13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਭਾਜਪਾ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਸਾਬਕਾ ਫ਼ੌਜੀਆਂ ਦੀ ਟੋਲ ਮੁਆਫ਼ੀ ਸਮੇਤ ਹੋਰ ਮਸਲੇ ਚੁੱਕੇ

ਅਜੀਤ ਡੈਸਕ 18-10-2025
ਬਰਨਾਲਾ, 17 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਭਾਜਪਾ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਭਦੌੜ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਕੇਂਦਰੀ ਮੰਤਰੀ ਸ੍ਰੀ ਨਿਤਿਨ ਗਡਕਰੀ ਨਾਲ ਵਿਸ਼ੇਸ਼ ਮੁਲਾਕਾਤ ਕੀਤੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਪਟਨ ਸਿੱਧੂ ਨੇ ਦੱਸਿਆ ਕਿ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਗਈ ਹੈ ਕਿ ਸਾਬਕਾ ਫ਼ੌਜੀਆਂ ਨੂੰ ਟੋਲ ਪਲਾਜ਼ਾ ਮੁਆਫ਼ ਕੀਤਾ ਜਾਵੇ | ਇਸ ਤੋਂ ਇਲਾਵਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਗਿਆ ਕਿ ਬਰਨਾਲਾ-ਬਾਜਾਖਾਨਾ ਰੋਡ ਕਚਹਿਰੀ ਚੌਂਕ ਉੱਪਰੋਂ ਗੁਜ਼ਰਦਾ ਓਵਰਬਿ੍ਜ ਜਿਹੜਾ ਥੋੜੇ੍ਹ ਸਮੇਂ ਵਿਚ ਹੀ ਟੁੱਟ ਗਿਆ ਹੈ, ਕਾਰਨ ਸ਼ਹਿਰ ਵਾਸੀ ਭਾਰੀ ਮੁਸੀਬਤਾਂ ਦਾ ਸਾਹਮਣਾ ਕਰ ਰਹੇ ਹਨ | ਐਨ.ਐੱਚ.-7 ਬਠਿੰਡਾ-ਚੰਡੀਗੜ੍ਹ ਹਾਈਵੇਅ ਉਪਰ ਆਉਂਦੀਆਂ ਸਮੱਸਿਆਵਾਂ ਜਿਵੇਂ ਕਿ ਭਵਾਨੀਗੜ੍ਹ ਸ਼ਹਿਰ ਵਿਚੋਂ ਲੰਘਦੇ ਓਵਰਬਿ੍ਜ, ਹਾਈਵੇ ਉਪਰ ਡਿਵਾਈਡਰਾਂ ਨੂੰ ਤੋੜ ਕੇ ਰਸਤੇ ਬਣਾਉਣ ਕਾਰਨ ਹੁੰਦੀਆਂ ਸੜਕ ਦੁਰਘਟਨਾਵਾਂ ਬਾਰੇ ਜਾਣੂ ਕਰਵਾਇਆ ਗਿਆ | ਇਨ੍ਹਾਂ ਸਮੱਸਿਆਵਾਂ ਸਬੰਧੀ ਕੈਬਨਿਟ ਮੰਤਰੀ ਨੇ ਤੁਰੰਤ ਆਪਣੇ ਪ੍ਰਾਈਵੇਟ ਸੈਕਟਰੀ ਨੂੰ ਹੁਕਮ ਦਿੱਤੇ ਕਿ ਇਸ ਦੀ ਜਾਂਚ ਕਰਵਾ ਕੇ ਢੁਕਵੀਂ ਕਾਰਵਾਈ ਕੀਤੀ ਜਾਵੇ | ਇਸ ਮੌਕੇ ਚੀਫ਼ ਇੰਜੀਨੀਅਰ ਇਕਬਾਲ ਸਿੰਘ, ਕੈਪਟਨ ਰਾਕੇਸ਼ ਪਾਂਡੇ, ਕੈਪਟਨ ਜਤਿੰਦਰ ਪਾਲ ਸਿੰਘ, ਗੁਰਦੇਵ ਸਿੰਘ ਮੱਕੜ ਅਤੇ ਬਲਕਾਰ ਸਿੰਘ ਹਾਜਰ ਸਨ |
ਪਿਛਲੀ ਖ਼ਬਰ ਹਲਕਾ ਤਰਨ ਤਾਰਨ ਜ਼ਿਮਨੀ ਚੋਣ 'ਚ ਆਪ ਕਰੇਗੀ ਸ਼ਾਨਦਾਰ ਜਿੱਤ ਪ੍ਰਾਪਤ-ਐਡਵੋਕੇਟ ਢਿਲਵਾਂ ਅਗਲੀ ਖ਼ਬਰ ਕੋਠੀ ਵਿਚੋਂ ਐਲ. ਸੀ. ਡੀ. ਤੇ ਹੋਰ ਸਾਮਾਨ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।