22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2025

ਵਿਸ਼ਾਲ ਖ਼ੂਨਦਾਨ ਕੈਂਪ 'ਚ 41 ਵਿਅਕਤੀਆਂ ਨੇ ਦਾਨ ਕੀਤਾ ਖ਼ੂਨ

ਅਜੀਤ ਡੈਸਕ 17-10-2025
ਮਲੇਰਕੋਟਲਾ, ਕੁੱਪ ਕਲਾਂ, 16 ਅਕਤੂਬਰ (ਮਨਜਿੰਦਰ ਸਿੰਘ ਸਰੌਦ, ਸੁਖਜਿੰਦਰ ਸਿੰਘ ਝੱਲ) - ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ਅੰਦਰ ਅਹਿਮ ਯੋਗਦਾਨ ਪਾ ਕੇ 'ਜਿਉਂਦੇ ਜੀ ਖ਼ੂਨਦਾਨ, ਮਰਨ ਉਪਰੰਤ ਅੱਖਾਂ ਦਾਨ' ਦੇ ਬੈਨਰ ਹੇਠ ਕੰਮ ਕਰਦੀ ਆ ਰਹੀ ਸਮਾਜ ਸੇਵੀ ਸੰਸਥਾ ਵਿਗਿਆਨਿਕ ਅਤੇ ਵੈੱਲਫੇਅਰ ਕਲੱਬ (ਰਜਿ.) ਅਮਰਗੜ੍ਹ ਵਲੋਂ ਸਮਾਜ ਸੇਵੀ ਜੋੜੀ ਡਾ. ਕੁਲਵਿੰਦਰ ਸਿੰਘ ਗਿੱਲ ਅਤੇ ਗੁਰਸ਼ਮਨਪ੍ਰੀਤ ਕੌਰ ਗਿੱਲ ਦੇ ਵਿਆਹ ਦੀ ਅੱਠਵੀਂ ਵਰ੍ਹੇਗੰਢ ਦੀ ਖ਼ੁਸ਼ੀ ਵਿਚ ਗੁਰੂ ਹਰਰਾਏ ਦੰਦਾਂ ਦਾ ਹਸਪਤਾਲ ਕੁੱਪ ਕਲਾਂ ਦੇ ਸਹਿਯੋਗ ਨਾਲ ਇੱਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਲੱਬ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਅਲੀਪੁਰ ਨੇ ਦੱਸਿਆ ਕਿ ਕਲੱਬ ਪ੍ਰਧਾਨ ਡਾ. ਪਵਿੱਤਰ ਸਿੰਘ ਅਮਰਗੜ੍ਹ ਦੀ ਅਗਵਾਈ ਹੇਠ ਲੱਗੇ ਇਸ ਖ਼ੂਨਦਾਨ ਕੈਂਪ ਦਾ ਉਦਘਾਟਨ ਲੋਕ ਸੰਪਰਕ ਵਿਭਾਗ ਦੇ ਸਹਾਇਕ ਡਾਇਰੈਕਟਰ ਪ੍ਰਭਦੀਪ ਸਿੰਘ ਨੱਥੋਵਾਲ ਵਲੋਂ ਖ਼ੁਦ ਖ਼ੂਨਦਾਨ ਕਰ ਕੇ ਕੀਤਾ ਗਿਆ | ਕਲੱਬ ਵਲੋਂ 61 ਵਾਰ ਖ਼ੂਨਦਾਨ ਕਰਨ ਵਾਲੇ ਵਿਅਕਤੀ ਦਾ ਸਨਮਾਨ ਕੀਤਾ ਗਿਆ | ਡਾਕਟਰ ਜਗਰੂਪ ਬਾਠ ਦੀ ਅਗਵਾਈ ਵਿਚ ਅੱਖਾਂ ਦੇ ਜਾਂਚ ਕੈਂਪ ਦੌਰਾਨ 50 ਵਿਅਕਤੀਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ | ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਹਲਕਾ ਅਮਰਗੜ੍ਹ ਦੇ ਸੀਨੀਅਰ ਕਾਂਗਰਸੀ ਆਗੂ ਗੁਰਜੋਤ ਸਿੰਘ ਢੀਂਡਸਾ ਵਲੋਂ ਖ਼ੂਨਦਾਨੀਆਂ ਨੂੰ ਸਨਮਾਨਿਤ ਕੀਤਾ | ਖ਼ੂਨਦਾਨੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਢੀਂਡਸਾ ਨੇ ਕਿਹਾ ਕਿ ਤੁਹਾਡੇ ਵਲੋਂ ਦਾਨ ਕੀਤਾ ਗਿਆ ਖ਼ੂਨ ਕਿਸੇ ਮਰੀਜ਼ ਲਈ ਜੀਵਨਦਾਨ ਸਾਬਤ ਹੋ ਸਕਦਾ ਹੈ, ਇਸ ਲਈ ਹਰ ਤੰਦਰੁਸਤ ਇਨਸਾਨ ਨੂੰ ਖ਼ੂਨਦਾਨ ਕਰਨਾ ਚਾਹੀਦਾ ਹੈ | ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਬਲਾਕ ਪ੍ਰਧਾਨ ਲਾਲ ਸਿੰਘ ਤੋਲੇਵਾਲ, ਜਗਤਰਨ ਸਿੰਘ ਕੰਗਣਵਾਲ, ਸਤਨਾਮ ਸਿੰਘ ਸਾਬਕਾ ਬਲਾਕ ਸੰਮਤੀ ਮੈਂਬਰ, ਸਰਪੰਚ ਗੁਰਦੀਪ ਸਿੰਘ ਕਲਾੜ, ਗੁਰਸ਼ਰਨ ਸਿੰਘ ਪੰਧੇਰ, ਗੁਰਪ੍ਰੀਤ ਸਿੰਘ ਪੰਧੇਰ, ਰਸ਼ੀਦ ਮੋਮਨਾਬਾਦ, ਜਗਮੇਲ ਸਿੰਘ ਜਿੱਤਵਾਲ, ਚਰਨਜੀਤ ਸਿੰਘ ਅਲੀਪੁਰ, ਅਮਰੀਕ ਸਿੰਘ ਮਾਨਾਂ, ਜਗਸੀਰ ਸਿੰਘ ਤੋਲੇਵਾਲ, ਗੁਰਪ੍ਰੀਤ ਸਿੰਘ, ਮਨਜੀਤ ਸਿੰਘ ਅਮਰਗੜ੍ਹ, ਰਣਵੀਰ ਸਿੰਘ ਰਾਣਾ, ਕਰਨਵੀਰ ਸਿੰਘ ਸੈਂਟੀ, ਗੁਰਤੇਜ ਸਿੰਘ ਤੇਜੀ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲੀ ਆਗੂ ਰਣਜੀਤ ਸਿੰਘ ਰੰਧਾਵਾ ਕਾਤਰੋਂ ਦਾ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਵਿਚ ਬੱਚਿਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।