ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)-ਸਾਨੂੰ ਗਰੀਨ ਦੀਵਾਲੀ ਮਨਾ ਕੇ ਜਾਗਿ੍ਤੀ ਪੈਦਾ ਕਰਨੀ ਚਾਹੀਦੀ ਹੈ ਤੇ ਕੋਈ ਵੀ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ, ਜਿਸ ਨਾਲ ਵਾਤਾਵਰਨ ਦੂਸ਼ਿਤ ਹੁੰਦਾ ਹੋਵੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐਸ.ਡੀ.ਐਮ. ਆਯੂਸ਼ ਗੋਇਲ (ਆਈ.ਏ.ਐਸ) ਨੇ ਤਪਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਦਿਨਾਂ 'ਚ ਵਿਸ਼ੇਸ਼ ਤੌਰ 'ਤੇ ਦੀਵਾਲੀ ਦੇ ਮੌਕੇ ਲੋਕਾਂ ਵਲੋਂ ਵੱਡੀ ਮਾਤਰਾ 'ਚ ਪਟਾਕੇ ਚਲਾਏ ਜਾਂਦੇ ਹਨ ਤੇ ਕਰੋੜਾਂ ਰੁਪਏ ਧੂੰਆਂ ਬਣ ਕੇ ਹਵਾ ਵਿਚ ਉੱਡ ਜਾਂਦੇ ਹਨ, ਅਜਿਹਾ ਹੋਣ ਨਾਲ ਜਿੱਥੇ ਵਾਤਾਵਰਨ ਗੰਧਲਾ ਹੋ ਜਾਂਦਾ ਹੈ, ਉੱਥੇ ਅਨੇਕਾਂ ਸਮੱਸਿਆਵਾਂ ਪੈਦਾ ਹੋ ਜਾਂਦੀਆਂ ਹਨ ਤੇ ਵਾਤਾਵਰਨ ਦੇ ਦੂਸ਼ਿਤ ਹੋਣ ਦੇ ਨਾਲ-ਨਾਲ ਆਵਾਜ਼ ਪ੍ਰਦੂਸ਼ਣ ਵੀ ਪੈਦਾ ਹੁੰਦਾ ਹੈ | ਇਸ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਗਰੀਨ ਦੀਵਾਲੀ ਮਨਾਉਣ ਦਾ ਸੱਦਾ ਦੇਣਾ ਚਾਹੀਦਾ ਹੈ ਤਾਂ ਜੋ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ |