤਾ | ਵਾਤਾਵਰਨ ਦੀ ਮਹੱਤਤਾ ਦੇ ਨਾਲ-ਨਾਲ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਨੂੰ ਵਿਸਥਾਰ ਨਾਲ ਦੱਸਿਆ ਅਤੇ ਸਮਝਾਇਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਕੁਦਰਤੀ ਚੀਜ਼ਾਂ ਦਾ ਨੁਕਸਾਨ ਤਾਂ ਹੁੰਦਾ ਹੀ ਹੈ | ਸਗੋਂ ਮਨੁੱਖੀ ਸਿਹਤ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜਿਆਂ ਨੂੰ ਵੀ ਨੁਕਸਾਨ ਪੁੱਜਦਾ ਹੈ | ਉਨ੍ਹਾਂ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਤੇ ਉੱਠਣ ਵਾਲੇ ਧੂੰਏਾ ਨਾਲ ਸਿਰਫ਼ ਸਿਹਤ 'ਤੇ ਮਾੜਾ ਅਸਰ ਹੀ ਨਹੀਂ ਸਗੋਂ ਬਿਮਾਰੀ ਲੱਗਣ ਦਾ ਵੀ ਖ਼ਤਰਾ ਰਹਿੰਦਾ ਹੈ | ਇਸ ਮੌਕੇ ਮੌਜੂਦ ਟੀਮ ਵਲੋਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਇਸ ਵਾਰ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦਾ ਟੀਚਾ ਇਸ ਖ਼ਰੀਫ਼ ਸੀਜ਼ਨ ਦੌਰਾਨ ਸਿਫ਼ਰ ਮਿਥਿਆ ਗਿਆ ਹੈ | ਜੋ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਪੂਰਾ ਕੀਤਾ ਜਾ ਸਕਦਾ ਹੈ | ਜੇ ਅਸੀਂ ਪਰਾਲੀ ਨੂੰ ਅੱਗ ਨਾ ਲਾਉਣ ਦਾ ਟੀਚਾ ਪੂਰਾ ਕਰਨਾ ਹੈ ਅਤੇ ਆਪਣੇ ਆਸ ਪਾਸ ਦੇ ਵਾਤਾਵਰਨ ਦੀ ਸੁਰੱਖਿਆ ਕਰਨੀ ਹੈ | ਤਾਂ ਸਾਨੂੰ ਆਪਣੇ ਸਮਾਜ ਵਿਚ ਰਹਿਣ ਵਾਲੇ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨਾ ਪਵੇਗਾ | ਇਸ ਮੌਕੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਆਏ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਕੋਲ ਉਨ੍ਹਾਂ ਦੀ ਗੱਲ ਪਹੁੰਚਾਉਣ ਕਿ ਸਰਕਾਰ ਪਰਾਲੀ ਦੀ ਸਾਂਭ ਸੰਭਾਲ ਲਈ ੳੱੁਚੇ ਪ੍ਰਬੰਧ ਕਰੇ, ਪਰ ਸਰਕਾਰ ਇਕੱਲਾ ਕਿਸਾਨਾਂ ਨੂੰ ਪਰਾਲੀ ਲਈ ਦੋਸ਼ੀ ਬਣਾ ਰਹੀ ਹੈ | ਆਗੂਆਂ ਨੇ ਕਿਹਾ ਕਿ ਕਿਸਾਨ ਵੀ ਇਨਸਾਨ ਹਨ ਅਤੇ ਉਹ ਵੀ ਵਾਤਾਵਰਨ ਪ੍ਰਦੂਸ਼ਿਤ ਨਹੀਂ ਕਰਨਾ ਚਾਹੁੰਦੇ, ਪਰ ਸਰਕਾਰਾਂ ਨੂੰ ਚਾਹੀਦਾ ਹੈ, ਕਿ ਉਕਤ ਮਸਲੇ ਦਾ ਪੁਖ਼ਤਾ ਪ੍ਰਬੰਧ ਕੀਤੇ ਜਾਣ, ਨਹੀਂ ਕਿਸਾਨ ਪਰਾਲੀ ਨੂੰ ਅੱਗ ਲਾਉਣ ਲਈ ਮਜਬੂਰ ਹੋਣਗੇ | ਇਸ ਮੌਕੇ ਅਮਰਜੀਤ ਸਿੰਘ ਪ੍ਰਧਾਨ ਸਹਿਕਾਰੀ ਸਭਾ, ਸਰਪੰਚ ਕੁਲਦੀਪ ਸਿੰਘ, ਬਸੰਤ ਸਿੰਘ, ਭੋਲਾ ਸਿੰਘ, ਗੁਰਪ੍ਰੀਤ ਸਿੰਘ ਗੁਰਾ, ਜਸਪ੍ਰੀਤ ਸਿੰਘ, ਜਗਜੀਤ ਸਿੰਘ ਪ੍ਰਧਾਨ, ਭਜਨ ਸਿੰਘ ਸੇਵਾ ਮੁਕਤ ਬੀ.ਡੀ.ਪੀ.ਓ, ਬਸੰਤ ਸਿੰਘ, ਬਿੱਕਰ ਸਿੰਘ, ਬੰਟੀ ਸਿੰਘ, ਪਾਲ ਸਿੰਘ, ਮਾ: ਗੁਰਚਰਨ ਸਿੰਘ, ਕੁਲਵੰਤ ਸਿੰਘ ਹੈਪੀ, ਬਿੰਦਰ ਕੌਰ, ਰਣਜੀਤ ਕੌਰ, ਅਜੈਬ ਸਿੰਘ, ਦਲਵੀਰ ਸਿੰਘ, ਸੋਹਣ ਸਿੰਘ, ਸੁਖਪਾਲ ਸਿੰਘ, ਕਰਮਜੀਤ ਕੌਰ, ਜਸਵੀਰ ਕੌਰ, ਪਰਮਜੀਤ ਕੌਰ, ਕੁਲਵੀਰ ਕੌਰ, ਸੁਖਪਾਲ ਕੌਰ ਤੋਂ ਇਲਾਵਾ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ |