ਬਰਨਾਲਾ, 16 ਅਕਤੂਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਟਰੈਫ਼ਿਕ ਨਿਯਮਾਂ ਦੀ ਜਾਗਰੂਕਤਾ ਸੰਬੰਧੀ ਸੈਮੀਨਾਰ ਕਰਵਾਇਆ ਗਿਆ | ਸੈਮੀਨਾਰ ਦੌਰਾਨ ਟਰੈਫ਼ਿਕ ਇੰਚਾਰਜ ਇੰਸਪੈਕਟਰ ਸ਼ੇਰਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ ਅਤੇ ਇਨ੍ਹਾਂ ਨਿਯਮਾਂ ਨੂੰ ਆਪਣੀ ਜ਼ਿੰਦਗੀ ਵਿਚ ਲਾਗੂ ਕਰਨ ਲਈ ਪ੍ਰੇਰਿਤ ਕੀਤਾ ਤਾਂ ਕਿ ਸੜਕ ਦੁਰਘਟਨਾਵਾਂ ਤੋਂ ਬਚਿਆ ਜਾ ਸਕੇ ਅਤੇ ਸਮਾਜ ਵਿਚ ਅਸੀਂ ਇਕ ਚੰਗੇ ਨਾਗਰਿਕ ਹੋਣ ਦੀ ਭੂਮਿਕਾ ਅਦਾ ਕਰ ਸਕੀਏ | ਇਸ ਮੌਕੇ ਪਿ੍ੰਸੀਪਲ ਦਲਜੀਤ ਸਿੰਘ, ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |