13-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2025

ਹਲਕਾ ਤਰਨ ਤਾਰਨ ਜ਼ਿਮਨੀ ਚੋਣ 'ਚ ਆਪ ਕਰੇਗੀ ਸ਼ਾਨਦਾਰ ਜਿੱਤ ਪ੍ਰਾਪਤ-ਐਡਵੋਕੇਟ ਢਿਲਵਾਂ

ਅਜੀਤ ਡੈਸਕ 18-10-2025
ਤਪਾ ਮੰਡੀ, 17 ਅਕਤੂਬਰ (ਪ੍ਰਵੀਨ ਗਰਗ)-ਤਰਨਤਾਰਨ ਵਿਖੇ ਹੋ ਰਹੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਿਰੋਧੀਆਂ ਨੂੰ ਵੱਡੇ ਫ਼ਰਕ ਨਾਲ ਹਰਾ ਕੇ ਚੋਣ ਜਿੱਤੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਗੁਰਪ੍ਰੀਤ ਸਿੰਘ ਚੈਰੀ ਢਿਲਵਾਂ ਤੇ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਤੇਜਿੰਦਰ ਸਿੰਘ ਢਿਲਵਾਂ ਨੇ ਸਾਂਝੇ ਤੌਰ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਦਾ ਚਹੁੰ ਪੱਖੀ ਵਿਕਾਸ ਸਿਰਫ਼ ਆਮ ਆਦਮੀ ਪਾਰਟੀ ਦੇ ਸਮੇਂ ਹੀ ਹੋਇਆ ਹੈ, ਜੋ ਕਿਸੇ ਵੀ ਹੋਰ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਨਹੀਂ ਹੋਇਆ | ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਨੇ ਸੱਤਾ 'ਚ ਆਉਣ ਸਮੇਂ ਜਿੰਨੇ ਵਾਅਦੇ ਲੋਕਾਂ ਨਾਲ ਕੀਤੇ ਸਨ ਉਨ੍ਹਾਂ ਸਾਰੇ ਵਾਅਦਿਆਂ ਨੂੰ ਲਗਾਤਾਰ ਪੂਰਾ ਕੀਤਾ ਜਾ ਰਿਹਾ ਹੈ, ਜਦਕਿ ਵਿਰੋਧੀ ਪਾਰਟੀਆਂ ਨੇ ਆਪਣੇ ਸਮੇਂ ਦੌਰਾਨ ਕੀਤੇ ਗਏ ਵਾਅਦਿਆਂ 'ਚੋਂ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ ਸੀ, ਜਿਸ ਦਾ ਸੰਤਾਪ ਅੱਜ ਵੀ ਪੰਜਾਬ ਦੇ ਲੋਕ ਝੱਲ ਰਹੇ ਹਨ | ਅੱਜ ਪੰਜਾਬ 'ਚ ਹਰ ਵਰਗ ਦੇ ਲੋਕ ਸੂਬਾ ਸਰਕਾਰ ਦੀਆਂ ਨੀਤੀਆਂ ਤੋਂ ਬੇਹੱਦ ਬਾਗ਼ੋ-ਬਾਗ਼ ਹਨ, ਜੋ ਆਉਣ ਵਾਲੇ ਸਮੇਂ ਦੌਰਾਨ ਵੀ ਸੂਬੇ 'ਚ ਇਕ ਵਾਰ ਫਿਰ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਉਣ ਲਈ ਉਤਾਵਲੇ ਹਨ | ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਆਪ ਉਮੀਦਵਾਰ ਦੇ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਹਲਕਾ ਵਿਧਾਇਕ ਲਾਭ ਸਿੰਘ ਉੱਗੋਕੇ ਦੀ ਅਗਵਾਈ ਹੇਠ ਐਡਵੋਕੇਟ ਗੁਰਪ੍ਰੀਤ ਸਿੰਘ ਢਿਲਵਾਂ, ਸਰਪੰਚ ਬਿੰਦਰ ਸਿੰਘ ਖ਼ਾਲਸਾ, ਤੇਜਿੰਦਰ ਸਿੰਘ ਬਲਾਕ ਪ੍ਰਧਾਨ, ਸਰਪੰਚ ਜਸਵਿੰਦਰ ਸਿੰਘ ਕੱਕਣੀ, ਸਾਬਕਾ ਸਰਪੰਚ ਗੁਰਨਾਮ ਸਿੰਘ, ਸਾਬਕਾ ਸਰਪੰਚ ਸੁਖਦੇਵ ਸਿੰਘ, ਕਰਨਦੀਪ ਸਿੰਘ ਪੰਚ, ਜਗਦੇਵ ਸਿੰਘ, ਭਗਵੰਤ ਸਿੰਘ ਫਿੰਮਡੀ, ਜਗਦੇਵ ਸਿੰਘ, ਆਕਾਸ਼ਦੀਪ ਸਿੰਘ ਵਿੱਕੀਂ ਆਦਿ ਨੇ ਵਿਸ਼ੇਸ਼ ਤੌਰ 'ਤੇ ਆਪਣੀ ਹਾਜ਼ਰੀ ਲਵਾਈ |
ਪਿਛਲੀ ਖ਼ਬਰ ਹੜ੍ਹ ਪੀੜਤ ਕਿਸਾਨਾਂ ਦੀ ਮਦਦ ਲਈ ਭਾਕਿਯੂ ਡਕੌਂਦਾ ਦੇ ਆਗੂ ਕਣਕ ਦਾ ਬੀਜ ਅਤੇ ਖਾਦਾਂ ਲੈ ਕੇ ਰਵਾਨਾ ਅਗਲੀ ਖ਼ਬਰ ਭਾਜਪਾ ਆਗੂ ਕੈਪਟਨ ਗੁਰਜਿੰਦਰ ਸਿੰਘ ਸਿੱਧੂ ਨੇ ਸਾਬਕਾ ਫ਼ੌਜੀਆਂ ਦੀ ਟੋਲ ਮੁਆਫ਼ੀ ਸਮੇਤ ਹੋਰ ਮਸਲੇ ਚੁੱਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।